Home / ਪੰਜਾਬੀ ਖਬਰਾਂ / ਪੰਜਾਬ ਤੇ ਚੰਡੀਗੜ੍ਹ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ

ਪੰਜਾਬ ਤੇ ਚੰਡੀਗੜ੍ਹ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ

ਪੰਜਾਬ ਵਿਚ ਧੂੜ ਭਰੀਆਂ ਹਨੇਰੀਆਂ ਅਤੇ ਬਾਰਿਸ਼ ਦਾ ਦੌਰ ਅਜੇ ਜਾਰੀ ਰਹਿਣ ਦੀ ਸੰਭਾਵਨਾ ਹੈ। ਇੱਕ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਇਹ ਪੱਛਮੀ ਗੜਬੜੀ 14 ਤੋਂ 15 ਜੂਨ ਤੱਕ ਸਰਗਰਮ ਰਹੇਗੀ,

ਜਿਸ ਦੇ ਨਤੀਜੇ ਵਜੋਂ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਗਰਜ, ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ (ਰੋਪੜ), ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

14 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਹੈ।15 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਦੀ ਸੰਭਾਵਨਾ ਹੈ।ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 5.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਨਾਲੋਂ 6.2 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾ

Check Also

ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਅਲਰਟ

ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ …