ਹਰਪ੍ਰੀਤ ਸਿੰਘ ਜੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਇਤਿਹਾਸਕ ਵੱਡਾ ਫੈਸਲਾ

ਪ੍ਰਾਪਤ ਜਾਣਕਾਰੀ ਅਨੁਸਾਰ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਾਲ 2016 ਵਾਲੀ ਅੰਤਰਿੰਗ ਕਮੇਟੀ ਨੂੰ ਧਾਰਮਿਕ ਸ ਜ਼ਾ ਲਗਾਈ ਗਈ ਹੈ। ਇਸ ਦੇ ਨਾਲ ਹੀ ਮੌਜੂਦਾ ਅੰਤਰਿੰਗ ਕਮੇਟੀ ਨੂੰ ਵੀ ਧਾਰਮਿਕ ਸ ਜ਼ਾ ਲਗਾਈ ਗਈ ਅਤੇ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ ‘ਚ ਵੀਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਵੀ ਧਾਰਮਿਕ ਸ ਜ਼ਾ ਦਾ ਐਲਾਨ ਕੀਤਾ ਗਿਆ। ਇਹ ਧਾਰਮਿਕ ਸਜਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਈ ਗਈ। ਜਥੇਦਾਰ ਸਾਹਿਬ ਵਲੋਂ ਸੁਣਾਈ ਵੀ ਧਾਰਮਿਕ ਸ ਜ਼ਾ ‘ਚ 2016 ਵਾਲੀ ਅੰਤਰਿੰਗ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਪਾਠੀ ਸਿੰਘ ਪਾਸੋਂ ਸਰਵਣ ਕਰਨ, ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਅਤੇ ਇੱਕ ਸਾਲ ਤੱਕ ਸ਼੍ਰੋਮਣੀ ਕਮੇਟੀ ‘ਚ ਕੋਈ ਵੀ ਅਹੁਦਾ ਨਾ ਲੈਣ ਦੀ ਸ ਜ਼ਾ ਸ਼ਾਮਲ ਹੈ। ਉੱਥੇ ਹੀ ਸੁੱਚਾ ਸਿੰਘ ਲੰਗਾਹ ਮਾਮਲੇ ‘ਚ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜ਼ਫਰਵਾਲ ਅਤੇ ਸਰਚਾਂਦ ਸਿੰਘ ਨੂੰ ਇੱਕ-ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਸਰਵਣ ਕਰਨ, ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਤੇ ਗਿਆਰਾਂ-ਗਿਆਰਾਂ ਸੌ ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਾਉਣ ਅਤੇ ਇੰਨੀ ਮਾਇਆ ਗੋਲਕ ‘ਚ ਪਾਉਣ ਦੀ ਸਜ਼ਾ ਸੁਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਸ਼ਚਾਤਾਪ ਵਜੋਂ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਏਗੀ। ਇਸ ਦੇ ਨਾਲ ਹੀ ਨਾਲ ਮੈਂਬਰ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਦੀ ਸੇਵਾ ਕਰਿਆ ਕਰਨਗੇ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 2016 ਵਾਲੀ ਅੰਤਰਿੰਗ ਕਮੇਟੀ ਦੇ ਮੈਂਬਰ ਇੱਕ ਸਾਲ ਤੱਕ ਕੋਈ ਵੀ ਅਹੁਦਾ ਹਾਸਲ ਨਹੀਂ ਕਰਨਗੇ। ਭਾਈ ਰਜਿੰਦਰ ਸਿੰਘ ਮਹਿਤਾ ਹੁਣ ਵਾਲੀ ਅੰਤਰਿੰਗ ਕਮੇਟੀ ‘ਚ ਬਤੌਰ ਸੀਨੀਅਰ ਮੀਤ ਪ੍ਰਧਾਨ ਸੇਵਾਵਾਂ ਨਿਭਾ ਰਹੇ ਸਨ, ਜੋ ਕਿ ਹੁਣ ਆਪਣੇ ਅਹੁਦੇ ਨੂੰ ਛੱਡਣਗੇ।

ਪੰਜਾਬ ਬੰਦ ਤੋਂ ਬਾਅਦ ਰੇਲ ਗੱਡੀਆਂ ਰੋਕਣ ਦਾ ਐਲਾਨ

ਦੱਸ ਦਈਏ ਕਿ ਪੰਜਾਬ ਬੰਦ ਤੋਂ ਬਾਅਦ ਹੁਣ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ –24 ਤੋਂ 26 ਸਤੰਬਰ ਤਕ ਸੂਬੇ ਭਰ ਚ 48 ਘੰਟੇ ਲਈ ਰੋਕੀਆਂ ਜਾਣਗੀਆਂ ਰੇਲ ਗੱਡੀਆਂ 25 ਸਤੰਬਰ ਨੂੰ ਤਾਲਮੇਲ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਫੈਸਲਾ 20 ਸਤੰਬਰ ਨੂੰ ਪਿੰਡ ਬਾਦਲ ਅਤੇ ਪਟਿਆਲਾ ਵਿਖੇ ਦਿੱਤੇ ਜਾਣਗੇ ਧਰਨੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਕੌਰ ਕਮੇਟੀ ਚ ਲਏ ਗਏ ਫੈਸਲੇ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦੀ ਮੁਕੱਮਲ ਕਰਜਾ ਮੁਆਫੀ, ਡਾਕਟਰ ਸੁਆਮੀਨਾਥਨ ਦੀ ਰਿਪੋਰਟ ਲਾਗੂ ਕਰਨ, ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਰੱਦ ਕਰਨ ਅਤੇ ਕਰੋਨਾ ਦੀ ਆੜ ਚ ਲਾਈ ਗਈ ਧਾਰਾ 144 ਖਤਮ ਕਰਨ ਦੀ ਕੀਤੀ ਜਾ ਰਹੀ ਮੰਗ।ਦੱਸਣਯੋਗ ਹੈ ਕਿ ਦੇਸ਼ ਪੱਧਰ ‘ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ‘ ‘ਚ ਸ਼ਾਮਿਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੁੂੰ ਪੂਰਾ ‘ਪੰਜਾਬ-ਬੰਦ‘ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ , ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ।ਬੰਦ ਨੁੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿੱਚ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੁੂੰ ਇੱਕ ਮੰਚ ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ-ਬਿਲ ਤੇ ਬਿਜਲੀ ਸੋਧ ਕਾਨੂੰਨ 2020 ਨੁੂੰ ਪਾਸ ਕਰਨ ਲਈ ਬਜ਼ਿੱਦ ਹੈ, ਜਿਸ ਨਾਲ ਸਮੁੱਚੇ ਮੁਲਕ ਦਾ ਕਿਸਾਨ ਮਜ਼ਦੂਰ ਤੇ ਗਾਹਕ ਖਤਮ ਹੋਵੇਗਾ। ਇਹ ਖੇਤੀ ਬਿਲ ਜਿੱਥੇ ਕਿਸਾਨਾਂ ਸਮੇਤ ਹੋਰ ਵਰਗਾਂ ਨੁੂੰ ਖਤਮ ਕਰੇਗਾ ਓਥੇ ਹੀ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖਤਮ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਭਰ ‘ਚ ਤੇਲ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਸਰਕਾਰ ਤੇਲ ਕੀਮਤਾਂ ਵਧਾ ਰਹੀ ਹੈ। ਆਗੂਆਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਖਤਮ ਤੇ ਤੇਲ ਕੀਤੀਆਂ ਘੱਟ ਨਹੀਂ ਹੁੰਦੀਆਂ, ਓੁਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਅੱਜ PM ਮੋਦੀ ਦਾ “ਜਨਮ ਦਿਨ” ਹੈ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ 70 ਸਾਲ ਦੇ ਹੋ ਗਏ। ਉਹ ਸਾਲ 2014 ਵਿਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ ਅਤੇ ਫਿਰ ਭਾਜਪਾ ਦੀ ਅਗਵਾਈ ਵਿਚ ਉਨ੍ਹਾਂ ਦੀਆਂ 2019 ਦੀਆਂ ਚੋਣਾਂ ਵੀ ਜਿੱਤੀਆਂ। ਇਸ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿਚ ਕਈ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਸਮੇਤ ਵੱਖ ਵੱਖ ਰਾਜਾਂ ਵਿੱਚ ਪਾਰਟੀ ਵਰਕਰ ਸੇਵਾ ਹਫ਼ਤਾ ਮਨਾਇਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਤਰਾਂ ਦਿੱਤੀ ਵਧਾਈ
ਰਾਹੁਲ ਨੇ ਉਸ ਦੇ ਜਨਮ ਦਿਨ ਦੀ ਵਧਾਈ ਦਿੱਤੀ। ਅਮਿਤ ਸ਼ਾਹ ਨੇ ਵਧਾਈ ਦਿੱਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਇਕ ਮਜ਼ਬੂਤ ​​ਭਾਰਤ ਦੀ ਨੀਂਹ ਰੱਖੀ ਗਈ ਸੀ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁਭ ਕਾਮਨਾਵਾਂ ਦਿੱਤੀਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ 70 ਵੇਂ ਜਨਮਦਿਨ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਸਨੇ ਕਿਹਾ, “ਮੈਂ ਤੁਹਾਡੇ ਨਾਲ ਉਸਾਰੂ ਗੱਲਬਾਤ ਜਾਰੀ ਰੱਖਣ ਅਤੇ ਦੁਵੱਲੇ ਅਤੇ ਅੰਤਰਰਾਸ਼ਟਰੀ ਏਜੰਡੇ ਦੇ ਪ੍ਰਮੁੱਖ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।”
ਫਿਨਲੈਂਡ ਦੀ ਪ੍ਰਧਾਨ ਮੰਤਰੀ ਸਾਨਾ ਮਾਰਿਨ ਨੇ ਵਧਾਈ ਦਿੱਤੀ
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀ ਬਹੁਤ ਵਧਾਈ ਦਿੰਦੇ ਹੋਏ ਫਿਨਲੈਂਡ ਦੀ ਪ੍ਰਧਾਨ ਮੰਤਰੀ ਸਾਨਾ ਮਾਰਿਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਅੱਗੇ ਲਿਜਾਣ ਦੀ ਕਾਫ਼ੀ ਗੁੰਜਾਇਸ਼ ਹੈ। ਇਹ ਨੋਟ ਕਰਦਿਆਂ ਕਿ ਦੋਵੇਂ ਦੇਸ਼ ਨਿਯਮਾਂ ਅਧਾਰਤ ਅੰਤਰਰਾਸ਼ਟਰੀ ਸਰਹੱਦ ਦੇ ਵੱਡੇ ਸਮਰਥਕ ਹਨ। ਉਨ੍ਹਾਂ ਕਿਹਾ ਕਿ ਫਿਨਲੈਂਡ ਯੂਰਪੀਅਨ ਯੂਨੀਅਨ (ਈਯੂ) ਦਾ ਇੱਕ ਸਰਗਰਮ ਮੈਂਬਰ ਹੈ ਅਤੇ ਭਾਰਤ ਜੁਲਾਈ ਅਤੇ ਜੁਲਾਈ ਵਿੱਚ ਭਾਰਤ ਅਤੇ ਈਯੂ ਦੇ ਦੇਸ਼ਾਂ ਦੇ ਸੰਮੇਲਨ ਦੀ ਸਫਲਤਾ ਵਿੱਚ ਸਫਲ ਹੋਵੇਗਾ ਅਤੇ ਯੂਰਪੀਅਨ ਯੂਨੀਅਨ ਦੇ ਰਿਸ਼ਤੇ ਭਰੋਸੇਯੋਗ ਲੱਗ ਰਹੇ ਹਨ। ਇਸ ਤੋਂ ਇਲਾਵਾ ਬੀਬਾ ਬਾਦਲ ਨੇ ਵੀ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਮੋਦੀ ਨੂੰ ਲਿਖੇ ਪੱਤਰ ਵਿੱਚ ਮਾਰਿਨ ਨੇ ਕਿਹਾ ਕਿ ਦੋਵਾਂ ਮੁਲਕਾਂ ਕੋਲ ਆਪਣੇ ਸੰਬੰਧਾਂ ਨੂੰ ਅਮਲ ਵਿੱਚ ਲਿਆਉਣ ਦਾ ਮੌਕਾ ਹੈ। ਉਸਨੇ ਅੱਗੇ ਕਿਹਾ ਕਿ ਫਿਨਲੈਂਡ ਟਿਕਾਊ ਵਿਕਾਸ ਸਮੇਤ ਆਰਥਿਕ, ਸੁਤੰਤਰ ਵਪਾਰ ਅਤੇ ਮਨੁੱਖੀ ਅਧਿਕਾਰਾਂ ਵਰਗੇ ਖੇਤਰਾਂ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਮਜ਼ਬੂਤ ​​ਸਹਿਯੋਗ ਦੀ ਹਮਾਇਤ ਕਰਦਾ ਹੈ।

ਦੇਸ਼ ਦਾ ਇਹ ਮਹਾਨ ਕ੍ਰਿਕਟਰ ਨਹੀ ਰਿਹਾ

ਇਹ ਸਾਲ ਸਾਡੇ ਦੇਸ਼ ਲਈ ਵਧੀਆ ਨਹੀ ਰਿਹਾ ਹੈ ਇਸ ਸਾਲ ਕਈ ਸੁਪਰ ਸਟਾਰ ਖਿਡਾਰੀ ਇਸ ਦੁਨੀਆਂ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ। ਹੁਣ ਫਿਰ ਇੱਕ ਤਾਜਾ ਖਬਰ ਇੰਡੀਆ ਕ੍ਰਿਕੇਟ ਜਗਤ ਲਈ ਆ ਰਹੀ ਹੈ ਜਿਸ ਨੂੰ ਸੁਣਕੇ ਖੇਡ ਜਗਤ ਵਿਚ ਸੋ ਗ ਛਾ ਗਿਆ ਹੈ। ਆਪਣੇ ਸਮੇਂ ਦੇ ਮਹਾਨ ਕ੍ਰਿਕੇਟ ਖਿਡਾਰੀ ਦੀ ਕਰੋਨਾ ਨਾਲ ਅਚਾਨਕ ਸਾਨੂੰ ਅਲਵਿਦਾ ਕਹਿ ਗਿਆ ਹੈ। ਕਰੋਨਾ ਦੇ ਕਾਰਨ ਸਾਰੀ ਦੁਨੀਆਂ ਵਿਚ ਰੋਜਾਨਾ ਹੀ ਹਜਾਰਾਂ ਜਿੰਦਗੀਆਂ ਜਾਣ ਲੱਗ ਪਈਆਂ ਹਨ। ਦੱਸ ਦਈਏ ਹੁਣ ਖਬਰ ਆ ਰਹੀ ਹੈ ਕੇ ਮੁੰਬਈ ਦੇ ਸਾਬਕਾ ਕ੍ਰਿਕਟਰ ਸਚਿਨ ਦੇਸ਼ਮੁਖ ਦੀ ਕਰੋਨਾ ਦੇ ਨਾਲ ਜਿੰਦਗੀ ਚਲੀ ਗਈ ਹੈ । ਉਨ੍ਹਾਂ ਮੰਗਲਵਾਰ ਨੂੰ ਠਾਣੇ ਦੇ ਵੇਦਾਂਤ ਵਿੱਚ ਆਖਰੀ ਸਾਹ ਲਏ। ਉਹ 52 ਸਾਲਾਂ ਦੇ ਸਨ। ਇਸ ਬਾਰੇ ਓਹਨਾ ਦੇ ਦੋਸਤਾਂ ਨੇ ਦੱਸਿਆ ਕਿ ਉਨ੍ਹ੍ਹਾਂ ਨੇ ਹਸਪ ਤਾਲ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ, ਜਦੋਂਕਿ ਉਸਨੂੰ ਕਈ ਦਿਨਾਂ ਤੋਂ ਠੀਕ ਨਹੀ ਸਨ । 9 ਦਿਨਾਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਨੂੰ ਕਰੋਨਾ ਸੀ। ਦੇਸ਼ਮੁਖ ਇੱਕ ਸ਼ਾਨਦਾਰ ਕ੍ਰਿਕਟਰ ਸਨ। ਆਪਣੇ ਸਮੇਂ ਵਿਚ ਉਨ੍ਹਾਂ ਨੂੰ ਮੁੰਬਈ ਅਤੇ ਮਹਾਰਾਸ਼ਟਰ ਦੋਵਾਂ ਲਈ ਰਣਜੀ ਟਰਾਫੀ ਵਿਚ ਜਗ੍ਹਾ ਮਿਲੀ ਸੀ। ਪਰ ਉਨ੍ਹਾਂ ਨੂੰ ਪਲੇਇੰਗ ਇਲੈਵਨ ਵਿਚ ਖੇਡਣ ਦਾ ਮੌਕਾ ਨਹੀਂ ਮਿਲਿਆ। ਦੇਸ਼ਮੁਖ ਇਕ ਦਮਦਾਰ ਬੱਲੇਬਾਜ਼ ਸਨ ਅੰਗਰੇਜ਼ੀ ਅਖਬਾਰ ਦਿ ਟਾਈਮਜ਼ ਆਫ਼ ਇੰਡੀਆ ਨੇ ਉਨ੍ਹਾਂ ਦੇ ਦੋਸਤ ਅਭਿਜੀਤ ਦੇਸ਼ਪਾਂਡੇ ਦੇ ਹਵਾਲੇ ਨਾਲ ਲਿਖਿਆ ਕਿ ਸਚਿਨ ਦੇਸ਼ਮੁਖ ਨੇ ਆਪਣੀ ਕਪਤਾਨੀ ਹੇਠ 1986 ਦੀ ਕੂਚ ਵਿਹਾਰ ਟਰਾਫੀ ਵਿਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਪੰਜ ਪਾਰੀਆਂ ਵਿਚ 3 ਸੈਂਕੜੇ ਲਗਾਏ ਸਨ, ਜਿਸ ਵਿਚ 183, 130 ਅਤੇ 110 ਦੀਆਂ ਪਾਰੀ ਵੀ ਸ਼ਾਮਲ ਹੈ। ਅਭਿਜੀਤ ਨੇ ਉਨ੍ਹਾਂ ਨਾਲ ਸਕੂਲ ਕ੍ਰਿਕਟ ਖੇਡੀ ਸੀ। ਦੇਸ਼ਮੁਖ ਇਨ੍ਹੀਂ ਦਿਨੀਂ ਮੁੰਬਈ ਵਿੱਚ ਆਬਕਾਰੀ ਅਤੇ ਕਸਟਮ ਵਿਭਾਗ ਵਿੱਚ ਸੁਪਰਡੈਂਟ ਵਜੋਂ ਕੰਮ ਕਰਦੇ ਸਨ। ਦੱਸ ਦਈਏ 7 ਮੈਚਾਂ ਵਿਚ ਲਗਾਤਾਰ 7 ਸੈਂਕੜੇ ਸਚਿਨ ਦੇਸ਼ਮੁਖ ਨੇ 1990 ਦੇ ਦਹਾਕੇ ਵਿਚ ਅੰਤਰ ਯੂਨੀਵਰਸਿਟੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਸ ਸਮੇਂ ਉਨ੍ਹਾਂ 7 ਮੈਚਾਂ ਵਿਚ 7 ਸੈਂਕੜੇ ਲਗਾਉਣ ਦਾ ਅਨੌਖਾ ਰਿਕਾਰਡ ਬਣਾਇਆ ਸੀ। ਉਹ ਮਿਡਲ ਆਰਡਰ ਦਾ ਡੈਸ਼ਿੰਗ ਬੱਲੇਬਾਜ਼ ਸੀ। ਭਾਰਤ ਦੇ ਸਾਬਕਾ ਵਿਕਟਕੀਪਰ ਮਾਧਵ ਮੰਤਰੀ ਦੇ ਅਨੁਸਾਰ, ਦੇਸ਼ਮੁਖ ਇੱਕ ਬਹੁਤ ਪ੍ਰਤਿਭਾਵਾਨ ਅਤੇ ਹੋਣਹਾਰ ਕ੍ਰਿਕਟਰ ਸੀ। ਉਨ੍ਹਾਂ ਦੇ ਇਕ ਨੇੜਲੇ ਦੋਸਤ ਰਮੇਸ਼ ਵਾਜਗੇ ਨੇ ਦੱਸਿਆ ਕਿ ਉਨ੍ਹਾਂ ਦੇ ਚਲੇ ਜਾਣ ਦਾ ਹਰ ਇਕ ਲਈ ਇਕ ਸੰਦੇਸ਼ ਹੈ ਕਿ ਉਹ ਕਰੋਨਾ ਨੂੰ ਹਲਕੇ ਵਿਚ ਨਾ ਲਉ।

ਬੈਂਕ ਖਾਤੇ ‘ਚ ਹੈ 1500 ਰੁਪਏ ਤਾਂ ਵੀ ਮਿਲੇ ਜਾਵੇਗਾ ਹੋਮ ਲੋਨ

ਆਈਸੀਆਈਸੀਆਈ ਹੋਮ ਫਾਈਨੈਂਸ (ICICI Home Finance) ਨੇ ਬੁੱਧਵਾਰ ਨੂੰ ਹੁਨਰਮੰਦ ਪੇਸ਼ੇਵਰਾਂ ਲਈ ਇਕ ਮਾਈਕਰੋ ਲੋਨ ਸਕੀਮ ‘ਆਪਣਾ ਘਰ ਡਰੀਮਜ਼’ (Apna Ghar Dreamz) ਲਾਂਚ ਕੀਤੀ ਹੈ। ਜਿਹੜੇ ਲੋਕ ਗੈਰ ਰਸਮੀ (ਇਨਫਾਰਮਲ) ਸੈਕਟਰ ਵਿੱਚ ਕੰਮ ਕਰ ਰਹੇ ਹਨ, ਉਹ ਮਕਾਨ ਖਰੀਦਣ ਲਈ 2 ਲੱਖ ਤੋਂ ਲੈ ਕੇ 50 ਲੱਖ ਰੁਪਏ ਤੱਕ ਦੇ ਹੋਮ ਲੋਨ ਲੈ ਸਕਦੇ ਹਨ। ਕੰਪਨੀ ਦਾ ਕਹਿਣਾ ਹੈ ਕਿ ਅਸੀਂ ਗੈਰ ਰਸਮੀ ਖੇਤਰ ਵਿੱਚ ਕੰਮ ਕਰ ਰਹੇ ਲੋਕਾਂ ਦੇ ਮਕਾਨ ਖਰੀਦਣ ਦੇ ਸੁਪਨੇ ਨੂੰ ਪੂਰਾ ਕਰਨਾ ਚਾਹੁੰਦੇ ਹਾਂ।ਕਿੰਨਾ ਹੋਮ ਲੋਨ ਮਿਲੇਗਾ —Apna Ghar Dreamz ਸਕੀਮ ਤਹਿਤ ਕਰਜ਼ਾ ਪ੍ਰਾਪਤ ਕਰਨ ਲਈ, ਗਾਹਕ ਦੇ ਬੈਂਕ ਵਿਚ ਘੱਟੋ ਘੱਟ 1500 ਰੁਪਏ ਦਾ ਬਕਾਇਆ ਹੋਣਾ ਚਾਹੀਦਾ ਹੈ। ਇਸ ਦੇ ਅਧਾਰ ‘ਤੇ 5 ਲੱਖ ਰੁਪਏ ਤੱਕ ਦੇ ਕਰਜ਼ਿਆਂ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। 