ਇਹ ਚੀਜ਼ ਦਾ ਦਾਨ ਜਰੂਰ ਕਰੋ ਜੀ

ਪਵਿੱਤਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪਹਿਲਾਂ ਰਾਮਦਾਸਪੁਰ ਅਤੇ ਉਸ ਤੋਂ ਪਹਿਲਾਂ ਗੁਰੂ ਕਾ ਚੱਕ ਨਾਂ ਨਾਲ ਜਾਣੀ ਜਾਂਦੀ ਸੀ। ਅੰਮ੍ਰਿਤਸਾਰ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਹਨ। ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਅੱਜ ਵੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ, ਉੱਥੇ ਹੀ ਸਾਡਾ ਮਾਰਗਦਰਸ਼ਨ ਵੀ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਤਿਹਾਸ ਅਨੁਸਾਰ 1534 ਈਸਵੀ ਨੂੰ ਪਿਤਾ ਹਰੀਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਯਾ ਜੀ ਦੀ ਕੁੱਖੋਂ ਚੂਨਾ ਮੰਡੀ ਲਾਹੌਰ ਵਿਖੇ ਹੋਇਆ।ਆਪ ਦਾ ਬਚਪਨ ਦਾ ਨਾਮ ਭਾਈ ਜੇਠਾ ਸੀ।

ਬਚਪਨ ਵਿੱਚ ਹੀ ਆਪ ਦੇ ਮਾਤਾ-ਪਿਤਾ ਅਕਾਲ ਚਲਾਣਾ ਕਰ ਗਏ। ਆਪ ਨੇ ਆਪਣਾ ਬਚਪਨ ਨਾਨਕੇ ਘਰ ਪਿੰਡ ਬਾਸਰਕੇ ਗਿੱਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਤੀਤ ਕੀਤਾ। ਘਰ ਵਿੱਚ ਗ਼ਰੀਬੀ ਹੋਣ ਕਾਰਨ ਆਪ ਨੂੰ ਜੀਵਨ ਨਿਰਵਾਹ ਲਈ ਘੁੰਗਣੀਆਂ ਵੇਚਣੀਆਂ ਪਈਆ। ਇਸ ਪ੍ਰਕਾਰ ਆਪ ਬਚਪਨ ਤੋਂ ਹੀ ਹੱਥੀਂ ਕਿਰਤ ਕਰਨ ਲੱਗ ਪਏ ਸੀ। ਮਨ ਵਿੱਚ ਗੁਰੂ ਅਮਰਦਾਸ ਜੀ ਨੂੰ ਮਿਲਣ ਦੀ ਤਾਂਘ ਲੈ ਆਪ ਗੋਇੰਦਵਾਲ ਸਾਹਿਬ ਪਹੁੰਚ ਗਏ। ਉੱਥੇ ਆਪ ਦਿਨ ਰਾਤ ਕੀਰਤਨ ਸੁਣਦੇ ਅਤੇ ਗੁਰੂ ਘਰ ਦੀ ਸੇਵਾ ਕਰਦੇ।ਇੱਥੇ ਵੀ ਆਪ ਨੇ ਆਪਣਾ ਜੀਵਨ ਨਿਰਵਾਹ ਘੁੰਗਣੀਆਂ ਵੇਚ ਕੇ ਹੀ ਕੀਤਾ। ਅਮਰਦਾਸ ਜੀ ਨੇ ਭਾਈ ਜੇਠਾ ਜੀ ਦੀ ਕਿਰਤ ਕਰਨ ਦੀ ਲਗਨ ਅਤੇ ਗੁਰੂ ਘਰ ਨਾਲ ਸ਼ਰਧਾ ਨੂੰ ਵੇਖਦਿਆਂ ਹੋਇਆਂ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਵਿਆਹ ਭਾਈ ਜੇਠਾ ਹੀ ਨਾਲ ਕਰ ਦਿੱਤਾ।

ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਦਾ ਨਾਮ ਬਦਲ ਕੇ ਰਾਮਦਾਸ ਰੱਖ ਦਿੱਤਾ। ਗੁਰੂ ਅਮਰਦਾਸ ਜੀ ਨੇ ਗੁਰਿਆਈ ਦੇਣ ਲਈ ਭਾਈ ਰਾਮਾ ਅਤੇ ਭਾਈ ਜੇਠਾ (ਰਾਮਦਾਸ) ਜੀ ਦੀ ਪ੍ਰੀਖਿਆ ਲਈ। ਗੁਰੂ ਜੀ ਨੇ ਦੋਵਾਂ ਨੂੰ ਹੀ ਥੜ੍ਹਾ ਬਣਾਉਣ ਲਈ ਕਿਹਾ। ਗੁਰੂ ਅਮਰਦਾਸ ਜੀ ਕੋਈ ਨਾ ਕੋਈ ਕਮੀ ਕੱਢ ਕੇ ਥੜ੍ਹਾ ਢੁਆ ਦਿੰਦੇ ਰਹੇ।ਅਜਿਹਾ ਦੇਖ ਭਾਈ ਰਾਮਾ ਜੀ ਦਾ ਸਿਦਕ ਡੋਲ ਗਿਆ ਪਰ ਭਾਈ ਜੇਠਾ ਜੀ ਹਰ ਵਾਰੀ ‘ਸਤਿ ਬਚਨ’ ਕਹਿ ਦੁਬਾਰਾ ਥੜ੍ਹਾ ਬਣਾਉਣ ਲੱਗ ਪੈਂਦੇ। ਇਸ ਪ੍ਰਕਾਰ ਗੁਰੂ ਅਮਰਦਾਸ ਜੀ ਦੀ ਗੁਰਿਆਈ ਲਈ ਯੋਗ ਵਿਅਕਤੀ ਦੀ ਭਾਲ ਖ਼ਤਮ ਹੋ ਗਈ। ਸਤੰਬਰ 1574 ਈਸਵੀ ਨੂੰ ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਸੌਂਪ ਦਿੱਤੀ। ਗੁਰੂ ਅਮਰਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਸਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ। ਗੁਰੂ ਘਰ ਦੀ ਇਮਾਰਤ ਬਣਾਉਣ, ਧਰਮਸ਼ਾਲਾ ਅਤੇ ਸਰੋਵਰ ਦੀ ਉਸਾਰੀ ਲਈ ਬਹੁਤ ਧੰਨ ਦੀ ਜ਼ਰੂਰਤ ਸੀ।ਇਸ ਲਈ ਗੁਰੂ ਜੀ ਨੇ ਮਸੰਦ ਪ੍ਰਥਾ ਸ਼ੁਰੂ ਕੀਤੀ,

ਇਸ ਪ੍ਰਥਾ ਦੇ ਅਧੀਨ ਸੰਗਤਾਂ ਨੂੰ ਗੁਰੂ ਘਰ ਵਿੱਚ ਹੋਣ ਵਾਲੇ ਕਾਰਜਾਂ ਤੋਂ ਜਾਣੂ ਕਰਵਾਇਆ ਜਾਂਦਾ ਸੀ ਅਤੇ ਉਨ੍ਹਾਂ ਵੱਲੋਂ ਭੇਟ ਕੀਤੀ ਗਈ ਮਾਇਆ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਂਦਾ। ਆਪ ਦੇ ਗ੍ਰਹਿ ਵਿਖੇ ਤਿੰਨ ਪੁਤਰਾਂ ਪ੍ਰਿਥੀ ਚੰਦ, ਮਹਾਂਦੇਵ ਅਤੇ ਅਰਜਨ ਦੇਵ ਦਾ ਜਨਮ ਹੋਇਆ। ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨਿਸ਼ਟਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਅਤੇ ਇਸੇ ਦਿਨ ਹੀ ਆਪ ਜੋਤਿ-ਜੋਤ ਸਮਾ ਗਏ।

ਪਟਨਾ ਸਾਹਿਬ ਤੋਂ ਆਈ ਵੱਡੀ ਖਬਰ

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਭੇਟ ਕੀਤੇ ਕਰੀਬ 5 ਕਰੋੜ ਰੁਪਏ ਦੇ ਕੀਮਤੀ ਹੀਰੇ, ਗਹਿਣੇ ਅਤੇ ਸੋਨੇ ਦੀਆਂ ਵਸਤੂਆਂ ‘ਨਕਲੀ’ ਨਿਕਲੀਆਂ ਹਨ। ਭਾਵ, ਜਿਸ ਮਾਤਰਾ ਵਿਚ ਸੋਨੇ ਦੀ ਸ਼ੁੱਧਤਾ ਦੀ ਗੱਲ ਕਹੀ ਗਈ ਹੈ, ਉਹ ਅਸਲ ਵਿਚ ਬਹੁਤ ਘੱਟ ਹੈ। ਇਸ ਭੇਟਾ ਦੇ ‘ਨਕਲੀ’ ਹੋਣ ਦੇ ਮਾਮਲੇ ਵਿੱਚ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਮੈਰਾਥਨ ਮੀਟਿੰਗ ਕਰਕੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ, ਜਦ ਕਿ ਦਾਨਕਰਤਾ ਕਰਤਾਰਪੁਰ, ਪੰਜਾਬ ਦੇ ਵਸਨੀਕ ਡਾ: ਗੁਰਵਿੰਦਰ ਸਿੰਘ ਸਮਰਾ ਨੂੰ ਮਨ੍ਹਾਂ ਕਰਨ ਦੇ ਬਾਵਜੂਦ ਮੀਡੀਆ ਵਿੱਚ ਬਿਆਨ ਦੇਣ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਮਿਕ ਸਜ਼ਾ ਸੁਣਾਈ ਗਈ ਹੈ।

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਭੇਟ ਕੀਤੇ ਕਰੀਬ 5 ਕਰੋੜ ਰੁਪਏ ਦੇ ਕੀਮਤੀ ਹੀਰੇ, ਗਹਿਣੇ ਅਤੇ ਸੋਨੇ ਦੀਆਂ ਵਸਤੂਆਂ ‘ਨਕਲੀ’ ਨਿਕਲੀਆਂ ਹਨ। ਭਾਵ, ਜਿਸ ਮਾਤਰਾ ਵਿਚ ਸੋਨੇ ਦੀ ਸ਼ੁੱਧਤਾ ਦੀ ਗੱਲ ਕਹੀ ਗਈ ਹੈ, ਉਹ ਅਸਲ ਵਿਚ ਬਹੁਤ ਘੱਟ ਹੈ।

ਇਸ ਭੇਟਾ ਦੇ ‘ਨਕਲੀ’ ਹੋਣ ਦੇ ਮਾਮਲੇ ਵਿੱਚ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਮੈਰਾਥਨ ਮੀਟਿੰਗ ਕਰਕੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ, ਜਦ ਕਿ ਦਾਨਕਰਤਾ ਕਰਤਾਰਪੁਰ, ਪੰਜਾਬ ਦੇ ਵਸਨੀਕ ਡਾ: ਗੁਰਵਿੰਦਰ ਸਿੰਘ ਸਮਰਾ ਨੂੰ ਮਨ੍ਹਾਂ ਕਰਨ ਦੇ ਬਾਵਜੂਦ ਮੀਡੀਆ ਵਿੱਚ ਬਿਆਨ ਦੇਣ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਮਿਕ ਸਜ਼ਾ ਸੁਣਾਈ ਗਈ ਹੈ।ਉਨ੍ਹਾਂ ਨੂੰ ਇੱਕ ਅਖੰਡ ਪਾਠ, 1100 ਕੜਾਹ ਪ੍ਰਸ਼ਾਦ ਅਤੇ ਇਨ੍ਹਾਂ ਨੂੰ 3 ਦਿਨਾਂ ਤੱਕ ਭਾਂਡੇ ਅਤੇ ਜੋੜਾ ਘਰ ਵਿਚ ਸੇਵਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਐਤਵਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਅਤੇ ਪੰਜਾਬ ਦੇ ਕਰਤਾਰਪੁਰ ਨਿਵਾਸੀ ਡਾ: ਗੁਰਵਿੰਦਰ ਸਿੰਘ ਸਮਰਾ ਦੇ ਵੱਡੇ ਸਪੁੱਤਰ ਹਰਮਨਦੀਪ ਸਿੰਘ ਸਮਰਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਈ।ਡਾਕਟਰ ਸਮਰਾ ਤਬੀਅਤ ਠੀਕ ਨਾ ਹੋਣ ਕਾਰਨ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਨਹੀਂ ਪਹੁੰਚ ਸਕੇ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਹਜ਼ੂਰੀ ਵਿੱਚ ਦਾਨੀ ਸੱਜਣ ਅਤੇ ਜਥੇਦਾਰ ਪਾਸੋਂ ਮਿਲੇ ਸਬੂਤਾਂ ਨੂੰ ਲੈ ਕੇ ਕਰੀਬ 8 ਤੋਂ 9 ਘੰਟੇ ਤੱਕ ਮੈਰਾਥਨ ਮੀਟਿੰਗ ਵਿਚ ਵਿਚਾਰ ਕਰਕੇ ਪੰਜ ਪਿਆਰਿਆਂ ਨੇ ਦੇਰ ਰਾਤ ਆਪਣਾ ਫੈਸਲਾ ਸੁਣਾਇਆ।

ਦਰਅਸਲ, 1 ਜਨਵਰੀ, 2022 ਨੂੰ ਡਾਕਟਰ ਸਮਰਾ ਨੇ 5 ਕਰੋੜ ਰੁਪਏ ਦੀ ਰਾਸ਼ੀ ਦੇ ਸੋਨੇ ਦਾ ਹਾਰ, ਸੋਨੇ ਦੀ ਕਿਰਪਾਨ, ਸੋਨੇ ਦਾ ਬਣਿਆ ਛੋਟਾ ਪਲੰਗ ਅਤੇ ਕਲਗੀ ਭੇਟ ਕੀਤੀ ਸੀ। ਬਾਅਦ ਦੇ ਦਿਨਾਂ ਵਿਚ ਤਖ਼ਤ ਸ੍ਰੀ ਹਰਿਮੰਦਰ ਪ੍ਰਬੰਧਕ ਕਮੇਟੀ ਦੇ ਤਤਕਾਲੀ ਚੇਅਰਮੈਨ ਸਵਰਗੀ ਅਵਤਾਰ ਸਿੰਘ ਹਿੱਤ ਦੇ ਨਿਰਦੇਸ਼ਾਂ ‘ਤੇ ਸਿੱਖ ਸੰਗਤਾਂ ਦੇ ਸ਼ੱਕ ਅਤੇ ਕਮੇਟੀ ਦੀ ਵਿਰੋਧੀ ਧਿਰ ਦੀ ਮੰਗ ਦੇ ਆਧਾਰ ‘ਤੇ ਇਨ੍ਹਾਂ ਵਸਤਾਂ ਦੀ ਜਾਂਚ ਕਰਵਾਈ ਗਈ ਸੀ, ਜਿਸ ਵਿਚ ਸਾਹਮਣੇ ਆਇਆ ਕਿ ਜਿਸ ਮਾਤਰਾ ਵਿਚ ਸੋਨੇ ਦੀ ਸ਼ੁੱਧਤਾ ਦੀ ਗੱਲ ਕਹੀ ਗਈ ਹੈ, ਉਹ ਅਸਲ ਵਿਚ ਬਹੁਤ ਘੱਟ ਹੈ।

ਦੱਸ ਦਈਏ ਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਡਾ: ਸਮਰਾ ਨੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮੁਸਕੀਨ ਦੀ ਦੇਖ-ਰੇਖ ‘ਚ ਇਨ੍ਹਾਂ ਵਸਤਾਂ ਨੂੰ ਤਿਆਰ ਕਰਨ ਦੀ ਗੱਲ ਆਖੀ। ਬਾਅਦ ਵਿੱਚ ਤਤਕਾਲੀ ਪ੍ਰਧਾਨ ਸਵਰਗੀ ਅਵਤਾਰ ਸਿੰਘ ਦੇ ਹਿੱਤ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਕੀਤਾ ਸੀ।

ਵਿਆਹ ਪ੍ਰਾਪਤੀ ਦਾ ਵਰ ਇਸ ਸਥਾਨ ਨੂੰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ । ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ {ਪੰਨਾ 709} ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧।

ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709}

ਪਦਅਰਥ: ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

ਦਸ਼ਮੇਸ਼ ਪਿਤਾ ਜੀ ਦਾ ਅਨੋਖਾ ਵਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ {ਪੰਨਾ 634}

ਪਦਅਰਥ: ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧। ਨਾਰਿ = ਇਸਤ੍ਰੀ। ਹਿਤੁ = ਪਿਆਰ। ਜਾ ਸਿਉ = ਜਿਸ ਨਾਲ। ਸੰਗਿ = ਨਾਲ {ਲਫ਼ਜ਼ ‘ਸੰਗੁ’ ਅਤੇ ‘ਸੰਗਿ’ ਦਾ ਫ਼ਰਕ ਚੇਤੇ ਰੱਖਣਾ}। ਹੰਸ = ਜੀਵਾਤਮਾ। ਕਾਂਇਆ = ਸਰੀਰ। ਪ੍ਰੇਤ = ਗੁਜ਼ਰ ਚੁਕਾ, ਮਰ ਚੁਕਾ। ਕਰਿ = ਆਖ ਕੇ।੨। ਇਹ ਬਿਧਿ ਕੋ = ਇਸ ਤਰ੍ਹਾਂ। ਬਿਉਹਾਰੁ = ਵਰਤਾਰਾ। ਅੰਤ ਬਾਰ = ਅਖ਼ੀਰਲੇ ਸਮੇ। ਕਾਮਿ = ਕੰਮ ਵਿਚ।੩।

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।

ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਨਨਕਾਣਾ ਸਾਹਿਬ ਤੋਂ ਆਈ ਵੱਡੀ

ਨਨਕਾਣਾ ਸਾਹਿਬ ਦਾ ਉਹ ਇਤਿਹਾਸਕ ਗੁਰਦੁਆਰਾ ਸਾਹਿਬ ਹੈ ਜੋ ਪਹਿਲੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ।

ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤ ਸੀ ਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ ਹੀ ਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀ ਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।

ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ।।

ਪਹਿਲੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਰੁੱਖ

700 ਸਾਲ ਪੁਰਾਣਾ ਚਿਨਾਰ ਦਾ ਰੁੱਖ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਵਿਸ਼ਰਾਮ ਕੀਤਾ ਅਨੋਖਾ ਚਮਤਕਾਰ ਅੰਦਰੋਂ ਹੈ ਖੋਖਲਾਪਰ ਅੱਜ ਹੀ ਉਵੇਂ ਹਰਿਆ ਭਰਿਆ ਹੈ।
ਗੁਰੂ ਨਾਨਕ ਦੇਵ ਜੀ ਪੰਜਾਬੀ, ਸੰਸਕ੍ਰਿਤ ਅਤੇ ਪਾਰਸੀ ਭਾਸ਼ਾ ਵਿੱਚ ਮਾਹਰ ਸਨ। ਆਪ ਜੀ ਨੇ ਜਨੇਊ, ਜਾਤ-ਪਾਤ, ਪਾਖੰਡ ਅਤੇ ਮੂਰਤੀ-ਪੂਜਾ ਵਰਗੀਆਂ ਫੋਕੀਆਂ ਰਸਮਾਂ ਦਾ ਜ਼ੋਰਦਾਰ ਖੰਡਨ ਕੀਤਾ। ਗੁਰੂ ਨਾਨਕ ਸਾਹਿਬ ਨੇ ਮਾਨਵਤਾ ਨੂੰ ਕਰਮਕਾਂਡ ਅਤੇ ਪਾਖੰਡ ‘ਚੋਂ ਕੱਢਣ ਅਤੇ ਇੱਕੋ-ਇੱਕ ਪ੍ਰਮਾਤਮਾ ਨਾਲ ਜੋੜਨ ਲਈ ਸੰਸਾਰਭਰ ਵਿੱਚ ਪੰਜ ਯਾਤਰਾਵਾਂ (ਉਦਾਸੀਆਂ) ਕੀਤੀਆਂ। ਜਿਸ ਬਾਰੇ ਭਾਈ ਗੁਰਦਾਸ ਜੀ ਦਾ ਕਥਨ ਹੈ:

ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ। ਚੜ੍ਹਿਆ ਸੋਧਣਿ ਧਰਤਿ ਲੁਕਾਈ॥ (ਵਾਰ 1;24)। ਆਪਣੀਆਂ ਉਦਾਸੀਆਂ ਦੌਰਾਨ ਗੁਰੂ ਨਾਨਕ ਸਾਹਿਬ ਜੀ ਮੱਕੇ ਅਤੇ ਬਗਦਾਦ ਵੀ ਗਏ। ਗੁਰੂ ਜੀ ਨੇ ਹਿੰਦੂ, ਜੈਨੀ,ਬੋਧੀ,ਪਾਰਸੀ ਅਤੇ ਮੁਸਲਮ ਧਰਮ ਦੇ ਲੋਕਾਂ ਨਾਲ ਵਿਚਾਰਾਂ ਕੀਤੀਆਂ, ਗੁਰੂ ਜੀ ਨੇ ਮੰਦਰਾਂ,ਮਸਜਿਦਾਂ ਵਿੱਚ ਜਾ ਕੇ ਵੀ ਇਲਾਹੀ ਉਪਦੇਸ਼ ਦਿੱਤਾ। ਗੁਰੂ ਜੀ ਜਿੱਥੇ ਵੀ ਗਏ ਉਹਨਾਂ ਨੇ ਫੋਕੀਆਂ ਰਸਮਾਂ ਜਿਵੇਂ ਜਾਤ-ਪਾਤ, ਤੀਰਥ ਇਸ਼ਨਾਨ, ਫੋਕੀਆਂ ਧਾਰਮਿਕ ਰਸਮਾਂ ਦਾ ਖੰਡਨ ਕੀਤਾ, ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨਾਲ ਹੀ ਔਰਤ ਦੀ ਸਮਾਜਿਕ ਦਸ਼ਾ ਸੁਧਾਰਨ ਹਿੱਤ ਔਰਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਔਰਤਾਂ ਦੇ ਹੱਕ ਵਿੱਚ ਗੁਰੂ ਜੀ ਨੇ ਕਿਹਾ:

ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ {ਪੰਨਾ 473} ਗੁਰੂ ਨਾਨਕ ਸਾਹਿਬ ਬੇਸ਼ੱਕ ਹਿੰਦੂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝਦੇ ਸਨ ਪਰ ਆਪਣੇ-ਆਪ ਨੂੰ ਇਹਨਾਂ ਦੋਨਾਂ ਨਾਲੋਂ ਅਲੱਗ ਦੱਸਦੇ ਹੋਏ ਕਹਿੰਦੇ ਹਨ: ਨਾ ਹਮ ਹਿੰਦੂ ਨ ਮੁਸਲਮਾਨ ॥ {ਪੰਨਾ 1136}

ਗੁਰੂ ਨਾਨਕ ਸਾਹਿਬ ਨੇ ਕਦੇ ਵੀ ਕਿਸੇ ਨੂੰ ਖੁਦ ਨੂੰ ਮੰਨਣ ਲਈ ਨਹੀਂ ਕਿਹਾ, ਸਗੋਂ ਹਿੰਦੂ ਨੂੰ ਪੱਕਾ ਅਤੇ ਸੱਚਾ ਹਿੰਦੂ, ਮੁਸਲਮਾਨ ਨੂੰ ਪੱਕਾ ਅਤੇ ਸੱਚਾ ਮੁਸਲਮਾਨ ਬਣਨ ਦਾ ਉਪਦੇਸ਼ ਕੀਤਾ।ਆਪਣੇ ਜੀਵਨ ਦੇ ਅੰਤਿਮ ਅੱਠ-ਦਸ ਵਰ੍ਹੇ ਆਪ ਜੀ ਨੇ ਕਰਤਾਰਪੁਰ ਵਿਖੇ ਨਿਵਾਸ ਕੀਤਾ।

