ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਨਾਲ-ਨਾਲ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸੰਭਾਲ ਅਤੇ ਸਿੱਖਿਆ ਰਾਹੀਂ ਆਪਣੇ ਹ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਲੋਕਾਂ ਦੇ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ।
ਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ ਭਾਵ ਰੱਖੜੀ ਵਾਲੇ ਦਿਨ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਏਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਸਰਕਾਰ ਦੀ ਔਰਤਾਂ ਨੂੰ ਕੇਵਲ ਸ਼ਬਦਾਂ ਨਾਲ ਨਹੀਂ ਸਗੋਂ ਠੋਸ ਵਿੱਤੀ ਸਹਾਇਤਾ ਨਾਲ ਮਾਣ-ਸਤਿਕਾਰ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰ ਹੋ ਚੁੱਕੀਆਂ ਹਨ ਅਤੇ ਯੋਗ ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ 2,274.42 ਕਰੋੜ ਰੁਪਏ ਤਬਦੀਲ ਕੀਤੇ ਜਾ ਚੁੱਕੇ ਹਨ।
ਪਟਿਆਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਔਰਤਾਂ ਦੇ ਮਾਣ-ਸਨਮਾਨ ਅਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ 1 ਅਗਸਤ, 2026 ਤੱਕ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਮ੍ਹਾਂ ਕੀਤੀ ਜਾ ਚੁੱਕੀ ਹੈ।”
ਮੁੱਖ ਮੰਤਰੀ ਨੇ ਕਿਹਾ, “ਔਰਤਾਂ ਹਰ ਤਰ੍ਹਾਂ ਦੇ ਮਾਣ-ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਅਤੇ ਭੈਣਾਂ ਦੇ ਆਸ਼ੀਰਵਾਦ ਨਾਲ ਅਸੀਂ ਦੁਨੀਆ ਦੀ ਹਰ ਚੁਣੌਤੀ ਦਾ ਸਾਹਮਣਾ ਕਰ ਸਕਦੇ ਹਾਂ। ਪਰਿਵਾਰਕ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਸਾਡੀ ਸਰਕਾਰ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਨਾਲ ਸਬੰਧਤ ਮਹਿਲਾ ਲਾਭਪਾਤਰੀਆਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇ ਸੁਨੇਹੇ ਆਪਣੇ ਮੋਬਾਈਲ ਫੋਨਾਂ ‘ਤੇ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ, “ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਇਸ ਪਹਿਲਕਦਮੀ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਤਾਂ ਨਹੀਂ ਬਣਾ ਸਕਦੀ, ਪਰ ਇਹ ਯਕੀਨੀ ਤੌਰ ‘ਤੇ ਉਨ੍ਹਾਂ ਨੂੰ ਸਵੈ-ਮਾਣ ਅਤੇ ਸਤਿਕਾਰ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਮਾਵਾਂ-ਭੈਣਾਂ ਨੂੰ ਇਸ ਸਤਿਕਾਰ ਯੋਜਨਾ ਦਾ ਲਾਭ ਲੈਣ ਦੀ ਅਪੀਲ ਕਰਦਾ ਹਾਂ।”
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.