Home / ਸਿੱਖੀ ਖਬਰਾਂ / ਗੁੱਸੇ ਤੇ ਕਿਵੇਂ ਕੰਟਰੋਲ ਕਰਨਾ

ਗੁੱਸੇ ਤੇ ਕਿਵੇਂ ਕੰਟਰੋਲ ਕਰਨਾ

(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ ਹੈ, ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ। (ਗੁਰ-ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ, ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ ॥੧॥ ਹੇ ਪ੍ਰਭੂ ਜੀ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ ਰਹਾਉ॥

ਅਬਿਨਾਸ਼ੀ ਪ੍ਰਭੂ (ਐਸਾ ਉਦਾਰ-ਚਿੱਤ ਹੈ ਕਿ) ਉਸ ਦੀ ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ। ਹੇ ਪ੍ਰਭੂ! ਤੇਰੇ ਸੇਵਕ (ਸਦਾ) ਆਤਮਕ ਆਨੰਦ ਮਾਣਦੇ ਹਨ, ਹੇ ਨਾਨਕ! (ਆਖ-) ਤੇਰਾ ਨਾਮ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੪॥੬੮॥ ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

Check Also

ਸ਼ਬਦ ਜਾਪ ਜਪਣ ਨਾਲ ਹਰ ਇੱਛਾ ਦੁੱਖ ਦੂਰ

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ …