Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ!

ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ!

ਪੰਜਾਬ ‘ਚ ਪੈ ਰਹੀ ਗਰਮੀ ਤੋਂ ਪੰਜਾਬ ਵਾਸੀਆਂ ਨੂੰ ਜਲਦੀ ਹੀ ਥੋੜ੍ਹੀ ਰਾਹਤ ਮਿਲਣ ਵਾਲੀ ਹੈ। ਪੰਜਾਬ ਦੇ ਮੌਸਮ ਵਿਚ ਫਿਰ ਤਬਦੀਲੀ ਆਵੇਗੀ ਅਤੇ ਬਾਰਿਸ਼ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 4 ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 1 ਜੁਲਾਈ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 26 ਅਤੇ 27 ਜੂਨ ਨੂੰ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਬਾਅਦ ਪੰਜਾਬ ਵਿਚ ਫਿਰ ਗਰਮੀ ਵੇਖਣ ਨੂੰ ਮਿਲੇਗੀ, ਜਿਸ ਕਾਰਨ ਤਾਪਮਾਨ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ। 28 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹੇਗਾ। ਇਸ ਦੇ ਬਾਅਦ ਫਿਰ 29 ਤੋਂ ਲੈ ਕੇ 1 ਜੁਲਾਈ ਤੱਕ ਬਾਰਿਸ਼ ਦੇ ਸੰਕੇਤ ਦਿੱਤੇ ਗਏ ਹਨ। ਇਨ੍ਹਾਂ ਤਾਰੀਖ਼ਾਂ ਦੌਰਾਨ ਵੀ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਰਹੇਗਾ।

ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ——ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ ਅਤੇ ਮੁਕਤਸਰ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 40-50 ਕਿਲੋਮੀਟਰ ਦੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਨ੍ਹੇਰੀ-ਤੂਫ਼ਾਨ ਆਵੇਗਾ।

Check Also

Test Post Created

Test Post Created Post Views: 3