ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । *”ਅੰਗ (ANG) – ੮੨੧ (821)”*🌹🌺 ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਪਦਅਰਥ: ਰਾਖਿ ਲੀਏ = (ਸਦਾ) ਰੱਖਿਆ ਕੀਤੀ ਹੈ। ਜਨ = ਸੇਵਕ। ਕਰਿ = ਕਰ ਕੇ। ਦੀਨੋ = ਦਿੱਤਾ ਹੈ। ਸੋਗ = ਚਿੰਤਾ, ਗ਼ਮ। ਸੰਤਾਪ = ਦੁੱਖ = ਕਲੇਸ਼।੧।ਰਹਾਉ। ਗੁਣ ਗੋਵਿੰਦ = ਗੋਵਿੰਦ ਦੇ ਗੁਣ। ਸਭਿ = ਸਾਰੇ (ਰਲ ਕੇ) । ਹਰਿ ਜਨ = ਹੇ ਸੰਤ ਜਨੋ! ਰਤਨ ਰਾਗ = ਸੋਹਣੇ ਰਾਗਾਂ ਦੀ ਰਾਹੀਂ। ਰਸਨਾ = ਜੀਭ (ਨਾਲ) । ਆਲਾਪ = ਉਚਾਰਨ ਕਰੋ। ਕੋਟਿ = ਕ੍ਰੋੜਾਂ। ਨਿਵਰੀ = ਦੂਰ ਹੋ ਜਾਂਦੀ ਹੈ। ਰਸਾਇਣਿ = ਰਸਾਇਣ ਨਾਲ। ਰਸਾਇਣ = ਰਸਾਂ ਦਾ ਘਰ, ਸਭ ਤੋਂ ਸ੍ਰੇਸ਼ਟ ਰਸ। ਆਤਮ = ਜਿੰਦ। ਧ੍ਰਾਪ = ਰੱਜ ਜਾਂਦੀ ਹੈ।੧। ਗਹੇ = ਫੜੇ। ਕੈ ਬਚਨਿ = ਦੇ ਬਚਨ ਦੀ ਰਾਹੀਂ। ਸਾਗਰ = (ਸੰਸਾਰ-) ਸਮੁੰਦਰ। ਤਰੇ = ਪਾਰ ਲੰਘ ਗਏ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ਸਾਰੇ ਡਰ। ਠਾਕੁਰ ਪਰਤਾਪ = ਮਾਲਕ = ਪ੍ਰਭੂ ਦੀ ਵਡਿਆਈ।੨। ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।
Category: ਸਿੱਖੀ ਖਬਰਾਂ
ਨਵੇਂ ਸਾਲ ਤੇ ਇਹ ਕੰਮ ਜਰੂਰ ਕਰੋ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।। ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694} ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ।
ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨। ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
