Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਭਾਰੀ ਮੀਂਹ ਦੀ ਚਿਤਾਵਨੀ, 7 ਜ਼ਿਲ੍ਹਿਆਂ ‘ਚ ਅਲਰਟ

ਭਾਰੀ ਮੀਂਹ ਦੀ ਚਿਤਾਵਨੀ, 7 ਜ਼ਿਲ੍ਹਿਆਂ ‘ਚ ਅਲਰਟ

ਪੰਜਾਬ ‘ਚ ਅੱਜ ਫਿਰ ਮੌਸਮ ਨੇ ਕਰਵਟ ਬਦਲੀ ਹੈ। ਸਵੇਰ ਤੋਂ ਹੀ ਅਸਮਾਨ ‘ਚ ਬੱਦਲ ਛਾਏ ਹੋਏ ਹਨ ਅਤੇ ਠੰਡੀ ਹਵਾ ਚੱਲਣ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਹਾਲਾਂਕਿ ਕਈ ਇਲਾਕਿਆਂ ‘ਚ ਭਾਰੀ ਮੀਂਹ ਵੀ ਪਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੇ ਆਸਾਰ ਹਨ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ 7 ਅਗਸਤ ਨੂੰ ਪੂਰੇ ਪੰਜਾਬ ‘ਚ ਬਾਰਿਸ਼ ਦਾ ਜ਼ੋਰ ਰਹੇਗਾ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ‘ਚ ਕੁਝ ਥਾਵਾਂ ਭਾਰੀ ਮੀਂਹ ਪੈ ਸਕਦਾ ਹੈ। ਪਟਿਆਲਾ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ‘ਚ ਕਈ ਥਾਵਾਂ ‘ਤੇ ਬਾਰਿਸ਼ ਦੇ ਆਸਾਰ ਹਨ।


ਉੱਥੇ ਹੀ 8 ਅਗਸਤ ਨੂੰ ਪੂਰੇ ਪੰਜਾਬ ‘ਚ ਕੁਝ-ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ 9 ਅਗਸਤ ਨੂੰ ਲੁਧਿਆਣਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਰਨਾਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ‘ਚ ਕੁਝ ਥਾਵਾਂ ‘ਤੇ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਮੁਤਾਬਕ 10 ਅਗਸਤ ਨੂੰ ਮੌਸਮ ‘ਚ ਬਦਲਾਅ ਆਵੇਗਾ। ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ‘ਚ ਮੌਸਮ ਮੁੱਖ ਤੌਰ ‘ਤੇ ਸਾਫ਼ ਰਹੇਗਾ। ਹਾਲਾਂਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

Check Also

ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ,

ਪੰਜਾਬ ‘ਚ ਅੱਜ ਕਈ ਇਲਾਕਿਆਂ ‘ਚ ਮੀਂਹ ਪੈਣ ਕਾਰਨ ਮੌਸਮ ਸੁਹਾਵਨਾ ਹੋ ਗਿਆ। ਪੂਰਾ ਦਿਨ …