ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ)
(ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।
(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.