5 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਲੈਣ ਲਈ, ਇਕ ਬੈਂਕ ਖਾਤੇ ਵਿਚ 3,000 ਰੁਪਏ ਦਾ ਬਕਾਇਆ ਹੋਣਾ ਜ਼ਰੂਰੀ ਹੈ। ਕੰਪਨੀ ਨੇ ਕਿਹਾ ਕਿ ਗ੍ਰਾਹਕ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਦੇ ਸਾਰੇ ਲਾਭ ਲੈ ਸਕਦੇ ਹਨ ਜੋ ਘੱਟ ਆਮਦਨੀ ਸਮੂਹਾਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈਡਬਲਯੂਐਸ / ਐਲਆਈਜੀ) ਅਤੇ ਮੱਧ ਆਮਦਨੀ ਸਮੂਹਾਂ (ਐਮਆਈਜੀ – I ਅਤੇ II) ਲਈ ਇੱਕ ਕ੍ਰੈਡਿਟ-ਲਿੰਕਡ ਸਬਸਿਡੀ ਸਕੀਮ (CLSS) ਹੈ।ICICI Home Finance ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਅਨਿਰੁਧ ਕਮਾਨੀ ਨੇ ਕਿਹਾ ਕਿ ਹੁਣ ਉਹ ਦਿਨ ਗਏ ਜਦੋਂ ਤੁਹਾਨੂੰ ਹੋਮ ਲੋਨ ਪ੍ਰਾਪਤ ਕਰਨ ਲਈ ਬਹੁਤ ਸਾਰੇ ਦਸਤਾਵੇਜ਼ਾਂ ਦੀ ਜ਼ਰੂਰਤ ਹੁੰਦੀ ਸੀ। ਇਸ ਨਵੀਂ ਯੋਜਨਾ ਤਹਿਤ ਕਰਜ਼ਾ ਲੈਣ ਵਾਲਿਆਂ ਨੂੰ ਕਰਜ਼ਾ ਲੈਣ ਲਈ ਪੈਨ ਕਾਰਡ, ਆਧਾਰ ਕਾਰਡ ਦੇ ਵੇਰਵੇ ਅਤੇ ਪਿਛਲੇ ਛੇ ਮਹੀਨਿਆਂ ਦੇ ਬੈਂਕ ਸਟੇਟਮੈਂਟ ਦਿਖਾਉਣੇ ਪੈਣਗੇ।
ਕੌਣ ਉਧਾਰ ਲੈ ਸਕਦਾ ਹੈ? ਕੰਪਨੀ ਨੇ ਕਿਹਾ ਕਿ ਹੁਨਰਮੰਦ ਪੇਸ਼ੇਵਰਾਂ ਵਿਚ ਗੈਰ ਰਸਮੀ ਕਾਮੇ ਸ਼ਾਮਲ ਹੁੰਦੇ ਹਨ ਜਿਵੇਂ ਕਿ ਤਰਖਾਣ, ਪਲੰਬਰ, ਇਲੈਕਟ੍ਰੀਸ਼ੀਅਨ, ਟੇਲਰ, ਪੇਂਟਰ, ਵੇਲਡਰ, ਆਟੋ ਮਕੈਨਿਕ, ਮੈਨੂਫੈਕਚਰਿੰਗ ਮਸ਼ੀਨ ਆਪ੍ਰੇਟਰ, ਕੰਪਿਊਟਰ ਮਕੈਨਿਕ, ਆਰ ਓ ਰਿਪੇਅਰ ਟੈਕਨੀਸ਼ੀਅਨ, ਛੋਟੇ ਅਤੇ ਦਰਮਿਆਨੇ ਕਾਰੋਬਾਰੀ ਮਾਲਕ ਅਤੇ ਕਰਿਆਨੇ ਦੇ ਸਟੋਰ ਮਾਲਕ ਸ਼ਾਮਲ ਹਨ।

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਨ ਤੇ ਛੁੱਟੀ ਦਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਚ ਸਰਕਾਰੀ ਛੁੱਟੀ ਦੇ ਬਾਰੇ ਵਿਚ ਆ ਰਹੀ ਹੈ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਛੁੱਟੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਵੇਂ ਜਨਮ ਦਿਨ ਦੇ ਸਿਲਸਿਲੇ ਵਿਚ ਕੀਤੀ ਗਈ ਹੈ।ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, 2020 ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਜਾਣੀ ਕੇ 16 ਅਕਤੂਬਰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸਿੱਖ ਇਤਿਹਾਸ ਚ ਬਹੁਤ ਵੱਡਾ ਯੋਗਦਾਨ ਹੈ ਜੀ। ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਆਪ ਜੀ ਨੇ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ । ਆਪ ਜੀ  ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ । ਆਪ ਜੀ ਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ । ਆਪ ਜੀ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ।ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਆਪ ਜੀ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਆਪ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਉਪਰ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।।

ਸਿੱਖ ਪੰਥ ਲਈ ਵੱਡੀ ਖਬਰ

ਅੱਜ ਦੋ ਅਨਮੋਲ ਹੀਰੇ ਸਾਨੂੰ ਸਾਰਿਆਂ ਨੂੰ ਸਦੀਵੀ ਵਿ ਛੋ ੜਾ ਦੇ ਗਏ ਗੁਰੂ ਸਾਹਿਬ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।ਬਹੁਤ ਹੀ ਛੋਟੀ ਉਮਰ ਵਿੱਚ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਸਾਨੂੰ ਸਭ ਨੂੰ ਛੱਡ ਕੇ ਚਲੇ ਗਏ ਹਨ| ਪ੍ਰਮਾਤਮਾ ਓਹਨਾ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ| ਭਾਈ ਸਾਹਿਬ ਦੇ ਅਚਨਚੇਤ ਅਕਾਲ ਚਲਾਣੇ ਦਾ ਮੁਖ ਕਾਰਨ ਅਜੇ ਪਤਾ ਨਹੀਂ ਲਗ ਸਕਿਆ|ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰਦਿਆਂ ਭਾਈ ਹਰਨਾਮ ਸਿੰਘ ਜੀ ਨੇ ਆਖ਼ਰੀ ਹਾਜ਼ਰੀ 4 Sept ਨੂੰ ਲਵਾਈ ਸੀ ਜਿਸਦੀ ਜਾਣਕਾਰੀ ਓਹਨਾ ਆਪਣੇ ਪੇਜ ਤੇ ਵੀ ਸ਼ੇਅਰ ਕੀਤੀ ਸੀ | ਭਾਈ ਸਾਹਿਬ ਬਹੁਤ ਹੀ ਸੁਰੀਲੀ ਆਵਾਜ਼ ਦੇ ਮਾਲਕ ਸਨ ਤੇ ਬਹੁਤ ਹੀ ਰਸ ਭਿਨਾ ਕੀਰਤਨ ਕਰਦੇ ਸਨ | ਸੰਗਤਾਂ ਓਹਨਾ ਦਾ ਕੀਰਤਨ ਬੜੇ ਚਾਅ ਨਾਲ ਸੁਣਦੀਆਂ ਹਨ | ਭਾਈ ਸਾਹਿਬ ਦੀਆ ਬਾਜ਼ਾਰ ਵਿਚ ਸ਼ਬਦ ਗਾਇਨ ਦੀਆ ਕਾਫੀ ਸੀ ਡੀ ਵੀ ਮੌਜੂਦ ਹਨ | ਹਮੇਸ਼ਾ ਬੜੀ ਸਾਦਗੀ ਵਿਚ ਰਹਿਣ ਵਾਲੇ ਭਾਈ ਹਰਨਾਮ ਸਿੰਘ ਜੀ ਦੇ ਇਸ ਤਰਾਂ ਅਚਨਚੇਤ ਅਕਾਲ ਚਲਾਣੇ ਨਾਲ ਸੰਗਤਾਂ ਸਦਮੇ ਵਿਚ ਹਨ |ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਗੁਰਮੁਖਿ ਜਨਮੁ ਸਵਾਰਿ ਦਰਗਹ ਚਲਿਆ।। ਸਚੀ ਦਰਗਹ ਜਾਇ ਸਚਾ ਪਿੜ ਮੱਲਿਆ ।। ਅਲਵਿਦਾ ਸਰਬੰਸਦਾਨੀ ਅੰਮ੍ਰਿਤ ਦੇ ਦਾਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਵਰੋਸਾਈ ਹੋਈ ਦਮਦਮੀ ਟਕਸਾਲ ਵਿੱਚ ਰਹਿ ਕਰਕੇ ਅਤਿਅੰਤ ਸਾਦਗੀ ਦਾ ਜੀਵਨ ਜਿਉਂਦੇ ਹੋਏ ਗੁਰਬਾਣੀ ਵਿੱਦਿਆ ਪੜ੍ਹਾਉਣ ਦੇ ਉਸਤਾਦ ਭਗਤ ਸੁੱਚਾ ਸਿੰਘ ਜੀ ਦਾ ਸਰੀਰਕ ਸਦੀਵੀ ਵਿ ਛੋ ੜਾ ਦੇ ਗਏ ਹਨ।ਦੱਸ ਦਈਏ ਕਿ ਇਹ ਖਬਰ ਦਾਦੂਵਾਲ ਨੇ ਸ਼ੇਅਰ ਕੀਤੀ ਹੈ ਉਨ੍ਹਾਂ ਕਿਹਾ ਕਿ ਜਦੋਂ ਸਿੰਘਾਂ ਨੇ ਦਾਸ ਨੂੰ ਜਦੋਂ ਇਹ ਖ਼ਬਰ ਦਿੱਤੀ ਤਾਂ ਭਗਤ ਸੁੱਚਾ ਸਿੰਘ ਜੀ ਕੋਲ ਬੀਤਿਆ ਬਚਪਨ ਦਾ ਸਮਾਂ ਯਾਦ ਆ ਗਿਆ ।

ਅਹਿਮ ਖਬਰ-ਇਸ ਦਿਨ ‘ਪੰਜਾਬ ਬੰਦ’ ਦਾ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਪੱਧਰ ‘ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ‘ ‘ਚ ਸ਼ਾਮਿਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੁੂੰ ਪੂਰਾ ‘ਪੰਜਾਬ-ਬੰਦ‘ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ , ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ। ਬੰਦ ਨੁੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿੱਚ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੁੂੰ ਇੱਕ ਮੰਚ ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ-ਬਿਲ ਤੇ ਬਿਜਲੀ ਸੋਧ ਕਾਨੂੰਨ 2020 ਨੁੂੰ ਪਾਸ ਕਰਨ ਲਈ ਬਜ਼ਿੱਦ ਹੈ, ਜਿਸ ਨਾਲ ਸਮੁੱਚੇ ਮੁਲਕ ਦਾ ਕਿਸਾਨ ਮਜ਼ਦੂਰ ਤੇ ਗਾਹਕ ਖਤਮ ਹੋਵੇਗਾ। ਇਹ ਖੇਤੀ ਬਿਲ ਜਿੱਥੇ ਕਿਸਾਨਾਂ ਸਮੇਤ ਹੋਰ ਵਰਗਾਂ ਨੁੂੰ ਤਬਾਹ ਕਰੇਗਾ ਓਥੇ ਹੀ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖਤਮ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਭਰ ‘ਚ ਤੇਲ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਸਰਕਾਰ ਤੇਲ ਕੀਮਤਾਂ ਵਧਾ ਰਹੀ ਹੈ। ਆਗੂਆਂ ਕਿਹਾ ਕਿ ਜਦੋਂ ਤੱਕ ਇਹ ਤਬਾਹਕੂੰਨ ਕਾਨੂੰਨ ਖਤਮ ਤੇ ਤੇਲ ਕੀਤੀਆਂ ਘੱਟ ਨਹੀਂ ਹੁੰਦੀਆਂ, ਓੁਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸੰਧੂ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਮਹਿਮਾ, ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਰਤ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਹਰਜੀਤ ਰਵੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ, ਜੈ ਕਿਸਾਨ ਅੰਦੋਲਨ, ਪੰਜਾਬ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਕਿਸਾਨ ਸਭਾ ਪੁੰਨਾਵਾਲ ਦੇ ਆਗੂ ਸ਼ਾਮਿਲ ਹੋਏ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਰਵੀ ਸਿੰਘ ਖਾਲਸਾ ਜੀ ਬਾਰੇ ਆਈ ਵੱਡੀ ਅਪਡੇਟ

ਅੱਜ ਸਾਡੇ ਬਹੁਤ ਹੀ ਸਤਿਕਾਰ ਯੋਗ ਖਾਲਸਾ ਏਡ ਦੇ ਮੁਖੀ ਸਰਦਾਰ ਰਵੀ ਸਿੰਘ ਖਾਲਸਾ ਜੀ ਦਾ ਜਨਮ ਦਿਨ ਹੈ ਜੀ ਵਾਹਿਗੁਰੂ ਚੜਦੀ ਕਲਾ ਬਖਸ਼ੇ ਤੰਦਰੁਸਤੀ ਤਰੱਕੀ ਬਖਸ਼ੇ ਜੀ ਸਿੱਖ ਕੌਮ ਦੀ ਸੇਵਾ ਬਖਸ਼ੇ ਮੈਂ ਇਸ ਜਨਮ ਦਿਨ ਤੇ ਖਾਲਸਾ ਜੀ ਨੂੰ ਬਹੁਤ ਬਹੁਤ ਵਧਾਈਆਂ ਦਿੰਦਾ ਹੋਇਆ ਉਹਨਾਂ ਦੀ ਚੜਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਉਹਨਾਂ ਦੀ ਕਾਮਯਾਬੀ ਦੀ ਅਤੇ ਆਪ ਸਭ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਤੁਸੀਂ ਵੀ ਸਾਰੇ ਆਸੀਸ ਬਖਸੋ ਜੀ । ਸਿੱਖ ਕੌਮ ਦੀ ਸ਼ਾਨ ਅਤੇ ਖਾਲਸਾ ਏਡ ਦੇ ਬਾਨੀ ਸਰਦਾਰ #ਰਵੀ ਸਿੰਘ ਨੂੰ ਜਨਮ ਦਿਨ (16 ਸਤੰਬਰ,1969) ਦੀਆਂ ਮੁਬਾਰਕਾਂ। ਅਕਾਲ ਪੁਰਖ ਉਨ੍ਹਾਂ ਨੂੰ ਹਮੇਸ਼ਾਂ ਚੜ੍ਹਦੀ ਕਲਾ ਅਤੇ ਸੇਵਾ ਦਾ ਹੋਰ ਬਲ ਬਖਸ਼ੇ। ਰਵੀ ਸਿੰਘ ਜੀ ਕਿਸੇ ਜਾਣ ਪਹਿਚਾਣ ਦੇ ਮੋਹਤਾਜ ਨਹੀਂ। ਆਪਣੇ ਚੰਗੇ ਕਾਰਜਾਂ ਕਾਰਨ ਸਾਰੀ ਦੁਨੀਆਂ ਉਹਨਾਂ ਨੂੰ ਜਾਣਦੀ ਹੈ। ਰਵੀ ਸਿੰਘ ਜੀ ਲਈ ਸਾਡੇ ਦਿਲਾਂ ਵਿੱਚ ਬਹੁਤ ਇੱਜ਼ਤ ਹੈ। ਸਾਨੂੰ ਮਾਣ ਹੈ ਕਿ ਉਹਨਾਂ ਕਾਰਨ ਖਾਲਸਾ ਏਡ ਦਾ ਸਿਰਫ਼ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿੱਚ ਤਨੋ-ਮਨੋ ਮਦਦ ਕਰਨ ਦਾ ਕਾਰਜ ਨਿਰਸਵਾਰਥ ਜਾਰੀ ਹੈ। ਜਨਮ ਦਿਨ ਮੌਕੇ ਬਹੁਤ-ਬਹੁਤ ਸ਼ੁਭਕਾਮਨਾਵਾਂ। ਦੁਆ ਹੈ ਕਿ ਏਸੇ ਤਰਾਂ ਨਿਰਸਵਾਰਥ ਦੁਨੀਆਂ ਦੀ ਸੇਵਾ ਕਰਦੇ ਰਹੋ। ਆਉ ਜਾਣਦੇ ਹਾਂ ਕੌਣ ਨੇ ਸਰਦਾਰ ਰਵੀ ਸਿੰਘ ਖਾਲਸਾ ਜੀ । ਖਾਲਸਾ ਏਡ ਇੱਕ ਅੰਤਰਰਾਸ਼ਟਰੀ ਗੈਰ-ਮੁਨਾਫਾ ਸਹਾਇਤਾ ਅਤੇ ਰਾਹਤ ਸੰਗਠਨ ਦੀ ਸਥਾਪਨਾ ਸਿੱਖ ਅਸੂਲਾਂ, ਨਿਰਸਵਾਰਥ ਸੇਵਾ ਅਤੇ ਵਿਸ਼ਵ-ਵਿਆਪੀ ਪਿਆਰ ਦੇ ਅਧਾਰਿਤ ਹੈ। ਇਹ ਬਰਤਾਨਵੀ ਰਜਿਸਟਰਡ ਚੈਰਿਟੀ (#1080374) 1999 ਵਿੱਚ ਸਥਾਪਨਾ ਕੀਤੀ ਗਈ ਅਤੇ ਬਰਤਾਨਵੀ ਚੈਰਿਟੀ ਕਮਿਸ਼ਨ ਤੋਂ ਮਾਨਤਾ ਪਰਾਪਤ ਹੈ ਅਤੇ ਇਹ ਨਿਰਸਵਾਰਥ, ਉੱਤਰੀ ਅਮਰੀਕਾ ਅਤੇ ਏਸ਼ੀਆ ‘ਚ ਸੇਵਾ ਕਰ ਰਹੀ ਹੈ। ਖਾਲਸਾ ਏਡ ਨੇ ਸੰਸਾਰ ਭਰ ਵਿੱਚ ਰਾਹਤ ਆਪਣੀ ਸੇਵਾਵਾਂ ਨਿਭਾ ਰਹੀ ਹੈ। ਖਾਲਸਾ ਏਡ ਦਾ ਇਹ ਇੱਕ ਹੋਰ ਲੰਮਾ ਸਮਾਂ ਪ੍ਰੋਜੈਕਟ ਹੈ। ਇਸਦਾ ਮੁੱਖ ਧਿਆਨ ਦੁਨੀਆ ਭਰ ਵਿੱਚ ਭੁੱਖ ਮਿਟਾਉਣ ‘ਤੇ ਹੈ। ਇਹ ਲੰਗਰ ਦੀ ਸਿੱਖ ਧਾਰਨਾ ‘ਤੇ ਅਧਾਰਿਤ ਹੈ, ਜਿਸਦਾ ਅਰਥ ਹੈ ਹਰੇਕ ਲਈ ਮੁਫਤ ਭੋਜਨ। ਲੰਗਰ ਏਡ ਦੁਨੀਆ ਦੇ ਵੱਖ ਵੱਖ ਹਿੱਸਿਆਂ ਵਿੱਚ ਬਹੁਤ ਸਾਰੀਆ ਸੰਸਥਾਵਾਂ ਨੂੰ ਸੰਗਠਿਤ ਕਰਦੀ ਹੈ ਜਿਥੇ ਖਾਣੇ ਦੀ ਜ਼ਰੂਰਤ ਹੁੰਦੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਇੱਕ ਸ਼ੇਅਰ ਵੀਰ ਰਵੀ ਸਿੰਘ ਖਾਲਸਾ ਜੀ ਲਈ ।

ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਬਾਰੇ ਆਈ ਵੱਡੀ ਖਬਰ

ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬੀ ਸੰਗੀਤ ਜਗਤ ਨਾਲ ਜੁੜੀ ਆ ਰਹੀ ਹੈ। ਪੰਜਾਬੀ ਦੇ ਮਸ਼ਹੂਰ ਸਵਰਗ ਵਾਸੀ ਕਲਾਕਾਰ ਕੁਲਦੀਪ ਮਾਣਕ ਜਿਹਨਾਂ ਨੂੰ ਕਲੀਆਂ ਦਾ ਬਾਦਸ਼ਾਹ ਵੀ ਕਿਹਾ ਜਾਂਦਾ ਹੈ ਅਤੇ ਆਪਣੀ ਹਿਕ ਦੇ ਜ਼ੋਰ ਨਾਲ ਸਾਰੀ ਦੁਨੀਆਂ ਵਿਚ ਨਾਮਣਾ ਖਟਿਆ ਸੀ। ਉਹਨਾਂ ਦੇ ਪੁੱਤਰ ਯੁੱਧਵੀਰ ਮਾਣਕ ਜੋ ਕੇ ਬਹੁਤ ਹੀ ਵਧੀਆ ਸਿੰਗਰ ਸੀ ਬਿਮਾ ਰੀ ਦੇ ਕਾਰਨ ਹੁਣ ਗਾਉਣ ਤੋਂ ਅਸਮਰਥ ਹੈ। ਜਿਸ ਨਾਲ ਪਰਿਵਾਰ ਕਾਫੀ ਪ੍ਰੇ ਸ਼ਾਨ ਰਹਿੰਦਾ ਹੈ। ਹੁਣ ਇਕ ਵੱਡੀ ਖਬਰ ਆ ਰਹੀ ਹੈ ਕੇ ਗਾਉਣ ਵਾਲਿਆਂ ਦੀ ਇਕ ਸੰਸਥਾ ਨੇ ਪ੍ਰੀਵਾਰ ਦੀ ਬਾਂਹ ਚੰਗੀ ਤਰਾਂ ਫੜ ਲਈ ਹੈ ਅਤੇ ਹਰ ਮਹੀਨੇ ਪਰਿਵਾਰ ਨੂੰ ਵਿਤੀ ਮਦਦ ਕਰਨ ਦਾ ਐਲਾਨ ਕੀਤਾ ਹੈ। ਤਾਂ ਜੋ ਯੁੱਧਵੀਰ ਦਾ ਇਲਾ ਜ ਸਹੀ ਤਰੀਕੇ ਨਾਲ ਚਲਦਾ ਰਹੇ। ਪੰਜਾਬੀ ਗਾਇਕ ਸੁਖਵਿੰਦਰ ਸੁਖੀ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਦਰਸ਼ਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਪੰਜਾਬ ਦੀਆਂ ਲੋਕ ਗਥਾਵਾਂ ਗਾਉਣ ਵਾਲੇ ਗਾਇਕ ਕੁਲਦੀਪ ਮਾਣਕ ਸਾਬ ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਨੂੰ ਬਹੁਤ ਸਾਰੇ ਗੀਤ ਦਿੱਤੇ ਨੇ । ਸੁਖਵਿੰਦਰ ਸੁਖੀ ਆਪਣੇ ਗਾਇਕ ਸਾਥੀ ਪਾਲੀ ਦੇਤਵਾਲੀਆ ਤੇ ਜਸਵੰਤ ਸੰਦੀਲਾ ਨਾਲ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਘਰ ਪਹੁੰਚੇ । ਜਿੱਥੇ ਉਨ੍ਹਾਂ ਨੇ ਕੁਲਦੀਪ ਮਾਣਕ ਦੇ ਪਰਿਵਾਰ ਵਾਲਿਆਂ ਦੇ ਨਾਲ ਇੱਕ ਖ਼ਾਸ ਮੁਲਾਕਾਤ ਕੀਤੀ ਹੈ । ਉਨ੍ਹਾਂ ਦੀ ਮਿਊਜ਼ਿਕ ਸੰਸਥਾ ਵੱਲੋਂ ਮਾਣਕ ਸਾਬ ਦੇ ਪਰਿਵਾਰ ਵਾਲਿਆਂ ਨੂੰ ਭੱਤਾ ਦੇਣ ਦੀ ਗੱਲ ਵੀ ਆਖੀ । ਪਿਛਲੇ ਕਈ ਸਮੇਂ ਤੋਂ ਯੁੱਧਵੀਰ ਮਾਣਕ ਬਿ ਮਾਯਰ ਚੱਲ ਰਹੇ ਸਨ ਹੁਣ ਇਹ ਵੱਡੀ ਖਬਰ ਆ ਰਹੀ ਹੈ ਕੇ ਪਰਮਾਤਮਾ ਦੀ ਕਿਰਪਾ ਦੇ ਨਾਲ ਯੁੱਧਵੀਰ ਦੀ ਸਿਹਤ ‘ਚ ਵੀ ਸੁਧਾਰ ਹੈ । ਵੀਡੀਓ ‘ਚ ਯੁੱਧਵੀਰ ਮਾਣਕ ਆਪਣੇ ਮਰਹੂਮ ਪਿਤਾ ਦਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਨੇ ।