ਪੰਜਾਬ ਦੇ ਮੌਸਮ ਵਿੱਚ ਅੱਜ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਦੁਪਹਿਰ ਤੋਂ ਬਾਅਦ ਮੌਸਮ ਦਾ ਮਿਜਾਜ਼ ਬਦਲਣ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਜਲੰਧਰ, ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿੱਚ ਬਾਰਿਸ਼ ਹੋਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ।
ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਕੇਂਦਰ ਚੰਡੀਗੜ੍ਹ ਵੱਲੋਂ ਆਉਣ ਵਾਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਅਹਿਮ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 12 ਤੋਂ 16 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਰਿਸ਼ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਵਿੱਚ ਕੁਝ ਕਮੀ ਆਉਣ ਅਤੇ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ।
13 ਅਤੇ 14 ਸਤੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾਮੌਸਮ ਵਿਭਾਗ ਮੁਤਾਬਕ 13 ਅਤੇ 14 ਸਤੰਬਰ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ।ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ, ਜਿੱਥੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ, ਪਟਿਆਲਾ ਅਤੇ ਜਲੰਧਰ ਸਮੇਤ ਕੇਂਦਰੀ ਅਤੇ ਮਾਲਵੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੌਸਮ ਮੁਕਾਬਲਤਨ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.