Home / ਸਿੱਖੀ ਖਬਰਾਂ / ਸੰਤਾਂ ਨੇ ਘਰ ਆ ਕੇ ਦਿੱਤੇ ਦਰਗਾਹੀ ਬਚਨ, ਦੂਰ ਹੋਈ ਗਰੀਬੀ!

ਸੰਤਾਂ ਨੇ ਘਰ ਆ ਕੇ ਦਿੱਤੇ ਦਰਗਾਹੀ ਬਚਨ, ਦੂਰ ਹੋਈ ਗਰੀਬੀ!

ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ।ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16।

ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Check Also

ਸਿਹੋੜੇ ਵਾਲੇ ਸੰਤਾਂ ਨੂੰ ਗੱਦੀ ਮਿਲਣ ਤੋਂ ਬਾਅਦ ਦੇ ਅੱਖੀਂ ਦੇਖੇ ਕੌਤਕ

ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, …