Home / ਪੰਜਾਬੀ ਖਬਰਾਂ / ਪੰਜਾਬ ‘ਚ ਲਗਾਤਾਰ 3 ਦਿਨ ਛੁੱਟੀ !

ਪੰਜਾਬ ‘ਚ ਲਗਾਤਾਰ 3 ਦਿਨ ਛੁੱਟੀ !

ਜੇਕਰ ਤੁਸੀਂ ਵੀ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਦਰਅਸਲ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀਆਂ ਸਮੇਤ ਕਰਮਚਾਰੀਆਂ ਦੀਆਂ ਵੀ ਮੌਜਾਂ ਲੱਗਣਗੀਆਂ। ਇਥੇ ਦੱਸ ਦੇਈਏ ਕਿ ਸੂਬੇ ਭਰ ‘ਚ 31 ਜੁਲਾਈ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ‘ਤੇ ਮਨਾਈ ਜਾਵੇਗੀ।

ਇਸ ਦਿਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਅਦਾਰੇ ਬੰਦ ਰਹਿਣਗੇ। ਇਸ ਛੁੱਟੀ ਮਗਰੋਂ ਅਗਲੇ ਦਿਨ 1 ਅਗਸਤ ਨੂੰ ਸ਼ਨੀਵਾਰ ਆ ਰਿਹਾ ਹੈ ਅਤੇ ਸ਼ਨੀਵਾਰ ਨੂੰ ਵੀ ਕਈ ਅਦਾਰਿਆਂ ਵਿਚ ਛੁੱਟੀ ਹੁੰਦੀ ਹੈ। ਇਸ ਦੇ ਬਾਅਦ 2 ਅਗਸਤ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਣ ਕਾਰਨ ਸੂਬੇ ‘ਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਦਾ ਆਨੰਦ ਮਾਣਨ ਦਾ ਮੌਕਾ ਮਿਲ ਰਿਹਾ ਹੈ। ਇਸ ਕਰਕੇ ਜੇਕਰ ਤੁਸੀਂ ਵੀ ਕਿਤੇ ਘੁੰਮਣ ਪਲਾਨ ਬਣਾ ਰਹੇ ਹੋ ਤਾਂ ਇਸ ਲੰਬੇ ਵੀਕੈਂਡ ‘ਚ ਘੁੰਮ ਸਕਦੇ ਹੋ।

ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀਆਂ ਸਮੇਤ ਕਰਮਚਾਰੀਆਂ ਦੀਆਂ ਵੀ ਮੌਜਾਂ ਲੱਗਣਗੀਆਂ। ਇਥੇ ਦੱਸ ਦੇਈਏ ਕਿ ਸੂਬੇ ਭਰ ‘ਚ 31 ਜੁਲਾਈ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ‘ਤੇ ਮਨਾਈ ਜਾਵੇਗੀ।

Check Also

5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ!

ਪੰਜਾਬ ‘ਚ ਇਕ ਵਾਰ ਫਿਰ ਮੌਸਮ ‘ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ …