ਜਗਰਾਂਓ ਸ਼ਹਿਰ ਦੇ ਵਸਨੀਕ 32 ਵਿਅਕਤੀਆਂ ਨੂੰ ਵਰਿੰਦਾਵਨ ਦੇ ਦਰਸ਼ਨਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਮਥੁਰਾ ਦੇ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ..ਬਹੁਤ ਦੁੱਖ ਨਾਲ ਦੱਸਣਾ ਪੈ ਰਿਹਾ ਹੈ ਕੁੱਝ ਸ਼ਰਧਾਲੂਆਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ..ਮੈਂ ਉੱਤਰ ਪ੍ਰਦੇਸ਼ ਸਰਕਾਰ ਨਾਲ ਸੰਪਰਕ ਵਿੱਚ ਹਾਂ..ਬਾਕੀ ਡਿਟੇਲ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ..

ਮਥੁਰਾ ਦੇ ਵ੍ਰਿੰਦਾਵਨ ਚ ਵਾਪਰੇ ਸਟੀਮਰ ਹਾਦਸੇ ਤੇ ਸੀਐਮ ਮਾਨ ਨੇ ਦੁਖ ਜਤਾਇਆ ਹੈ। ਦੱਸ ਦੇਈਏ ਕਿ ਹਾਦਸੇ ਵਿੱਚ ਮਾਰੇ ਗਏ ਜਿਆਦਾਤਰ ਲੋਕ ਅੰਬਾਲਾ, ਲੁਧਿਆਣਾ ਅਤੇ ਜਗਰਾਓਂ ਤੋਂ ਸਨ। ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਹੈ। 15 ਨੂੰ ਬਚਾ ਲਿਆ ਗਿਆ ਹੈ। ਬਚਾਅ ਟੀਮਾਂ ਬਾਕੀ ਪੀੜਤਾਂ ਦੀ ਭਾਲ ਕਰ ਰਹੀਆਂ ਹਨ।
ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਜਿਆਦਾਤਰ ਸ਼ਰਧਾਲੂ ਅੰਬਾਲਾ, ਲੁਧਿਆਣਾ ਅਤੇ ਜਗਰਾਓਂ ਦੇ ਦੱਸੇ ਜਾ ਰਹੇ ਹਨ। ਇਸ ਹਾਦਸੇ ਨੂੰ ਲੈ ਕੇ ਪੰਜਾਬ ਸਰਕਾਰ ਫੌਰਨ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਦੱਸ ਦੇਈਏ ਕਿ ਮਥੁਰਾ ਦੇ ਵ੍ਰਿੰਦਾਵਨ ਵਿੱਚ ਸ਼ਿੰਗਾਰ ਘਾਟ ਨੇੜੇ ਇੱਕ ਸਟੀਮਰ ਪਲਟਣ ਤੋਂ ਬਾਅਦ ਕਈ ਸ਼ਰਧਾਲੂ ਲਾਪਤਾ ਹੋ ਗਏ। ਇਸ ਵਿੱਚ ਲਗਭਗ 33 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 10 ਦੀ ਡੁੱਬਣ ਨਾਲ ਮੌਤ ਹੋ ਗਈ, ਜਦੋਂ ਕਿ 15 ਨੂੰ ਬਚਾ ਲਿਆ ਗਿਆ। 8 ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਕੇ ਇਸ ਹਾਦਸੇ ਨੂੰ ਅਫਸੋਸ ਪ੍ਰਗਟ ਕਰਦਿਆ ਕਿਹਾ ਹੈ ਕਿ ਉਹ ਖੁਦ ਉੱਤਰ ਪ੍ਰਦੇਸ਼ ਦੀ ਸਰਕਾਰ ਦੇ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਲਿਖਿਆ, ਅੱਜ ਜਗਰਾਂਓ ਸ਼ਹਿਰ ਦੇ ਵਸਨੀਕ 32 ਵਿਅਕਤੀਆਂ ਨੂੰ ਵਰਿੰਦਾਵਨ ਦੇ ਦਰਸ਼ਨਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਮਥੁਰਾ ਦੇ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਸੀਐਮ ਮਾਨ ਨੇ ਅੱਗੇ ਲਿੱਖਿਆ ਕਿ ਬਹੁਤ ਦੁੱਖ ਨਾਲ ਦੱਸਣਾ ਪੈ ਰਿਹਾ ਹੈ ਕੁੱਝ ਸ਼ਰਧਾਲੂਆਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹਾਂ। ਬਾਕੀ ਡਿਟੇਲ ਛੇਤੀ ਹੀ ਸ਼ੇਅਰ ਕੀਤੀ ਜਾਵੇਗੀ।
ਪੁਲਿਸ ਅਤੇ ਗੋਤਾਖੋਰ ਟੀਮਾਂ ਇਸ ਸਮੇਂ ਬਚਾਅ ਕਾਰਜ ਚਲਾ ਰਹੀਆਂ ਹਨ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਲੁਧਿਆਣਾ ਤੋਂ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਆਏ ਸਨ। ਬਚਾਅ ਟੀਮਾਂ ਨੇ ਹੁਣ ਤੱਕ 25 ਲੋਕਾਂ ਨੂੰ ਯਮੁਨਾ ਨਦੀ ਤੋਂ ਬਾਹਰ ਕੱਢਿਆ ਹੈ। ਇਨ੍ਹਾਂ ਵਿੱਚੋਂ 15 ਦੀ ਹਾਲਤ ਠੀਕ ਹੈ, ਪਰ 10 ਦੀ ਮੌਤ ਹੋ ਗਈ ਹੈ। ਬਚਾਏ ਗਏ 15 ਵਿੱਚੋਂ, ਜਿਨ੍ਹਾਂ ਦੀ ਹਾਲਤ ਥੋੜ੍ਹੀ ਗੰਭੀਰ ਹੈ, ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਅਤੇ ਉੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬਾਕੀ ਬਚੇ 8 ਲੋਕਾਂ ਦੀ ਭਾਲ ਜਾਰੀ ਹੈ। ਸਥਾਨਕ ਲੋਕਾਂ ਦੇ ਅਨੁਸਾਰ, ਬਚਾਅ ਟੀਮ ਦੁਆਰਾ ਯਮੁਨਾ ਨਦੀ ਤੋਂ 10 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.