ਦਸ਼ਮੇਸ਼ ਪਿਤਾ ਜੀ ਦੀ ਭਵਿੱਖਬਾਣੀ ਸੁਣੋ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ। ਅੰਗ (ANG) – ੮੨੧ (821)”*🌹🌺 ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਪਦਅਰਥ: ਰਾਖਿ ਲੀਏ = (ਸਦਾ) ਰੱਖਿਆ ਕੀਤੀ ਹੈ। ਜਨ = ਸੇਵਕ। ਕਰਿ = ਕਰ ਕੇ। ਦੀਨੋ = ਦਿੱਤਾ ਹੈ। ਸੋਗ = ਚਿੰਤਾ, ਗ਼ਮ। ਸੰਤਾਪ = ਦੁੱਖ = ਕਲੇਸ਼।੧।ਰਹਾਉ। ਗੁਣ ਗੋਵਿੰਦ = ਗੋਵਿੰਦ ਦੇ ਗੁਣ। ਸਭਿ = ਸਾਰੇ (ਰਲ ਕੇ) । ਹਰਿ ਜਨ = ਹੇ ਸੰਤ ਜਨੋ! ਰਤਨ ਰਾਗ = ਸੋਹਣੇ ਰਾਗਾਂ ਦੀ ਰਾਹੀਂ। ਰਸਨਾ = ਜੀਭ (ਨਾਲ) । ਆਲਾਪ = ਉਚਾਰਨ ਕਰੋ। ਕੋਟਿ = ਕ੍ਰੋੜਾਂ। ਨਿਵਰੀ = ਦੂਰ ਹੋ ਜਾਂਦੀ ਹੈ। ਰਸਾਇਣਿ = ਰਸਾਇਣ ਨਾਲ। ਰਸਾਇਣ = ਰਸਾਂ ਦਾ ਘਰ, ਸਭ ਤੋਂ ਸ੍ਰੇਸ਼ਟ ਰਸ। ਆਤਮ = ਜਿੰਦ। ਧ੍ਰਾਪ = ਰੱਜ ਜਾਂਦੀ ਹੈ।੧। ਗਹੇ = ਫੜੇ। ਕੈ ਬਚਨਿ = ਦੇ ਬਚਨ ਦੀ ਰਾਹੀਂ। ਸਾਗਰ = (ਸੰਸਾਰ-) ਸਮੁੰਦਰ। ਤਰੇ = ਪਾਰ ਲੰਘ ਗਏ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ਸਾਰੇ ਡਰ। ਠਾਕੁਰ ਪਰਤਾਪ = ਮਾਲਕ = ਪ੍ਰਭੂ ਦੀ ਵਡਿਆਈ।੨। ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।
ਫਤਿਹਗੜ੍ਹ ਸਾਹਿਬ ਲੱਗਾ ਅਨੋਖਾ ਲੰਗਰ
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ-ਜਿਥੇ ਆਪਣੇ ਧਰਮ ਦਾ ਪ੍ਰਚਾਰ ਕਰਕੇ ਸੰਗਤਾਂ ਬਣਾਈਆਂ, ਉਥੇ-ਉਥੇ ਲੰਗਰ ਚਲਾਉਣ ਦੀ ਤਾਕੀਦ ਕੀਤੀ, ਜਿਵੇਂ ਰਾਜਾ ਸ਼ਿਵਨਾਭ, ਭੂਮੀਆ ਚੋਰ, ਮਲਕ ਭਾਗੋ ਆਦਿ ਨੂੰ। ਕਰਤਾਰਪੁਰ ‘ਚ ਗੁਰੂ ਜੀ ਨੇ ਆਪਣੀ ਖੇਤੀ ਦੀ ਉਪਜ ਵਿਚ ਇਹ ਪ੍ਰਥਾ ਚਲਾਈ ਦੱਸੀ ਜਾਂਦੀ ਹੈ। ਲੰਗਰ ‘ਚ ਪਾਈ ਜਾਣ ਵਾਲੀ ਰਸਦ ਸਿੱਖਾਂ ਦੀ ਘਾਲ-ਕਮਾਈ ਜਾਂ ਦਸਾਂ ਨਹੁੰਆਂ ਦੀ ਕਿਰਤ ‘ਚੋਂ ਖ਼ਰੀਦੀ ਜਾਂਦੀ ਸੀ। ‘ਦਸਵੰਧ ਲਈ ਕੱਢੀ ਰਕਮ ਜ਼ਿਆਦਾਤਰ ਲੰਗਰ ‘ਤੇ ਹੀ ਖ਼ਰਚ ਕੀਤੀ ਜਾਂਦੀ ਹੈ। ਇਸ ਨੂੰ ਗੁਰੂ ਕਾ ਲੰਗਰ” ਕਿਹਾ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਇਸ ਪ੍ਰਥਾ ਦਾ ਬਹੁਤ ਵਿਕਾਸ ਕੀਤਾ । ਰਾਇ ਬਲਵੰਤ ਅਤੇ ਸਤਾ ਡੂਮ ਦੀ ਵਾਰ ‘ਚ ਇਸ ਬਾਰੇ ਵਿਸਥਾਰ ਸਹਿਤ ਵਰਣਨ ਹੈ – ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨਾ ਆਵੀ ਖਟੀਐ।। ( ਅੰਗ : 966 – 67 ) ਮਾਤਾ ਖੀਵੀ ਦਾ ਲੰਗਰ ‘ਵਿਸ਼ੇਸ਼ ਉੱਲੇਖ-ਯੋਗ ਹੈ- ਬਲਵੰਤ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ । ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ । ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ । ( ਅੰਗ : 967 ) ।
ਗੁਰੂ ਅਮਰਦਾਸ ਜੀ ਨੇ ਪਹਿਲੇ ਪੰਗਿਤੀ ਪਾਛੇ ਸੰਗਤਿ ਦਾ ਆਦੇਸ਼ ਦਿੱਤਾ ਹੋਇਆ ਸੀ। ਇਥੇ ਪੰਗਤਿ ਸ਼ਬਦ ਦਾ ਸੰਬੰਧ ਪੰਗਤੀ ‘ਚ ਬੈਠ ਕੇ ਲੰਗਰ ਛਕਣ ਨਾਲ ਹੈ। ਇਤਿਹਾਸ ਤੋਂ ਸਿੱਧ ਹੈ ਕਿ ਗੋਇੰਦਵਾਲ ਗੁਰੂ ਅਮਰਦਾਸ ਜੀ ਨੂੰ ਮਿਲਣ ਆਏ ਅਕਬਰ ਬਾਦਸ਼ਾਹ ਨੂੰ ਪਹਿਲਾਂ ਪੰਗਤ ‘ਚ ਬੈਠ ਕੇ ਲੰਗਰ ਛਕਣਾ ਪਿਆ। ਇਸ ਤਰ੍ਹਾਂ ਲੰਗਰ ਦੁਆਰਾ ਬਰਾਬਰਤਾ ਦਾ ਵਿਵਹਾਰਿਕ ਰੂਪ ਪੇਸ਼ ਕੀਤਾ ਜਾ ਸਕਿਆ। ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਲੰਗਰ ਲਈ ਭਾਈ ਜੇਠਾ (ਗੁਰੂ ਰਾਮਦਾਸ ਜੀ) ਜੰਗਲ ‘ਚੋਂ ਲੱਕੜਾਂ ਚੁਣ ਕੇ ਲਿਆਉਂਦੇ ਰਹੇ। ਅੰਮ੍ਰਿਤਸਰ ਦੀ ਸਥਾਪਨਾ ਨਾਲ, ਜੋ ਸਿੱਖ ਧਰਮ ਦਾ ਕੇਂਦਰ ਬਣਿਆ, ਉਥੇ ਸਭ ਲਈ ਲੰਗਰ ਦੀ ਵਿਵਸਥਾ ਦਾ ਆਯੋਜਨ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਨੂੰ ਸਿੱਖ ਧਰਮ ਦਾ ਇਕ ਬੁਨਿਆਦੀ ਸਮਾਜਿਕ ਵਿਵਹਾਰ ਬਣਾ ਦਿੱਤਾ। ਇਸ ਤੋਂ ਬਾਦ ਵਕਤ ਨਾਲ ਸਿੱਖ -ਸੰਗਤਾਂ, ਗੁਰੂਧਾਮਾਂ, ਗੁਰਦੁਆਰਿਆਂ ਦੀ ਸਥਾਪਨਾ ਹੁੰਦੀ ਗਈ, ਲੰਗਰ ਦੀ ਵਿਵਸਥਾ ਵੀ ਵਿਸਥਾਰ ਪਕੜਦੀ ਗਈ। ਇਸੇ ਪ੍ਰਰੰਪਰਾ ਨੂੰ ਹੋਰ ਪਕੇਰਾ ਕਰਨ ਲਈ ਵੱਖ-ਵੱਖ ਗੁਰੂ ਸਾਹਿਬਾਨ ਨੇ ਪੂਰਨ ਤੌਰ ’ਤੇ ਪਹਿਰਾ ਦਿੱਤਾ, ਜਿਸ ਦੀਆਂ ਅਨੇਕਾਂ ਮਿਸਾਲਾਂ ਇਤਿਹਾਸ ‘ਚ ਹਨ। ਲੰਗਰ ਦੀ ਸੇਵਾ ਨਿਭਾਉਣ ਵਾਲੇ ਕਈ ਗੁਰੂ ਸੇਵਕਾਂ ਅਤੇ ਕੁਝ ਪਿੰਡਾਂ ਦੇ ਨਾਮ ਵੀ ਇਤਿਹਾਸ ‘ਚ ਮਿਲਦੇ ਹਨ।
ਨਿਸ਼ਾਨ ਸਾਹਿਬ ਦੀ ਸੇਵਾ ਜਰੂਰ ਕਰੋ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧।ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
ਨਵੇਂ ਸਾਲ ਤੇ ਘਰ ਚ ਇਹ ਕੰਮ ਜਰੂਰ ਕਰੋ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ {ਪੰਨਾ 630} ਪਦਅਰਥ: ਦਾਤਾ = ਦੇਣ ਵਾਲਾ। ਤਾ ਕੀ = ਉਸ (ਗੁਰੂ) ਦੀ। ਭੇਟਤ = ਮਿਲਦਿਆਂ। ਗਾਈਐ = ਗਾਣਾ ਚਾਹੀਦਾ ਹੈ।੧। ਭਾਈ = ਹੇ ਭਾਈ! ਨਾਮੋ = ਨਾਮ ਹੀ।ਰਹਾਉ। ਤਿਸਹਿ = ਤਿਸੁ ਹੀ, ਉਸੇ ਨੂੰ ਹੀ {ਲਫ਼ਜ਼ ‘ਤਿਸੁ’ ਦਾ ੁ ਕ੍ਰਿਆ ਵਿਸ਼ੇਸ਼ਣ ‘ਹਿ’ ਦੇ ਕਾਰਣ ਉੱਡ ਗਿਆ ਹੈ}। ਧੁਰਿ = ਪ੍ਰਭੂ ਦੀ ਦਰਗਾਹ ਤੋਂ। ਪ੍ਰਭ = ਹੇ ਪ੍ਰਭੂ! ਨਾਮਿ = ਨਾਮ ਵਿਚ। ਰਹਾ = ਰਹਾਂ। ਲਿਵ = ਲਗਨ।੨। ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
ਨਵੇਂ ਸਾਲ ਤੋਂ ਪਹਿਲਾ ਪਾਠ ਜਰੂਰ ਕਰਿਆ ਕਰੋ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ *ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ॥ ਰਹਾਉ ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥
ਨਵੇਂ ਸਾਲ ਇਸ਼ਨਾਨ ਕਰਕੇ ਪਾਠ ਜਰੂਰ ਕਰੋ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ਇਹ ਕਥਾ ਜਰੂਰ ਸੁਣੋ ਜੀ ।। ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694} ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧।
ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨। ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
ਦੀਵਾਨ ਟੋਡਰ ਮੱਲ ਜੀ ਦਾ ਇਤਿਹਾਸ
ਦਿਵਾਨ ਟੋਡਰ ਮਲ ਜੀ ਟੋਡਰ ਮੱਲ ਜੀ ਦਾ ਜੱਦੀ ਪਿੰਡ ਕਾਕੜਾ ਨੇੜੇ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਵਿੱਚ ਸੀ ਅਤੇ ਇਹ ਪਰਿਵਾਰ ਅਗਰਵਾਲ ਭਾਈਚਾਰੇ ਨਾਲ ਸਬੰਧਤ ਸੀ।ਸਿੱਖੀ ਸੇਵਕੀ ਇਨ੍ਹਾਂ ਦੇ ਘਰ ਵਿੱਚ ਪੜਦਾਦਿਆਂ ਤੋ ਚੱਲਦੀ ਆ ਰਹੀ ਸੀ।ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਾਲਵਾ ਇਲਾਕੇ ਵਿੱਚ ਸੰਗਤਾਂ ਨੂੰ ਤਾਰਦੇ ਹੋਏ ਜਾ ਰਹੇ ਸਨ ਤਾਂ ਉਸ ਸਮੇ ਟੋਡਰ ਮੱਲ ਨੇ ਗੁਰੂ ਸਾਹਿਬ ਅਤੇ ਨਾਲ ਦੇ ਸਾਰੇ ਸਿੱਖਾ ਨੂੰ ਆਪਣੇ ਘਰ ਲਿਜਾ ਕੇ ਡੇਰਾ ਕਰਵਾਇਆ ਅਤੇ ਲੰਗਰ ਪਾਣੀ ਛਕਾ ਕੇ ਸੇਵਾ ਕੀਤੀ । ਇਸ ਸੇਵਾ ਤੇ ਤੋ ਖੁਸ਼ ਹੋ ਕੇ ਪਾਤਸ਼ਾਹ ਨੇ ਬਚਨ ਕਰ ਦਿੱਤੇ ਕਿ ਤੁਹਾਡਾ ਨਾਮ ਰਹਿੰਦੀ ਦੁਨੀਆਂ ਤੱਕ ਬੜਾ ਪ੍ਰਸਿੱਧ ਹੋਵੇਗਾ ਇਨ੍ਹਾਂ ਬਚਨਾਂ ਤੋ ਖੁਸ਼ ਹੋ ਕੇ ਸੇਠ ਜੀ ਨੇ ਕੁਝ ਭੇਟਾ ਦੇਣੀ ਚਾਹੀ ਤਾ ਸਹਜ ਸੁਭਾਅ ਹੀ ਸਤਿਗੁਰਾਂ ਨੇ ਬਚਨ ਕਰ ਦਿੱਤੇ ਕਿ ਸਮਾਂ ਆਵੇਗਾ ਤੁਹਾਡੇ ਪਾਸੋਂ ਅਸੀ ਆਪਣੇ ਆਪ ਹੀ ਸੇਵਾ ਕਰਵਾ ਲਾਵਾਂਗੇ। ਖੇ ਕੁਝ ਸੁਨਣ ਵਿੱਚ ਇੰਝ ਵੀ ਆਇਆ ਹੈ ਕਿ ਜਦ ਗੁਰੂ ਰਾਮਦਾਸ ਜੀ ਅਮ੍ਰਿਤ ਸਰੋਵਰ ਦੀ ਕਾਰ ਸੇਵਾ ਕਰਵਾ ਰਹੇ ਸਨ ਤਾਂ ਇੱਕ ਵਾਰੀ ਸੰਗਤਾਂ ਦੇ ਨਾਲ ਟੋਡਰ ਮੱਲ ਦੇ ਵਡੇਰੇ ਵੀ ਗਏ ਸਨ ਅਤੇ ਪਾਤਸ਼ਾਹ ਜੀ ਨੂੰ ਬੇਨਤੀ ਕੀਤੀ ਕਿ ਸਾਡੇ ਘਰ ਵਿੱਚ ਅਤਿ ਦੀ ਗਰੀਬੀ ਹੈ।ਸੋਢੀ ਪਾਤਸ਼ਾਹ ਨੇ ਨਜਰੇ ਰਹਿਮਤ ਕਰਕੇ ਇਨ੍ਹਾਂ ਦੇ ਵਡੇਰਿਆਂ ਨੂੰ ਦੋਲਤਾਂ ਅਤੇ ਸੋਹਰਤਾਂ ਦੀਆਂ ਬਖਸਸਾਂ ਕੀਤੀਆ ਸਨ।ਫਿਰ ਸਮਾਂ ਲੰਘਿਆ ਜਦੋਂ ਇਹ ਪਰਿਵਾਰ ਸਰਹਿੰਦ ਸ਼ਹਿਰ ਵਿੱਚ ਆ ਵਸਿਆ ਯਾਦ ਰਹੇ ਕਿ ਉਨ੍ਹਾਂ ਸਮਿਆ ਵਿੱਚ ਸਰਹਿੰਦ ਹਿੰਦੋਸਤਾਨ ਦਾ ਮੁੱਖ ਵਪਾਰਕ ਕੇਂਦਰ ਸੀ ਵੱਡਾ ਵਪਾਰੀ ਹੋਣ ਦੇ ਨਾ ਤੇ ਸਮੇਂ ਦੀ ਹਕੂਮਤ ਨੇ ਇਸਨੂੰ ਦੀਵਾਨ ਦੀ ਪਦਵੀ ਦੇ ਕੇ ਨਿਵਾਜਿਆ ਸੀ।ਜਦ 1705 ਈ : ਵਿੱਚ ਵਜੀਰ ਖਾਨ ਨੇ ਗੁਰੂ ਸਾਹਿਬ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਾਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੂੰ ਨੀਹਾਂ ਵਿੱਚ ਚਿਣ ਕੇ ਅਤੇ ਮਾਂ ਗੁਜਰੀ ਨੂੰ ਸਹੀਦ ਕੀਤਾ ਤਾਂ ਉਸ ਸਮੇਂ ਇਨ੍ਹਾਂ ਤਿੰਨਾਂ ਸਰੀਰਾਂ ਨੂੰ ਹੰਸਲਾ ਨਦੀ ਦੇ ਕਿਨਾਰੇ ਨੀਵੀ ਥਾਂ ਤੇ ਸੁ ਟਵਾ ਦਿੱਤਾ।
ਰਾਤ ਨੂੰ ਇੱਕ ਬੱਬਰ ਸ਼ੇਰ ਨੇ ਇਨ੍ਹਾਂ ਪਾਵਨ ਦੇਹਾਂ ਨੂੰ ਖੂੰਖਾਰ ਜਾਨਵਰਾਂ ਤੋ ਰਖਵਾਲੀ ਕਰਕੇ ਆਪਣੀ ਸੇਵਾ ਬਾਖੂਬੀ ਨਿਭਾਈ । T ਅਗਲੇ ਦਿਨ ਦੀਵਾਨ ਟੋਡਰ ਮੱਲ ਨੇ 7800 ਸੋਨੇ ਦੀਆਂ ਮੋਹਰਾਂ ਧਰਤੀ ਤੇ ਖੜੀਆਂ ਰੱਖ ਕੇ ਪਮਾਇਸ ਨਾਲ ਜਮੀਨ ਖਰੀਦੀ ਜੋ ਦੁਨੀਆਂ ਦੀ ਸਭ ਤੋਂ ਮਹਿੰਗੀ ਜਮੀਨ ਹੈ ਜਿੱਥੇ ਗੁ : ਸ੍ਰੀ ਜੋਤੀ ਸਰੂਪ ਸੁਸ਼ੋਭਿਤ ਹੈ ।
