Home / ਸਿੱਖੀ ਖਬਰਾਂ / ਸ਼ਬਦ ਜਾਪ ਜਪਣ ਨਾਲ ਹਰ ਇੱਛਾ ਦੁੱਖ ਦੂਰ

ਸ਼ਬਦ ਜਾਪ ਜਪਣ ਨਾਲ ਹਰ ਇੱਛਾ ਦੁੱਖ ਦੂਰ

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।


ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ

Check Also

100 ਸਾਖੀ ਦੀ ਭਿਆਨਕ ਭਵਿੱਖਬਾਣੀ

ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ …