ਪੰਜਾਬ ‘ਚ ਅਤਿ ਦੀ ਪੈ ਰਹੀ ਗਰਮੀ ਵਿਚਾਲੇ ਬੱਚਿਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਲਗਾਤਾਰ ਪੰਜਾਬ ਵਿਚ ਦੋ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ 26 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
ਇਸ ਦੇ ਇਲਾਵਾ ਅਗਲੇ ਦਿਨ ਯਾਨੀ ਕਿ 27 ਮਈ ਨੂੰ ਈਦ-ਉੱਲ-ਜੂਹਾ (ਬਕਰੀਦ) ਦਾ ਤਿਉਹਾਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਲੰਡਰ ਵਿਚ 27 ਮਈ ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਲਗਾਤਾਰ ਦੋ ਦਿਨ ਛੁੱਟੀ ਹੋਣ ਕਰਕੇ ਬੱਚਿਆਂ ਨੂੰ ਵੀ ਮੌਜਾਂ ਲੱਗਣਗੀਆਂ। 
ਪੰਜਾਬ ‘ਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ 2026 ਲਈ ਕੁੱਲ੍ਹ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫ਼ੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ‘ਆਪ’ ਦੇ 1,801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1,550 ਉਮੀਦਵਾਰ, ਭਾਜਪਾ ਦੇ 1,316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1,251 ਉਮੀਦਵਾਰ, ਬਸਪਾ ਦੇ 96 ਉਮੀਦਵਾਰ, 1,528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ। ਪੰਜਾਬ ‘ਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਬੈਲੇਟ ਪੇਪਰ ਨਾਲ ਹੀ ਹੋਣਗੀਆਂ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.