ਇੱਥੇ ਅੰਗੀਠਾ ਸਾਹਿਬ ਬਣਾ ਕੇ ਤਿੰਨੇ ਪਾਵਨ ਸਰੀਰਾਂ ਨੂੰ ਰੱਖ ਕੇ ਮਰਯਾਦਾ ਅਨੁਸਾਰ ਸਸਕਾਰ ਕੀਤਾ ਗਿਆ । ਇਸ ਮਹਾਨ ਕਾਰਜ ਕਰਨ ਵਿੱਚ ਟੋਡਰ ਮੱਲ ਦਾ ਭਰਾ ਅਤੇ ਉਨ੍ਹਾਂ ਦੀ ਸੁਪਤਨੀ ਵੀ ਸ਼ਾਮਲ ਸਨ।ਅਗਲੇ ਦਿਨ ਟੋਡਰ ਮੱਲ ਅਤੇ ਉਸਦੇ ਭਰਾ ਨੇ ਅਸਥੀਆਂ ਇੱਕਠੀਆ ਕਰਕੇ ਇੱਕ ਜੋਧ ਨਾਮੀ ਸਿੱਖ ਨੂੰ ਦੇ ਦਿੱਤੀਆਂ ਜੋ ਬੜੀ ਫੁਰਤੀ ਨਾਲ ਪਿੰਡ ਕਾਕੜੇ ਵਿਖੇ ਪਹੁੰਚ ਗਿਆ ਜਿੱਥੇ ਇਕ ਤਪੱਸਵੀ ਸਾਧੂ ਕੋਲੋਂ ਹਾ ਗਾਗਰ ਲੈ ਕੇ ਅਸਥੀਆਂ ਵਿੱਚ ਪਾ ਕੇ ਧਰਤੀ ਹੇਠ ਦੱਬ ਦਿੱਤੀਆਂ।
ਜਿੱਥੇ ਸਾਧੂ ਮਹਾਤਮਾ ਆਸਣ ਲਾਉਂਦਾ ਸੀ ਅਤੇ ਉੱਪਰ ਇਕ ਥੜ੍ਹਾ ਬਣਵਾ ਦਿੱਤਾ।ਬਾਅਦ ਵਿੱਚ ਸਮੇਂ ਦੀ ਹਕੂਮਤ ਨੇ ਟੋਡਰ ਮੱਲ ਅਤੇ ਇਸਦੇ ਪਰਿਵਾਰ ਨੂੰ ਕਾਫੀ ਕ ਸ਼ ਟ ਦਿੱਤੇ ਅਤੇ ਦੀਵਾਨ ਦੀ ਪਦਵੀ ਵੀ ਵਾਪਸ ਲੈ ਲਈ।ਜਦੋ ਨਗਰ ਕਾਕੜੇ ਵਿੱਚ ਗੁਰੂ ਘਰ ਦੀ ਸ ਕਾਰ ਸੇਵਾ ਸ਼ੁਰੂ ਕੀਤੀ ਗਈ ਤਾਂ ਧਰਤੀ ਵਿੱਚੋ ਖੁਦਾਈ ਸਮੇਂ ਪਾਵਨ ਆਸਥੀਆਂ ਨਿਕਲੀਆ ਸਨ ਉਸ ਸਮੇਂ ਸੰਗਤਾ ਨੇ ਕਈ ਅਜੀਵ ਕੌਤਕ ਵੀ ਵੇਖੇ ਜਿਵੇਂਕਿ ਥੜ੍ਹਾ ਸਾਹਿਬ ਉੱਪਰ ਸਾਹਿਬਜਾਦਿਆਂ ਦੀਆ ਪੈੜਾਂ ਦੇ ਨਿਸ਼ਾਨ ਛਪਣੇ ਜਾਂ ਫਿਰ ਜਿਸ ਨਿੰਮ ਦੇ ਹੇਠਾਂ ਇਹ ਅਸਥੀਆਂ ਦੱਥਿਆਂ ਸਨ ਉਸ ਨਿੰਮ ਦੇ ਪੱਤਿਆ ਦਾ ਮਿੱਠਾਂ ਹੋ ਜਾਣਾ ਆਦਿ ਕੌਤਕ ਵੇਖ ਕੇ ਸੰਗਤਾ ਵਿਸਮਾਦ ਹੋ ਗਈਆਂ ਸਨ ।
ਨਵੇਂ ਸਾਲ ਤੋਂ ਪਹਿਲਾਂ ਇਹ ਜਾਪ ਕਰੋ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਅੰਗ (ANG) – ੬੭੫ (675)”*🌹🌺 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਪਦਅਰਥ: ਲਾਗੋ = ਲੱਗ ਗਿਆ ਹੈ। ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ।੧।ਰਹਾਉ।ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ।੨।
ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ, ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