Home / ਸਿੱਖੀ ਖਬਰਾਂ / 100 ਸਾਖੀ ਦੀ ਭਿਆਨਕ ਭਵਿੱਖਬਾਣੀ

100 ਸਾਖੀ ਦੀ ਭਿਆਨਕ ਭਵਿੱਖਬਾਣੀ

ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ।ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧।


ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧।(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ।

(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।

Check Also

ਸਤਿਯੁਗ ਸ਼ੁਰੂ ਹੋਣ ਵਾਲਾ || 2028 ਤੱਕ ਕਲਯੁੱਗ ਖਤਮ

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) …