ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 5 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਅੱਜ ਤੋਂ ਲੈ ਕੇ ਤੋਂ 5 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਭਾਰੀ ਬਾਰਿਸ਼, ਗਰਜ-ਚਮਕ, ਆਸਮਾਨੀ ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਪੰਜਾਬ ਵਿਚ 48 ਘੰਟਿਆਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਆਵੇਗੀ।
ਮੌਸਮ ਵਿਭਾਗ ਵੱਲੋਂ 14 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਵਿਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਪੰਜਾਬ ‘ਚ ਪਠਾਨਕੋਟ, ਭਾਖੜਾ ਡੈਮ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦਾਸਪੁਰ ‘ਚ ਬਾਰਿਸ਼ ਹੋਈ ਜਦਕਿ ਹਰਿਆਣਾ ‘ਚ ਚਰਖੀ ਦਾਦਰੀ, ਭਿਵਾਨੀ, ਯਮੁਨਾਨਗਰ ਅਤੇ ਗੁਰੂਗ੍ਰਾਮ ’ਚ ਵੀ ਬਾਰਿਸ਼ ਹੋਈ। ਉੱਥੇ ਹੀ ਹਿਮਾਚਲ ਪ੍ਰਦੇਸ਼ ‘ਚ ਮੰਗਲਵਾਰ ਸ਼ਾਮ ਕਈ ਥਾਵਾਂ ‘ਤੇ ਦਰਮਿਆਨੀ ਤੋਂ ਤੇਜ਼ ਬਾਰਿਸ਼ ਦੇਖਣ ਨੂੰ ਮਿਲੀ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ‘ਚ ਗਿਰਾਵਟ ਦਾ ਸਿਲਸਿਲਾ ਸ਼ੁਰੂ ਹੋ ਗਿਆ।

Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.