ਦੀਪ ਸਿੱਧੂ ਦੀ ਇਹ ਮੰਗ ਜਰੂਰ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ। ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਦੱਸ ਦਈਏ ਕਿ ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

ਕਿ ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

ਦੀਪ ਸਿੱਧੂ ਲਈ ਪਾਠ ਹੋਏ ਸ਼ੁਰੂ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ । ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।* *ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ

ਦੀਪ ਸਿੱਧੂ ਲਈ ਸੰਗਤਾਂ ਨੇ ਕੀਤਾ ਪਾਠ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ ।। ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694}

ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ।

ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨। ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

ਦੀਪ ਸਿੱਧੂ ਬਾਰੇ ਅਸਲ ਜਰੂਰ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਅੰਗ (ANG) – ੭੨੩ (723)”*🌹🌺 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨। ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ।

ਕਰਮਿ = ਮੇਹਰ ਨਾਲ।੩। ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।

ਗੁਰੂਘਰ ਵਾਪਸ ਆਉਣ ਲੱਗੇ ਇਹ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ । ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ {ਪੰਨਾ 709}

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709} ਪਦਅਰਥ: ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

ਇਸ ਸਥਾਨ ਨੂੰ ਹੈ ਛੇਵੀ ਪਾਤਸ਼ਾਹੀ ਦਾ ਵਰ

ਇਸ ਸਥਾਨ ਨੂੰ ਹੈ ਛੇਵੀ ਪਾਤਸ਼ਾਹੀ ਦਾ ਵਰ”ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਦਰਸ਼ਨ ਕਰੋ ਜੀ ਗੁਰੂਦਵਾਰਾ ਸ਼੍ਰੀ ਛੇਵੀ ਪਾਤਸ਼ਾਹੀ ਜਿਸ ਅਸਥਾਨ ਨੂੰ ਹੈ ਅਨੋਖਾ ਵਰ ਪ੍ਰਾਪਤ ਜੋ ਵੀ ਇਸ ਸਥਾਨ ਤੇ ਸ਼ਰਧਾ ਨਾਲ ਇਸ਼ਨਾਨ ਕਰੇਗਾ ਉਸ ਦੇ ਦੁੱਖ ਦੂਰ ਹੋ ਜਾਣਗੇ।ਗੁਰੂ ਹਰਗੋਬਿੰਦ ਜੀ ਨੇ ਸਿੱਖ-ਧਰਮ ਦੇ ਪਰਚਾਰ ਵਿੱਚ ਵੀ ਵਿਸ਼ੇਸ਼ ਧਿਆਨ ਦਿੱਤਾ ਅਤੇ ਇੱਕ ਚੰਗੀ ਜੱਥੇਬੰਦੀ ਦੀ ਸਥਾਪਨਾ ਕੀਤੀ।

1612-13

ਵਿੱਚ ਦੁਆਬੇ ਅਤੇ ਮਾਲਵੇ ਵਿੱਚ ਸਿੱਖੀ ਦਾ ਪਰਚਾਰ ਕੀਤਾ ਅਤੇ ਇਸੇ ਸਮੇਂ ਗੁਰੂ ਸਾਹਿਬ ਦੀ ਪਾਰਖੂ ਅੱਖ ਨੇ ਪੈਂਦੇ ਖਾਂ ਤੇ ਖ਼ਾਸ ਮਿਹਰ ਕੀਤੀ। 1613 ਵਿੱਚ ਬਾਬਾ ਗੁਰਦਿੱਤਾ ਜੀ ਦਾ ਜਨਮ ਡਰੌਲੀ ਵਿੱਚ ਹੋਇਆ। ਇੱਥੇ ਹੀ ਸਾਧੂ ਨਾਮ ਦਾ ਇੱਕ ਸਰਵਰੀਆ ਗੁਰੂ ਸਾਹਿਬ ਜੀ ਦਾ ਸਿੱਖ ਬਣਿਆ ਜਿਸਦੇ ਘਰ ‘ਭਾਈ ਰੂਪ ਚੰਦ’ ਦਾ ਜਨਮ ਹੋਇਆ। ਅੰਮ੍ਰਿਤਸਰ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਗਤਾਂ ਦੇ ਪਾਣੀ ਲਈ ਰਾਮਸਰ ਅਤੇ ਬਿਬੇਕਸਰ ਨਾਮ ਦੇ ਸਰੋਵਰ ਬਣਵਾਏ ਅਤੇ ਅੰਮ੍ਰਿਤਸਰ ਦੀ ਰੱਖਿਆ ਲਈ ਲੋਹਗੜ੍ਹ ਦਾ ਕਿਲਾ ਬਣਵਾਇਆ।

ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿਮਾਂ ਭਰਮਾਂ ਤੋਂ ਕਢਿਆ। 1635 ਵਿੱਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। ਸੋ 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ (ਪੁੱਤਰ ਬਾਬਾ ਗੁਰ ਦਿਤਾ ਜੀ) ਹਰਿ ਰਾਏ ਜੀ ਨੂੰ ਸੌਂਪੀ ਅਤੇ 3 ਮਾਰਚ 1644 ਨੂੰ 49 ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ।

ਪਾਠ ਕਰਦਿਆਂ ਇਹ ਕੰਮ ਕਰੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਅੰਗ (ANG) – ੬੮੨ (682)”*🌹🌺 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਪਦਅਰਥ: ਜਿਸ ਕਉ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ = ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ = ਹੀਣ, ਬਦ = ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧। ਜਨੁ = ਦਾਸ। ਰੰਗਿ = ਪ੍ਰੇਮ ਵਿਚ। ਜਾਗਾ = ਸੁਚੇਤ ਰਹਿੰਦਾ ਹੈ। ਛੀਜਿ ਗਇਆ = ਮੁੱਕ ਗਿਆ।ਰਹਾਉ। ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਤਹ = ਉੱਥੇ। ਘਟਾ ਮਹਿ = ਸਰੀਰਾਂ ਵਿਚ। ਤਾਗਾ = ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ) । ਉਦਕੁ = ਪਾਣੀ, ਜਲ। ਪੀਵਤ = ਪੀਂਦਿਆਂ। ਸਭਿ = (ਹੋਰ) ਸਾਰੇ। ਅਨੁਰਾਗਾ = ਪਿਆਰ।੨।

ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ॥ ਰਹਾਉ ॥ ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ ਜੀ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

ਦਸਵੇਂ ਪਾਤਸ਼ਾਹਿ ਦਾ ਅਨੋਖਾ ਵਰ ਇਸ ਸਥਾਨ ਨੂੰ

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ, ਗੁਰੂ ਕੀ ਢਾਬ”’ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ, ਜਿਲਾ ਫ਼ਰੀਦਕੋਟ, ਤਹਿਸੀਲ ਕੋਟਕਪੁਰਾ ਦੇ ਪਿੰਡ ਗੁਰੂ ਕੀ ਢਾਬ ਵਿਚ ਸਥਿਤ ਹੈ | ਇਹ ਪਿੰਡ ਕੋਟਕਪੁਰਾ ਜੈਤੋ ਸੜਕ ਦੇ ਉਤੇ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਆਏ ਅਤੇ ਸੰਗਤ ਵਿਚ ਬੈਠੇ | ਇਥੇ ਸਰੀਂਹ ਦਾ ਵਡਾ ਦਰਖਤ ਸੀ ਜਿਸ ਵਿਚੋਂ ਨਿਕਲ ਕੇ ਸ਼ ਹੀਦ ਨੇ ਗੁਰੂ ਸਾਹਿਬ ਦੇ ਚਰਣਾ ਵਿਚ ਨਮਸਕਾਰ ਕਿਤੀ |

ਸਤਿਗੁਰਾਂ ਨੇ ਪੁਛਿਆ “ਰਾਜੀ ਉਸੈਨ ਖਾਂ ਮੀਆਂ ” ਤਾਂ ਸਤਿਗੁਰਾਂ ਦੇ ਮੁਖ ਤੋਂ ਅਪਣਾ ਨਾਮ ਸੁਣਕੇ ਪ੍ਰਸਨ ਹੋਇਆ ਅਤੇ ਕਹਿਣ ਲਗਾ ਮੈਂ ਆਪ ਜੀ ਦੇ ਦੀਦਾਰ ਕਰਕੇ ਬਹੁਤ ਸੁਖ ਪਾਇਆ ਹੈ | ਬਹੁਤ ਦੇਰ ਤੋਂ ਆਪ ਜੀ ਦੇ ਦਰਸ਼ਨਾ ਦੀ ਚਾਹਤ ਸੀ | ਅਜ ਆਪ ਜੀ ਦੇ ਦਰਸ਼ਨਾਂ ਨਾਲ ਮੇਰੇ ਪਾਪਾਂ ਦਾ ਨਾਸ਼ ਹੋ ਗਿਆ ਹੈ ਮੇਰਾ ਕਲਿਆਣ ਹੋ ਗਿਆ ਹੈ | ਸਿਖਾਂ ਨੇ ਅਰਜ਼ ਕਿਤਾ ਕਿ ਮਹਾਰਾਜ ਇਹ ਸੁੰਦਰ ਸਰੁਪ ਵਾਲਾ ਕੋਣ ਹੈ | ਗੁਰੂ ਸਾਹਿਬ ਨੇ ਦਸਿਆ ਕਿ ਇਹ ਸ਼ਹੀਦ ਸੀ ਜਿਸ ਦੀ ਕਿਸੇ ਵਿਘਨ ਕਾਰਣ ਮੁਕਤੀ ਨਹੀਂ ਹੋ ਸਕੀ

ਅਜ ਇਸਨੂੰ ਮੁਕਤੀ ਪ੍ਰਾਪਤ ਹੋਈ ਹੈ | ਗੁਰੂ ਸਾਹਿਬ ਨੇ ਹੁਕਮ ਦਿਤਾ ਜੋ ਕੋਈ ਵੀ ਸ਼ਰਧਾ ਨਾਲ ਇਸ ਦੋਦਾਤਾਲ ਵਿਚ ਇਸ਼ਨਾਨ ਕਰੇਗਾ ਉਹ ਮੁਕਤੀ ਨੂੰ ਪ੍ਰਾਪਤ ਕਰੇਗਾ | ਇਸ ਗੁਰੂਦਵਾਰਾ ਸਾਹਿਬ ਵਿਚ ਅਠ ਚੁੰਡਾ ਸਰੋਵਰ ਹੈ ਅਠਰਹ ਦੀ ਬਿਮਾਰੀ ਇਥੇ ਇਸ਼ਨਾਨ ਕਰਨ ਨਾਲ ਦੂਰ ਹੁੰਦੀ ਹੈ””’ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ ਪਿੰਡ ਰਾਮੇਆਣਾ ਤਹਿਸੀਲ ਜੈਤੋ ਜ਼ਿੱਲਾ ਫ਼ਰੀਦਕੋਟ ਵਿਚ ਸਥਿਤ ਹੈ |

ਜਦੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਪੰਹੁਚੇ ਤਾਂ ਇਕ ਕਿਸਾਨ ਇਥੇ ਡੇਲੇ ਤੋੜ ਰਿਹਾ ਸੀ | ਗੁਰੂ ਸਾਹਿਬ ਨੇ ਪੁਛਿਆ ਕਿ ਭਾਈ ਤੇਰੀ ਝੋਲੀ ਵਿਚ ਕੀ ਹੈ ਸਾਨੂੰ ਵੀ ਦਿਖਾਉ | ਕਿਸਾਨ ਨੇ ਇਕ ਮੁਠੀ ਭਰ ਕੇ ਗੁਰੂ ਸਾਹਿਬ ਨੂੰ ਦਿੱਤੇ | ਜਦ ਗੁਰੂ ਸਾਹਿਬ ਨੇ ਡੇਲੇ ਮੁੰਹ ਵਿਚ ਪਾਇਆ ਤਾਂ ਉਹ ਕੋੜਾ ਸੀ ਤਾਂ ਗੁਰੂ ਸਾਹਿਬ ਨੇ ਕਿਹਾ ਕੇ ਭਾਈ ਇਹਨਾਂ ਨੂੰ ਸੁੱਟ ਦਿਉ | ਗੁਰੂ ਸਾਹਿਬ ਦੇ ਵਾਰ ਵਾਰ ਕਹਿਣ ਤੇ ਉਸ ਕਿਸਾਨ ਨੇ ਥੋੜੇ ਥੋੜੇ ਸੁੱਟ ਦਿੱਤੇ ਅਤੇ ਚੋਥਾ ਹਿਸਾ ਰਖ ਲਏ |

ਛੇਵੀਂ ਪਾਤਸ਼ਾਹੀ ਦਾ ਅਨੋਖਾ ਵਰ ਕਰਹਾਲੀ ਸਾਹਿਬ ਨੂੰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਦਰਸ਼ਨ ਕਰੋ ਜੀ ਛੇਵੀ ਪਾਤਸ਼ਾਹੀ ਤੇ ਨੌਵੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਕਰਹਾਲੀ ਸਾਹਿਬ ਪਟਿਆਲਾ। ਗੁਰਦੁਆਰਾ ਸ਼੍ਰੀ ਪਾਤਸ਼ਾਹੀ ਛੇਵੀਂ ਅਤੇ ਨੋਂਵੀਂ ਸਾਹਿਬ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਰਹਾਲੀ ਵਿਚ ਸਥਿਤ ਹੈ | ਇਸ ਪਵਿੱਤਰ ਅਸਥਾਨ ਨੂੰ ਛੇਵੇਂ ਅਤੇ ਨੌਵੇਂ ਗੁਰੂ ਦੀ ਛੋਹ ਪ੍ਰਾਪਤੀ ਹੈ ।

ਛੇਵੇਂ ਗੁਰੂ ਜੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਿੱਲੀ ਨੂੰ ਜਾਦੇਂ ਸੰਮਤ ਬਿਕਰਮੀ ੧੬੭੩ ਈ: ਮੁਤਾਬਿਕ ੫ ਜੇਠ ਨੂੰ ਅੰਮ੍ਰਿਤਸਰ ਤੋਂ ਇੱਕ ਸੌ ਘੋੜ ਅਸਵਾਰਾਂ ਸਮੇਤ ੧੬੭੩ ਈ: ਮੁਤਾਬਿਕ ਕਰਹਾਲੀ ਉਪਰ ਦੀ ਤਰਫ ਇੱਕ ਝਿੜੀ ਵਿੱਚ ਆ ਖਲੋਤੇ । ਜਿਥੇ ਇੱਕ ਸਨਮੁਖ ਨਾਮ ਦਾ ਕੁਸ਼ ਟ ਰੋ ਗ ਦਾ ਇੱਕ ਭਿਆ ਨਕ ਰੋਗੀ ਰਹਿੰਦਾ ਸੀ । ਜਿਸ ਦੇ ਸਰੀਰ ਤੇ ਮੱਖੀਆਂ ਭਿਣਕ-੨ ਕਰਦੀਆਂ ਸਨ । ਉਸ ਨੂੰ ਪਿੰਡ ਤੋਂ ਬਾਹਰ ਕੱਢਿਆ ਹੋਇਆ ਸੀ । ਹਰ ਮਨੁੱਖ ਉਸ ਦੇ ਮੱਥੇ ਲੱਗਣਾ ਮਾੜਾ ਸਮਝਦਾ ਸੀ ਰੋਟੀ ਵੀ ਕਦੇ ਕਦਾਈ ਕੋਈ ਰੱਬ ਦਾ ਪਿਆਰਾ ਦੇ ਜਾਂਦਾ ਸੀ । ਕਿਤੇ ਉਸ ਦਾ ਛੂ ਤ ਰੋ ਗ ਕਿਸੇ ਹੋਰ ਨੂੰ ਨਾ ਲੱਗ ਜਾਵੇ । ਇਸ ਲਈ ਉਹ ਝੁੱਗੀ ਵਿੱਚ ਇਕੱਲਾ ਹੀ ਪਿਆ ਰਹਿੰਦਾ ਸੀ ਅਤੇ ਹਰ ਵੇਲੇ ਵਾਹਿਗੁਰੂ ਦਾ ਨਾਮ ਜਪਦਾ ਰਹਿੰਦਾ ਸੀ । ਕਦੇ ਦੁਖੀ ਹੋ ਕੇ ਵਿਰਲਾਪ ਕਰਦਾ ਸੀ । ਕਲਯੁਗ ਦੇ ਅਵਤਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤ ਮੈਂ ਤੇਰੇ ਨਾਮ ਦਾ ਵਾਸਤਾ ਪਾਉਂਦਾ ਹਾਂ ਤੂੰ ਸਮੱਰਥ ਤੇ ਪ੍ਰਤੱਖ ਹੈ, ਜਾਂ ਤਾਂ ਮੇਰੀ ਮੁਕਤੀ ਕਰ ਦਿਓ । ਨਹੀ ਤਾਂ ਮੇਰੇ ਸਰੀਰ ਦੇ ਭਿਆ ਨਕ ਰੋਗਾਂ ਨੂੰ ਖਤਮ ਕਰ ਦਿਓ |


ਘਟ-ਘਟ ਦੇ ਜਾਨਣਹਾਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਇਥੇ ਪਹੁੰਚੇ, ਤੇ ਆਵਾਜ ਦਿੱਤੀ ਉੱਠ ਭਾਈ ਗੁਰਸਿੱਖਾ ਤੇਰੀ ਬੇਨਤੀ ਗੁਰੂ ਘਰ ਵਿੱਚ ਪ੍ਰਵਾਂਨ ਹੋਈ ਹੈ । ਅਕਾਲ ਪੁਰਖ ਨੇ ਤੇਰੀ ਬੰਦ ਖਲਾਸੀ ਕਰ ਦਿੱਤੀ ਹੈ । ਉੱਠ ਇਸ ਛੱਪੜੀ ਵਿੱਚ ਗੋਤਾ ਲਾ ਤੇਰੀ ਦੇਹ ਕੁੰਦਨ ਵਰਗੀ ਹੋ ਜਾਵੇਗੀ । ਇਹ ਅਵਾਜ ਸੁਣ ਕੇ ਉਹ ਉੱਠਿਆ ਤਾਂ ਸਹੀ ਪਰ ਮਨ ਵਿੱਚ ਦਲੀਲਾਂ ਸੋਚੀ ਜਾਵੇ । ਗੁਰੂ ਸਾਹਿਬ ਨੇ ਅਵਾਜ ਦਿੱਤੀ ਕਿ ਇਸ ਸਮੇਂ ਪਤਾਲਪੁਰੀ ਤੋਂ ਅਠਾਹਠ ਤੀਰਥਾਂ ਦਾ ਜਲ ਇਸ ਥਾਂ ਤੇ ਪ੍ਰਵੇਸ ਕਰ ਰਿਹਾ ਹੈ । ਜਦੋਂ ਕੋੜੀ ਨੇ ਭਵਿੱਖਤ ਬਚਨ ਸੁਣੇ ਤਾਂ ਉਠ ਕੇ ਸਣੇ ਕੱਪੜੇ ਛੱਪੜੀ ਵਿੱਚ ਜਾ ਡਿੱਗਾ ਉਸ ਨੂੰ ਇਊਂ ਪ੍ਰਤੀਤ ਹੋਇਆ ਜੀਵੇਂ ਸ਼ਰੀਰਕ ਰੋਗ ਕਦੇ ਹੋਇਆ ਹੀ ਨਾ ਹੋਵੇ ।

ਉਹ ਦੋੜ ਕੇ ਗੁਰੂ ਚਰਨੀ ਜਾ ਡਿੱਗਾ ਇਸ ਕੋਤਕ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਸਭ ਹੁੰਮ-ਹੁੰਮਾ ਕੇ ਸਤਿਗੁਰੂ ਜੀ ਦੇ ਚਰਨਾਂ ਜਾ ਡਿੱਗੇ। ਤਾਂ ਹਜੂਰ ਨੇ ਅਸ਼ੀਰਵਾਦ ਦਿੱਤਾ ਜਿਹੜਾ ਇਸ ਥਾਂ ਤੇ ਸ਼ਰਧਾ ਨਾਲ ਪੰਜ ਐਤਵਾਰ ਜਾਂ ਪੰਜ ਪੰਚਮੀਆਂ ਇਸ਼ਨਾਨ ਕਰੇਗਾ ਉਸ ਦਾ ੧੮ ਪ੍ਰਕਾਰ ਦਾ ਕੱਚਾ ਕੋਹੜ ਅਤੇ ਸੋਕੜਾ ਨਿਰੰਕਾਰ ਆਪ ਠੀਕ ਕਰੇਗਾ। ਅਤੇ ਸਮਾਂ ਪਾ ਕੇ ਇਹ ਅਸਥਾਨ ਤੀਰਥ ਬਣੇਗਾ। ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਿੱਲੀ ਨੂੰ ਜਾਂਦੇ ਹੋਏ ਇਥੇ ਮੁਬਾਰਕ ਚਰਨ ਪਾਏ।।।

