ਭਾਰਤ ਦੇ ਵੱਖ-ਵੱਖ ਹਿੱਸਿਆਂ ‘ਚ ਇਸ ਸਮੇਂ ਮੌਸਮ ਦੇ ਦੋ ਬਿਲਕੁਲ ਵੱਖਰੇ ਰੂਪ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਇੱਕ ਪਾਸੇ ਉੱਤਰੀ ਅਤੇ ਪੱਛਮੀ ਭਾਰਤ ਭਿਆਨਕ ਗਰਮੀ ਅਤੇ ਲੂ ਦੀ ਲਪੇਟ ‘ਚ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਅਤੇ ਪੂਰਬੀ ਸੂਬਿਆਂ ‘ਚ ਭਾਰੀ ਬਾਰਿਸ਼ ਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਣ ਵਾਲੇ ਦਿਨਾਂ ‘ਚ ਮਾਨਸੂਨ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ ਤੇ ਕਈ ਸੂਬਿਆਂ ‘ਚ 50 ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
25 ਤੋਂ 29 ਮਈ ਦੇ ਵਿਚਕਾਰ ਬਿਹਾਰ ਦੇ ਕਈ ਜ਼ਿਲ੍ਹਿਆਂ ‘ਚ ਗਰਜ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 25 ਅਤੇ 26 ਮਈ ਨੂੰ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਇਧਰ, ਮੱਧ ਪ੍ਰਦੇਸ਼ ਵਿੱਚ ਅਗਲੇ 3 ਦਿਨਾਂ ਤੱਕ ਗੰਭੀਰ ਗਰਮੀ ਦੀ ਲਹਿਰ ਦੀਆਂ ਸਥਿਤੀਆਂ ਜਾਰੀ ਰਹਿਣਗੀਆਂ। ਸੂਬੇ ਦੇ ਕਈ ਜ਼ਿਲ੍ਹਿਆਂ ਲਈ ਰੈੱਡ, ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ।
ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਤਾਪਮਾਨ ਲਗਾਤਾਰ 45 ਡਿਗਰੀ ਸੈਲਸੀਅਸ ਦੇ ਪਾਰ ਜਾ ਰਿਹਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 43.8 ਡਿਗਰੀ ਅਤੇ ਹਰਿਆਣਾ ਦੇ ਰੋਹਤਕ ਵਿੱਚ 44.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਰਾਜਸਥਾਨ ਵਿੱਚ ਅਗਲੇ ਚਾਰ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ ਅਤੇ ਪੱਛਮੀ ਰਾਜਸਥਾਨ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਭਿਆਨਕ ਗਰਮੀ ਦੇ ਮੱਦੇਨਜ਼ਰ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.