Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਜਾਣੋ ਕਿਹੜੇ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਜਾਣੋ ਕਿਹੜੇ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਪੰਜਾਬ ਦੇ ਮੌਸਮ ‘ਚ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬ ਵਿਚ ਮੌਸਮ ਸੁਹਾਵਣਾ ਬਣਿਆ ਰਿਹਾ ਅਤੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ ‘ਚ ਠੰਡਕ ਮਹਿਸੂਸ ਹੋਈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 11 ਸਤੰਬਰ ਤੱਕ ਸੂਬੇ ਦੇ ਬਹੁਤੇ ਜ਼ਿਲ੍ਹਿਆਂ ‘ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਉਮੀਦ ਹੈ, ਜਦਕਿ ਕੁਝ ਹਿੱਸਿਆਂ ‘ਚ ਹੀ ਹਲਕੀ ਬਾਰਿਸ਼ ਵੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 7 ਸਤੰਬਰ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਉਥੇ ਹੀ 8 ਅਤੇ 9 ਸਤੰਬਰ ਨੂੰ ਗੁਰਦਾਸਪੁਰ ‘ਚ ਮੌਸਮ ਖ਼ੁਸ਼ਕ ਹੋ ਜਾਵੇਗਾ ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। 10 ਅਤੇ 11 ਸਤੰਬਰ ਦੌਰਾਨ ਵੀ ਪੰਜਾਬ ਵਿਚ ਕੁਝ ਇਲਾਕਿਆਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਰਹੇਗੀ।

ਇਥੇ ਇਹ ਵੀ ਦੱਸ ਦੇਈਏ ਕਿ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ। ਤਾਪਮਾਨ ਵਿਚ ਗਿਰਾਵਟ ਆਉਣ ਨਾਲ ਲੋਕਾਂ ਨੇ ਹੁੰਮਸ ਭਰੀ ਗਰਮੀ ਤੋਂ ਸੁੱਖ ਦਾ ਸਾਹ ਲਿਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ‘ਚ ਵੱਧ ਤੋਂ ਵੱਧ 34.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Check Also

Gurjeet Toot ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ,

ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਲਈ CM ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ …