ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅੱਜ (3 ਜੂਨ) ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਹੀ ਹੈ। ਇਸ ਕਰਕੇ ਸੂਬੇ ਦੇ ਕਈ ਹਿੱਸਿਆਂ ਵਿੱਚ ਦੋ ਦਿਨ ਤੇਜ਼ ਤੂਫਾਨ, ਬਿਜਲੀ ਚਮਕਣ ਅਤੇ ਮੀਂਹ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਸੂਬੇ ਦੇ 18 ਜ਼ਿਲ੍ਹਿਆਂ ਲਈ ਗਰਜ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ4 ਜੂਨ ਨੂੰ ਸਾਰੇ 23 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਗਰਜ਼-ਤੂਫ਼ਾਨ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ।5 ਜੂਨ ਨੂੰ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਲਈ ਮੀਂਹ ਅਤੇ ਗਰਜ਼-ਤੂਫ਼ਾਨ ਨੂੰ ਅਲਰਟ ਜਾਰੀ ਕੀਤਾ ਗਿਆ ਹੈ।
6 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਤੂਫ਼ਾਨ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ, ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.