Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸੰਘਣੀ ਧੁੰਦ ਅਲਰਟ ਜਾਰੀ

ਸੰਘਣੀ ਧੁੰਦ ਅਲਰਟ ਜਾਰੀ

ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਅਤੇ ਤੇਜ਼ ਧੁੱਪ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਰਾਹਤ ਮਿਲੀ ਹੈ। ਆਸਮਾਨ ਵਿਚ ਬੱਦਲ ਛਾਏ ਰਹਿਣ ਅਤੇ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਤਾਪਮਾਨ ਵਿਚ ਲਗਭਗ 6 ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਅਤੇ ਬਾਜ਼ਾਰਾਂ ਤੇ ਜਨਤਕ ਥਾਵਾਂ ’ਤੇ ਵੀ ਚਹਿਲ-ਪਹਿਲ ਪਹਿਲਾਂ ਦੇ ਮੁਕਾਬਲੇ ਵਧੀ ਨਜ਼ਰ ਆਈ।

ਉਥੇ ਹੀ ਅਗਲੇ ਦਿਨਾਂ ਲਈ ਵੀ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਤਿੰਨ ਦਿਨ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਜੂਨ ਤੱਕ ਮੌਸਮ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਵਿਚ ਭਾਰੀ ਬਾਰਿਸ਼ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ 30 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਗਰਜ-ਚਮਕ, ਤੇਜ਼ ਹਵਾਵਾਂ ਚੱਲਣ, ਹਨੇਰੀ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਵੱਲੋਂ 31 ਮਈ ਅਤੇ ਇਕ ਜੂਨ ਲਈ ਕੀਤੀ ਗਈ ਭਵਿੱਖਭਾਣੀ ਮੁਤਾਬਕ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 1 ਜੂਨ ਤੋਂ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਗਰਮੀ ਹੋਣ ਕਾਰਨ ਤਾਪਮਾਨ ਵਿਚ ਵਾਧਾ ਹੋਵੇਗਾ। ਇਸੇ ਤਰ੍ਹਾਂ 2 ਅਤੇ 3 ਜੂਨ ਨੂੰ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਫਿਲਹਾਲ ਇਨ੍ਹਾਂ ਦੋ ਦਿਨਾਂ ਲਈ ਵਿਭਾਗ ਨੇ ਸੂਬੇ ਵਿਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ———ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਲੁਧਿਆਣਾ ਪਟਿਆਲਾ ਵਿਚ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ ਹਨ੍ਹੇਰੀ-ਤਫ਼ਾਨ ਦੇ ਨਾਲ-ਨਾਲ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਥੇ ਦੱਸ ਦੇਈਏ ਕਿ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਬੀਤੇ ਦਿਨੀਂ ਇਹ 44 ਡਿਗਰੀ ਤੱਕ ਪਹੁੰਚ ਗਿਆ ਸੀ। ਬੀਤੇ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਸੀ। ਦੁਪਹਿਰ ਸਮੇਂ ਸੜਕਾਂ ਸੁੰਨਸਾਨ ਨਜ਼ਰ ਆ ਰਹੀਆਂ ਸਨ ਅਤੇ ਬਿਜਲੀ ਦੀ ਵਧਦੀ ਮੰਗ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ। ਉੱਥੇ ਹੀ, ਮੌਸਮ ਵਿਚ ਆਏ ਬਦਲਾਅ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦਰਜ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ

Check Also

Test Post Created

Test Post Created Post Views: 2