ਮਾਨਸੂਨ ਦੀ ਆਮਦ ਤੋਂ ਪਹਿਲਾਂ ਪੰਜਾਬ ਵਿੱਚ ਹੜ੍ਹਾਂ ਦੀਆਂ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋਣ ਲੱਗੀਆਂ ਹਨ। ਇਸ ਵਾਰ ਚਿੰਤਾ ਦਾ ਕਾਰਨ ਮੌਸਮ ਨਹੀਂ, ਸਗੋਂ ਸੂਬੇ ਦੇ ਵੱਡੇ ਡੈਮਾਂ ਵਿੱਚ ਪਹਿਲਾਂ ਹੀ ਮੌਜੂਦ ਵੱਡੀ ਮਾਤਰਾ ਵਿੱਚ ਪਾਣੀ ਬਣਿਆ ਹੋਇਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਹਿੱਸੇਦਾਰ ਸੂਬਿਆਂ ਨੂੰ ਵਾਧੂ ਪਾਣੀ ਲੈਣ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਸਵਾਲ ਉੱਠਣ ਲੱਗੇ ਹਨ ਕਿ ਕੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਮੁੜ ਹੜ੍ਹ ਵਰਗੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ?
ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਕਰੀਬ 92 ਹਜ਼ਾਰ ਏਕੜ ਰਕਬੇ ਵਿੱਚ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਸੀ।ਹਾਲਾਂਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦੇ 26 ਤੋਂ 75 ਫੀਸਦ ਨੁਕਸਾਨ ਲਈ 10 ਹਜ਼ਾਰ ਪ੍ਰਤੀ ਏਕੜ ਅਤੇ 75 ਤੋਂ 100 ਫੀਸਦ ਲਈ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਸੀ।
ਅਸਲ ਵਿੱਚ ਪੰਜਾਬ ਦੀ ਕਿਸਾਨੀ ਪਿਛਲੇ ਕਾਫ਼ੀ ਸਮੇਂ ਤੋਂ ਸੰਕਟ ਵਿੱਚ ਘਿਰੀ ਹੋਈ ਹੈ। ਅਜਿਹੇ ਵਿੱਚ ਪਹਿਲਾਂ ਹੜ੍ਹ (ਸਾਲ 2025) ਅਤੇ ਫਿਰ ਕਣਕ ਦੀ ਫ਼ਸਲ ਉੱਤੇ ਹੋਈ ਗੜੇਮਾਰੀ (ਅਪ੍ਰੈਲ 2026) ਨੇ ਕਿਸਾਨਾਂ ਦੀਆਂ ਦਿੱਕਤਾਂ ਵਿੱਚ ਹੋਰ ਇਜ਼ਾਫ਼ਾ ਕਰ ਦਿੱਤਾ।ਬੀਬੀਸੀ ਪੰਜਾਬੀ ਨੇ ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਪੰਜਾਬ ਦੇ ਵੱਖ-ਵੱਖ ਖਿੱਤਿਆਂ ਮਾਲਵਾ, ਦੁਆਬਾ ਅਤੇ ਮਾਝਾ ਖੇਤਰ ਦਾ ਦੌਰਾ ਕਰਕੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਪਿਛਲਾ ਇੱਕ ਸਾਲ ਪੰਜਾਬ ਦੀ ਕਿਸਾਨੀ ਲਈ ਕਿਵੇਂ ਦਾ ਰਿਹਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.