Home / ਨੁਸਖੇ ਤੇ ਮੌਸਮ ਖੇਤੀ-ਬਾਰੇ / Gurjeet Toot ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ,

Gurjeet Toot ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ,

ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਲਈ CM ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। CM ਮਾਨ ਨੇ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਤੂਤ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਵੀ ਗੱਲ ਕਹੀ। CM ਮਾਨ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਦੇ ਖੇਡ ਖੇਤਰ ਵਿੱਚ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਰਣਜੀਤ ਸਿੰਘ ਤੂਤ (45) ਦਾ 11 ਅਗਸਤ 2026 ਨੂੰ ਦੇਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਕਿਡਨੀ ਅਤੇ ਲਿਵਰ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕਰੀਬ 6.5 ਫੁੱਟ ਲੰਬੇ ਕੱਦ ਅਤੇ ਮਜ਼ਬੂਤ ਕਦ-ਕਾਠੀ ਕਾਰਨ ਗੁਰਜੀਤ ਸਿੰਘ ਨੂੰ ਕਬੱਡੀ ਜਗਤ ਵਿੱਚ ‘ਕਬੱਡੀ ਦਾ ਬੁਰਜ ਖਲੀਫਾ’ ਕਿਹਾ ਜਾਂਦਾ ਸੀ। ਉਹ ਸ਼ਾਨਦਾਰ ਰੇਡਰ ਅਤੇ ਡਿਫੈਂਡਰ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਨੇ 2005 ਵਿੱਚ ਇੰਗਲੈਂਡ ਅਤੇ 2007 ਵਿੱਚ ਟੋਰਾਂਟੋ ਵਿੱਚ ਹੋਏ ਕੈਨੇਡਾ ਕੱਪ ਦੌਰਾਨ ਸਰਵੋਤਮ ਰੇਡਰ ਦਾ ਖਿਤਾਬ ਜਿੱਤਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤੂਤ ਦੀ ਖੇਡ ਪ੍ਰਤਿਭਾ ਅਤੇ ਯਾਦ ਨੂੰ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ (ਜ਼ਿਲ੍ਹਾ ਫਿਰੋਜ਼ਪੁਰ) ਵਿੱਚ ਇੱਕ ਆਧੁਨਿਕ ਅਤੇ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਪਰਿਵਾਰ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਮਰਹੂਮ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

Check Also

ਪੰਜਾਬ ਵਾਸੀਆਂ ਦੇ ਸਾਰੇ ਬਿੱਲ ਮਾਫ਼

ਪੰਜਾਬ ਦੇ ਜਿਹੜੇ ਲੋਕ ਬਿਜਲੀ ਦੇ ਜ਼ਿਆਦਾ ਬਿੱਲਾਂ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਹੁਣ ਇਸ …