ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਅਪਡੇਟ ਜਾਰੀ ਕੀਤੀ ਹੈ। ਅਗਲੇ 5 ਦਿਨਾਂ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ‘ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ 31 ਜੁਲਾਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਨੂੰ ਲੈ ਕੇ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ 48 ਘੰਟੇ ਪੰਜਾਬ ਲਈ ਅਹਿਮ ਮੰਨੇ ਜਾ ਰਹੇ ਹਨ। ਮੌਸਮ ਕਾਫ਼ੀ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ 1, 2 ਅਤੇ 3 ਅਗਸਤ ਤਕ ਵੀ ਕਈ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 5 ਦਿਨਾਂ ਤਕ ਮਾਨਸੂਨ ਸਰਗਰਮ ਰਹੇਗਾ, ਜਿਸ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।
ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ ——ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਵਿਚ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਕੀਤਾ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੀਆਂ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ, ਜਦਕਿ ਕੁਝ ਇਲਾਕਿਆਂ ਵਿਚ ਗਰਜ-ਚਮਕ ਨਾਲ ਮੀਂਹ ਪਿਆ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਗਾਮੀ ਦਿਨਾਂ ਵਿਚ ਮਾਨਸੂਨੀ ਸਰਗਰਮੀਆਂ ਹੋਰ ਤੇਜ਼ ਹੋਣ ਦੇ ਆਸਾਰ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.