Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮਾਲਵਾ ਅਤੇ ਮਾਝਾ ਖੇਤਰ ਦੇ ਕਈ ਹਿੱਸਿਆਂ ਲਈ ਖਰਾਬ ਮੌਸਮ ਦੀ ਤਾਜ਼ਾ ਚੇਤਾਵਨੀ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ 4 ਅਗਸਤ ਦੀ ਦੁਪਹਿਰ ਤੋਂ ਬਾਅਦ ਸੂਬੇ ਦੇ 9 ਵੱਡੇ ਜ਼ਿਲ੍ਹਿਆਂ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਫਾਜ਼ਿਲਕਾ ਅਤੇ ਮੋਗਾ ਵਿੱਚ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਦਰਮਿਆਨੇ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ/ਹਵਾਵਾਂ ਚੱਲ ਸਕਦੀਆਂ ਹਨ ਅਤੇ ਅਸਮਾਨੀ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿਸ ‘ਚ ਫਾਜ਼ਿਲਕਾ, ਮੁਕਤਸਰ ਸਾਹਿਬ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਚ ਅਗਲੇ ਕੁਝ ਘੰਟਿਆਂ ਦੌਰਾਨ ਭਾਰੀ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਹਵਾਵਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।

ਆਉਣ ਵਾਲੇ ਦਿਨਾਂ ਦਾ ਹਾਲ ਮੌਸਮ ਵਿਭਾਗ ਮੁਤਾਬਕ 5 ਤੋਂ 6 ਅਗਸਤ ਤੱਕ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 7 ਤੋਂ 9 ਅਗਸਤ ਤੱਕ ਮੀਂਹ ਦੀ ਰਫ਼ਤਾਰ ਕੁਝ ਘੱਟ ਸਕਦੀ ਹੈ, ਪਰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਹੋਣ ਵਾਲੀ ਬਾਰਸ਼ ਕਾਰਨ ਤਾਪਮਾਨ ਵਿੱਚ ਮੁੜ ਗਿਰਾਵਟ ਆਉਣ ਦੀ ਉਮੀਦ ਹੈ।

Check Also

ਪੰਜਾਬ ‘ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ

ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ …