Home / ਪੰਜਾਬੀ ਖਬਰਾਂ / ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ ਪੰਜ ਦਿਨਾਂ ਦਾ ਮੌਸਮੀ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ 18 ਮਈ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਕੁਝ ਇਲਾਕਿਆਂ ਵਿੱਚ ਹੀਟ ਵੇਵ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਰਾਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਕੁਝ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਵੀ ਬਣੀ ਹੋਈ ਹੈ।ਉੱਥੇ ਹੀ 15 ਮਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੇ ਆਸਾਰ ਹਨ, ਹਾਲਾਂਕਿ ਕੁਝ ਇਲਾਕਿਆਂ ਵਿੱਚ ਅਲਰਟ ਘੱਟ ਕੀਤਾ ਗਿਆ ਹੈ।

16 ਅਤੇ 17 ਮਈ ਨੂੰ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ 18 ਮਈ ਨੂੰ ਦੱਖਣੀ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਮੀ ਦਾ ਪ੍ਰਭਾਵ ਵੱਧ ਸਕਦਾ ਹੈ।

Check Also

11 ਅਤੇ 12 ਮਈ ਨੂੰ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਫਿਰ ਤੋਂ ਵੱਧ ਰਿਹਾ ਹੈ ਅਤੇ ਪੰਜਾਬ ਵਿੱਚ ਆਉਣ ਵਾਲੇ …