Home / ਪੰਜਾਬੀ ਖਬਰਾਂ / 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ

5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ

ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡੇ ਬਦਲਾਵ ਦੇ ਸੰਕੇਤ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਜ਼ਿਲ੍ਹਾ-ਵਾਰ ਚੇਤਾਵਨੀ ਮੁਤਾਬਕ 25 ਅਪ੍ਰੈਲ ਤੋਂ 29 ਅਪ੍ਰੈਲ 2026 ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹੀਟਵੇਵ ਦੀ ਚਿਤਾਵਨੀ ਹੈ, ਉੱਥੇ ਹੀ ਕੁਝ ਇਲਾਕਿਆਂ ‘ਚ ਮੀਂਹ ਤੇ ਤੇਜ਼ ਹਨ੍ਹੇਰੀ -ਤੂਫਾਨ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਮੌਸਮ ਵਿਭਾਗ ਦੇ ਅਨੁਸਾਰ ਪਹਿਲੇ 25 ਤੇ 26 ਅਪ੍ਰੈਲ ਨੂੰ ਦੋ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਧਣ ਕਾਰਨ ਗਰਮੀ ਦਾ ਪ੍ਰਭਾਵ ਰਹੇਗਾ, ਜਦਕਿ ਕੁਝ ਥਾਵਾਂ ‘ਤੇ ਰਾਤਾਂ ਗਰਮ ਵੀ ਰਹਿ ਸਕਦੀਆਂ ਹਨ। 27 ਅਤੇ 28 ਅਪ੍ਰੈਲ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਾਂ ਦੀ ਗਤੀਵਿਧੀ ਵਧੇਗੀ ਅਤੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਅਤੇ 30-40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ 29 ਅਪ੍ਰੈਲ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਅਸਥਿਰ ਰਹੇਗਾ, ਜਿੱਥੇ ਬੱਦਲਾਂ ਅਤੇ ਹਵਾਵਾਂ ਦਾ ਪ੍ਰਭਾਵ ਜਾਰੀ ਰਹੇਗਾ, ਜਦਕਿ ਦੱਖਣ-ਪੱਛਮੀ ਹਿੱਸਿਆਂ ਵਿੱਚ ਕੋਈ ਖਾਸ ਚੇਤਾਵਨੀ ਨਹੀਂ ਹੈ।

Check Also

ਹਨੇਰੀ ਤੂਫਾਨ ਤੇ ਗਰਜ ਨਾਲ ਮੀਂਹ ਦੀ ਦਸਤਕ

ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਮੁੜ ਬਦਲਣ ਵਾਲਾ ਹੈ। ਤੇਜ਼ ਹਵਾਵਾਂ …