Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਧਰਮੇਂਦਰ ਪ੍ਰਧਾਨ ਨੇ ਆਪਣੀ ਐਕਸ ਪੋਸਟ ਵਿੱਚ ਲਿਖਿਆ, “ਜੰਤਰ ਮੰਤਰ ‘ਤੇ ਅਤੇ ਦੇਸ਼ ਵਿੱਚ ਜੋ ਸਥਿਤੀ ਬਣੀ ਹੈ, ਇਸ ਸਥਿਤੀ ਦਾ ਰਾਸ਼ਟਰ ਵਿਰੋਧੀ ਤਾਕਤਾਂ ਲਾਭ ਨਾ ਉਠਾਉਣ, ਦੇਸ਼ ਦੀ ਏਕਤਾ ਬਣੀ ਰਹੇ, ਭਾਰਤ ਦੇ ਇੱਕ ਵੀ ਵਿਦਿਆਰਥੀ ਦਾ ਭਵਿੱਖ ਕਾਨੂੰਨੀ ਪੇਚੀਦਗੀਆਂ ਵਿੱਚ ਨਾ ਉਲਝੇ, ਸਾਡੇ ਬੱਚੇ ਆਪਣਾ ਸਮਾਂ ਪੜ੍ਹਾਈ ਵਿੱਚ ਲਗਾਉਣ, ਕਰੀਅਰ ਬਣਾਉਣ ‘ਤੇ ਫੋਕਸ ਕਰਨ, ਇਸੇ ਗੱਲ ‘ਤੇ ਵਿਚਾਰ ਕਰਦੇ ਹੋਏ ਮੈਂ ਆਪਣਾ ਤਿਆਗਪੱਤਰ ਮਾਨਯੋਗ ਪ੍ਰਧਾਨ ਮੰਤਰੀ ਜੀ ਨੂੰ ਭੇਜ ਦਿੱਤਾ ਹੈ।”

ਉਨ੍ਹਾਂ ਨੇ ਅੱਗੇ ਲਿਖਿਆ, “ਮੈਂ ਪਿਛਲੇ 4 ਦਹਾਕਿਆਂ ਤੋਂ ਵੱਧ ਸਮੇਂ ਤੋਂ ਵਿਦਿਆਰਥੀ, ਅਧਿਆਪਕ ਅਤੇ ਸਿੱਖਿਆ ਸੁਧਾਰ ਦੇ ਲਈ ਸਮਰਪਿਤ ਰਿਹਾ ਹਾਂ। ਮੇਰਾ ਹਮੇਸ਼ਾ ਇਹ ਵਿਸ਼ਵਾਸ ਰਿਹਾ ਹੈ ਕਿ ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਦੂਰਦਰਸ਼ੀ ਸਿੱਖਿਆ ਪ੍ਰਣਾਲੀ ਹੀ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੀ ਹੈ। ਮੈਂ ਦੇਸ਼ ਦੇ ਨੌਜਵਾਨਾਂ ਦੀਆਂ ਇੱਛਾਵਾਂ, ਭਾਵਨਾਵਾਂ ਅਤੇ ਜਾਇਜ਼ ਉਮੀਦਾਂ ਦਾ ਦਿਲੋਂ ਸਤਿਕਾਰ ਕਰਦਾ ਹਾਂ। ਭਾਰਤ ਦੀ ਨੌਜਵਾਨ ਪੀੜ੍ਹੀ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡੇ ਸਮੂਹਿਕ ਰਾਜਨੀਤਿਕ ਅਤੇ ਸਮਾਜਿਕ ਜੀਵਨ ਵਿੱਚ ਇੱਕ ਨੈਤਿਕ ਵਚਨਬੱਧਤਾ ਰਹੀ ਹੈ। ਮੈਂ ਮਾਣਯੋਗ ਪ੍ਰਧਾਨ ਮੰਤਰੀ ਦਾ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਹੇਠ ਦੇਸ਼ ਦੀ ਸੇਵਾ ਕਰਨ ਦੇ ਮਿਲੇ ਮੌਕੇ ਲਈ ਧੰਨਵਾਦ ਕਰਦਾ ਹਾਂ।”

ਧਰਮੇਂਦਰ ਪ੍ਰਧਾਨ ਦੇ ਅਸਤੀਫੇ ਮਗਰੋਂ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਹੈ ਕਿ “ਅਸੀਂ ਕਰ ਦਿਖਾਇਆ। ਧਰਮੇਂਦਰ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ ਹੈ।”ਅਭਿਜੀਤ ਦੀਪਕੇ ਨੇ ਕਿਹਾ, “ਧਰਮੇਂਦਰ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਜੇ ਤੁਸੀਂ ਡਰਦੇ ਨਹੀਂ ਹੋ, ਜੇ ਤੁਸੀਂ ਇਸ ਸਰਕਾਰ ਦੇ ਸਾਹਮਣੇ ਝੁੱਕਦੇ ਨਹੀਂ ਹੋ ਤਾਂ ਤੁਸੀਂ ਕਿਸੇ ਤੋਂ ਵੀ ਅਸਤੀਫਾ ਦਿਵਾ ਸਕਦੇ ਹੋ। ਲੋਕਤੰਤਰ ਵਿੱਚ ਡਰਨ ਦੀ ਜ਼ਰੂਰਤ ਨਹੀਂ ਹੈ।”ਕਾਕਰੋਚ ਜਨਤਾ ਪਾਰਟੀ ਨੇ ਆਪਣੇ ਅਧਿਕਾਰਤ ਐਕਸ ਅਕਾਉਂਟ ਉਪਰ ਆਪਣੀਆਂ ਮੰਗਾਂ ਨੂੰ ਲੈ ਕੇ ਪੋਸਟ ਕੀਤੀ ਹੈ।

Check Also

ਭਾਰੀ ਮੀਂਹ ਦੀ ਚਿਤਾਵਨੀ, 7 ਜ਼ਿਲ੍ਹਿਆਂ ‘ਚ ਅਲਰਟ

ਪੰਜਾਬ ‘ਚ ਅੱਜ ਫਿਰ ਮੌਸਮ ਨੇ ਕਰਵਟ ਬਦਲੀ ਹੈ। ਸਵੇਰ ਤੋਂ ਹੀ ਅਸਮਾਨ ‘ਚ ਬੱਦਲ …