ਪੰਜਾਬ ‘ਚ ਇਕ ਵਾਰ ਫਿਰ ਮੌਸਮ ‘ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਵੱਡੀ ਅਪਡੇਟ ਸਾਂਝੀ ਕੀਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਕੇਂਦਰ ਵੱਲੋਂ 7 ਅਗਸਤ ਤੋਂ 11 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਮੀਂਹ ਦੀ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਲਈ ਵੱਡੀ ਭਵਿੱਖਬਾਣੀ ਕਰਦੇ ਹੋਏ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸਮੇਤ ਕਈ ਥਾਵਾਂ ‘ਤੇ ਮੀਂਹ ਪੈਣ ਦੀ ਉਮੀਦ ਜਤਾਈ ਹੈ।
ਉਥੇ ਹੀ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ 25-50 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।ਉਥੇ ਹੀ 8 ਅਗਸਤ ਨੂੰ ਮੀਂਹ ਦੀ ਰਫ਼ਤਾਰ ‘ਚ ਥੋੜ੍ਹੀ ਕਮੀ ਆਉਣ ਦੀ ਸੰਭਾਵਨਾ ਹੈ ਪਰ ਉੱਤਰੀ ਜ਼ਿਲ੍ਹੇ ਜਿਵੇਂ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ ‘ਤੇ ਮੀਂਹ ਜਾਰੀ ਰਹਿ ਸਕਦਾ ਹੈ। ਇਸ ਦੇ ਬਾਅਦ 9 ਅਗਸਤ ਤੋਂ 11 ਅਗਸਤ ਐਤਵਾਰ ਤੋਂ ਮੀਂਹ ‘ਚ ਮੁੜ ਤੇਜ਼ੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖ਼ਾਂ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ‘ਚ ਅਗਲੇ ਪੰਜ ਦਿਨਾਂ ਦੌਰਾਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।ਉਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਨੇ ਵੀ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਸੂਬੇ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਮੌਸਮੀ ਤਬਦੀਲੀ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ ਪਰ ਆਮ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਗਈ ਹੈ। ਪੀ. ਏ. ਯੂ. ਦੀ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਇਸ ਸਮੇਂ ਦਿਨ ਅਤੇ ਰਾਤ ਦਾ ਤਾਪਮਾਨ ਆਮ ਹਾਲਾਤ ਦੇ ਨੇੜੇ ਹੈ। ਆਉਣ ਵਾਲੇ ਦਿਨਾਂ ‘ਚ ਮੌਸਮ ‘ਚ ਨਮੀ ਵਧਣ ਅਤੇ ਬੱਦਲਾਂ ਦੀ ਸਰਗਰਮੀ ਕਾਰਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.