ਪੰਜਾਬ ’ਚ ਦੋ ਦਿਨ ਤੋਂ ਗਰਮੀ ਵਧਣ ਲੱਗੀ ਹੈ। ਦਿਨ ਦੇ ਨਾਲ-ਨਾਲ ਰਾਤ ’ਚ ਤਪਸ਼ ਮਹਿਸੂਸ ਹੋ ਰਹੀ ਹੈ। ਸ਼ਨਿਚਰਵਾਰ ਨੂੰ ਫ਼ਰੀਦਕੋਟ ਤੇ ਬਠਿੰਡਾ ਪੰਜਾਬ ’ਚ ਸਭ ਤੋਂ ਗਰਮ ਰਹੇ। ਦੋਵਾਂ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ’ਚ ਸਭ ਤੋਂ ਵੱਧ ਰਿਹਾ। ਓਧਰ ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 18 ਮਈ ਤੋਂ ਪੰਜਾਬ ’ਚ ਲੂ ਚੱਲੇਗੀ, ਜੋ 22 ਮਈ ਤੱਕ ਜਾਰੀ ਰਹੇਗੀ। 23 ਮਈ ਨੂੰ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਦੋ ਦਿਨ ਤੱਕ ਪੰਜਾਬ ’ਚ ਮੌਸਮ ਬਦਲੇਗਾ ਤੇ ਤੇਜ਼ ਹਵਾ ਵਿਚਾਲੇ ਬਾਰਿਸ਼ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾ ਨੇ ਦੇਸ਼ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡੀ ਤਬਦੀਲੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਦੇਸ਼ ਦੇ 13 ਸੂਬਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਹਨੇਰੀ-ਤੂਫ਼ਾਨ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਨ੍ਹਾਂ ਸੂਬਿਆਂ ‘ਚ ਜਾਰੀ ਹੋਇਆ ਅਲਰਟ —ਭਾਰੀ ਮੀਂਹ ਅਤੇ ਹਨੇਰੀ ਦੀ ਚਿਤਾਵਨੀ ਵਾਲੇ 13 ਸੂਬਿਆਂ ‘ਚ ਉੱਤਰ ਪ੍ਰਦੇਸ਼, ਦਿੱਲੀ, ਬਿਹਾਰ, ਝਾਰਖੰਡ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ, ਅਸਾਮ, ਤ੍ਰਿਪੁਰਾ, ਕਰਨਾਟਕ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਵੀ ਦੇਖੀ ਜਾ ਸਕਦੀ ਹੈ।
ਮੁੱਖ ਸ਼ਹਿਰਾਂ ਦਾ ਹਾਲ:–•ਦਿੱਲੀ: ਰਾਜਧਾਨੀ ਵਿੱਚ 18 ਮਈ ਨੂੰ ਭਾਰੀ ਮੀਂਹ ਅਤੇ ਆਂਧੀ ਦਾ ਅਲਰਟ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।
•ਉੱਤਰ ਪ੍ਰਦੇਸ਼: ਮੇਰਠ, ਆਗਰਾ, ਕਾਨਪੁਰ, ਵਾਰਾਣਸੀ ਅਤੇ ਪ੍ਰਯਾਗਰਾਜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ 60-70 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ।
•ਬਿਹਾਰ: ਭਾਗਲਪੁਰ, ਪੂਰਨੀਆ ਅਤੇ ਦਰਭੰਗਾ ਵਰਗੇ ਇਲਾਕਿਆਂ ਵਿੱਚ ਮੂਸਲਾਧਾਰ ਮੀਂਹ ਦਾ ਅਲਰਟ ਹੈ।
•ਪੱਛਮੀ ਬੰਗਾਲ: ਕੋਲਕਾਤਾ, ਦਾਰਜੀਲਿੰਗ ਅਤੇ ਜਲਪਾਈਗੁੜੀ ਵਿੱਚ ਆਂਧੀ-ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਕਿਉਂ ਬਦਲ ਰਿਹਾ ਹੈ ਮੌਸਮ? –ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਉੱਤਰ-ਪੂਰਬੀ ਬਿਹਾਰ ਦੇ ਹੇਠਲੇ ਖੇਤਰਾਂ ਵਿੱਚ ਚੱਕਰਵਾਤੀ ਹਵਾਵਾਂ ਦਾ ਘੇਰਾ ਬਣਿਆ ਹੋਇਆ ਹੈ, ਜਿਸ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.