ਕੰਘੇ ਵਾਲੇ ਕੇਸਾਂ ਦਾ ਕੀ ਕਰੀਏ ਜਰੂਰ ਸੁਣੋ

ਕੰਘੇ ਵਿੱਚ ਆਏ ਕੇਸਾ ਦਾ ਕੀ ਕਰਨਾ ਚਾਹੀਦਾ ਹੈ”’ਕੇਸਾ ਦਾ ਸਿੱਖ ਧਰਮ ਚ ਬਹੁਤ ਜਿਆਦਾ ਮਹੱਤਵ ਹੈ ਜੀ ।ਕੇਸ ਗੁਰੂ ਦੀ ਮੋਹਰ ਹਨ। ਬਹੁਤ ਸੰਗਤਾਂ ਦੇ ਦਿਲ ਚ ਸਵਾਲ ਹੁੰਦੇ ਹਨ ਕਿ ਕੰਘੇ ਚ ਆਏ ਕੇਸਾਂ ਦਾ ਕੀ ਕਰਨਾ ਚਾਹੀਦਾ ਹੈ। ਕਿਉਂਕਿ ਅਸੀ ਦੇਖਿਆ ਪਿੰਡਾਂ ਚ ਥਾਂ ਥਾਂ ਸਾਇਕਲ ਵਾਲੇ ਪਰਵੇਸੀ ਲੋਕ ਵਾਲ ਖ੍ਰੀਦਣ ਆਉਦੇ ਹਨ। ਕਈ ਵਿਚਾਰੇ ਭੋਲੇ ਲੋਕ ਉਨ੍ਹਾਂ ਨੂੰ ਆਪਣੇ ਕੇਸ ਵੇਚ ਦਿੰਦੇ ਹਨ ਜੋ ਸਿੱਖ ਧਰਮ ਦੇ ਉਲਟ ਹੈ।

ਆਉ ਅਜ ਜਾਣਦੇ ਹਾਂ ਆਖਰ ਉਨ੍ਹਾਂ ਕੇਸਾਂ ਦਾ ਕੀ ਕੀਤਾ ਜਾਵੇ।।ਕੇਸ ਅਕਾਲ ਪੁਰਖ ਦੀ ਮੋਹਰ ਹਨ, ਸਿੱਖ ਗੁਰੂ ਦਾ ਹੁਕਮ ਮੰਨ ਕੇ ਕੇਸਾਂ ਦੀ ਸੰਭਾਲ ਲਈ ਦਸਤਾਰ ਅਤੇ ਕੇਸਕੀ ਸਜਾਉਂਦੇ ਹਨ ਤੇ ਇਨ੍ਹਾਂ ਨੂੰ ਸਦਾ ਲਈ ਕਾਇਮ ਰੱਖਦੇ ਹਨ, ਪੈਰ ਦੇ ਅੰਗੂਠੇ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੇਸਾਂ ਦੀ ਬੇਅਦਬੀ ਨਾ ਕਰ ਕੇ ਗੁਰੂ ਦੀ ਬਖਸ਼ਸ਼ ਲੈਂਦੇ ਹਨ। ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।।ਜੋ ਪਗ ਨੂੰ ਬਾਸੀ ਰਖੇ ਸੋ ਤਨਖਾਹੀਆ। ਇਸ ਲਈ ਹਰ ਗੁਰੂ ਕੇ ਸਿੱਖ ਲਈ ਲਾਜ਼ਮੀ ਹੈ ਕ ਉਹ ਰੋਜ਼ ਦਸਤਾਰ ਸਜਾਵੇ। — ਭਾਈ ਚਉਪਾ ਸਿੰਘ, ਰਹਿਤਨਾਮਾ।।

ਮਨੁੱਖੀ ਸਰੀਰ ਨਾਲ ਜਨਮ ਤੋਂ ਹੀ ਪੈਦਾ ਹੁੰਦੇ ਹਨ। ਪੰਜ ਕਕਾਰਾਂ ਵਿਚੋਂ ਕੇਸਾਂ ਨੂੰ ਛੱਡ ਕੇ ਜੋ ਬਾਕੀਆਂ ਵਿਚੋਂ ਕੋਈ ਗੁੰਮ ਹੋ ਜਾਵੇ ਤਾਂ ਇਸ ਨੂੰ ਕੁਰਹਿਤ ਮੰਨਿਆ ਜਾਂਦਾ ਹੈ ਪਰ ਕੇਸ ਕਟਵਾਉਣ ਵਾਲੇ ਨੂੰ ਪਤਿਤ ਕਰਾਰ ਦਿੱਤਾ ਜਾਂਦਾ ਹੈ। ਕੇਸ ਅਤੇ ਦਸਤਾਰ ਸਿਰ ਨੂੰ ਸੁਰੱਖਿਅਤ ਰੱਖਣ ਦਾ ਵੀ ਇੱਕ ਸਾਧਨ ਹਨ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।