Home / ਸਿੱਖੀ ਖਬਰਾਂ / ਹਿੰਦੂ ਵੀਰ ਨੂੰ ਗੁਰਬਾਣੀ ਨਾਲ ਹੋਇਆ ਚਮਤਕਾਰ

ਹਿੰਦੂ ਵੀਰ ਨੂੰ ਗੁਰਬਾਣੀ ਨਾਲ ਹੋਇਆ ਚਮਤਕਾਰ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।

(ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}

ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥ ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥ ਚੋਰ ਪਿਆ ਸੋਹਣਾ ਬਣੇ ਚਤੁਰ ਬਣੇ, (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ।

Check Also

ਸੁਖਮਨੀ ਸਾਹਿਬ |ਸੁਖਮਨੀ ਸਾਹਿਬ ਪਾਠ

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ …