Home / ਸਿੱਖੀ ਖਬਰਾਂ / ਦੁਨੀਆਂ ਵੱਡੇ ਬਦਲਾਅ ਵੱਲ!

ਦੁਨੀਆਂ ਵੱਡੇ ਬਦਲਾਅ ਵੱਲ!

ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।


(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

Check Also

ਇਹ ਸ਼ਬਦ ਜਪ ਲਿਆ ਤੁਹਾਡੇ ਅੱਗੇ ਪਿੱਛੇ ਜਹਾਜ਼ ਘੁਮੰਣਗੇ

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) …