ਜਿਥੇ ਆਪ ਜੀ ਨਿਤਨੇਮ, ਕਥਾ-ਕੀਰਤਨ ਤੇ ਭਜਨ-ਬੰਦਗੀ ਕਰਦੇ ਅਤੇ ਹਰ ਕਿਸੇ ਨੂੰ ਪ੍ਰਭੂ ਹੁਕਮ ਅਨੁਸਾਰ ਜੀਵਨ ਬਿਤਾਉਣ ਤੇ ਸਤਿਨਾਮ ਦਾ ਅਭਿਆਸ ਕਰਨ ਦੀ ਸਿਖਿਆ ਦੇਂਦੇ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਆਪ ਜੀ ਦੀ ਗੋਦ ਵਿਚ ਲਏ। ਭਾਈ ਗੁਰਦਾਸ ਜੀ ਕਰਤਾਰਪੁਰ ਦੀ ਧਰਮਸ਼ਾਲਾ ਦਾ ਵਰਣਨ ਕਰਦੇ ਫ਼ੁਰਮਾਉਂਦੇ ਹਨ: ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸਬਦਿ ਉਠੇ ਧਨੁਕਾਰਾ॥ (ਵਾਰ 1;38)

ਛੇਵੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਅਸਥਾਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਆਪ ਜੀ ਨੂੰ ਦਰਸ਼ਨ ਕਰਵਾਉਂਦੇ ਹਾਂ ਜੀ ਛੇਵੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਦੇ ਇਸ ਅਸਥਾਨ ਦੀ ਮਹਾਨਤਾ ਨੂੰ ਇਸ ਅਸਥਾਨ ਨੂੰ ਹੈ ਛੇਵੀ ਪਾਤਸ਼ਾਹੀ ਦਾ ਵਰ ਬੱਚਿਆਂ ਨੂੰ ਲਿਜਾਣ ਤੇ ਹੁੰਦੀ ਹੈ ਵਿੱਦਿਆ ਦੀ ਪ੍ਰਾਪਤੀ।ਅੱਜ ਵੀ ਮੌਜੂਦ ਹੈ 350 ਸਾਲ ਪੁਰਾਣਾ ਕਰੀਰ। ਆਉ ਸੁਣਦੇ ਹਾਂ ਪੂਰੀ ਵੀਡੀਓ ਤੇ ਇਤਿਹਾਸ ਇਸ ਗੁਰਦੁਆਰਾ ਸਾਹਿਬ ਦੀ ਦਾ ਗੁਰਦੁਆਰਾ ਸ਼੍ਰੀ ਬਿਬੇਕਸਰ ਸਾਹਿਬ ਸ਼ਹਿਰ ਅਮ੍ਰਿਤਸਰ ਵਿਚ ਸਥਿਤ ਹੈ |

ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਜਦ ਵੀ ਸ਼ਿਕਾਰ ਤੋਂ ਵਾਪਿਸ ਆਇਆ ਕਰਦੇ ਸਨ ਇਸ ਜਗਾ ਤੇ ਉਹ ਕਰੀਰ ਦਾ ਰੁੱਖ ਹੈ , ਉਸ ਨਾਲ ਸਤਿਗੁਰਾਂ ਘੋੜਾ ਬੰਨਿਆ ਕਰਦੇ ਸਨ, | ਗੁਰੂ ਸਾਹਿਬ ਇਥੇ ਥੋੜੀ ਦੇਰ ਵਿਸ਼ਰਾਮ ਕਰਿਆ ਕਰਦੇ ਸਨ | ਇਸ ਸਰੋਵਰ ਦਾ ਨੀਂਹ ਪੱਥਰ ਗੁਰੂ ਸਾਹਿਬ ਨੇ ਅਪਣੇ ਹਥੀਂ ਰਖਿਆ | ਇਥੇ ਗੁਰੂ ਸਾਹਿਬ ਸੰਗਤ ਨਾਲ ਗਿਆਨ ਦੀਆਂ ਗਲਾਂ ਕਰਿਆ ਕਰਦੇ ਸਨ |

ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ (ਜਨਮ) ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਵਿੱਚ ਮਾਤਾ ਗੰਗਾ ਜੀ ਦੀ ਪਵਿਤਰ ਕੁੱਖ ਵਲੋਂ ਸੰਵਤ 1652 ਦੀ 21 ਆਸ਼ਾੜ ਸ਼ੁਕਲ ਪੱਖ ਵਿੱਚ ਤਦਾਨੁਸਾਰ 14 ਜੂਨ ਸੰਨ 1595 ਈਸਵੀ ਨੂੰ ਜਿਲਾ ਸ਼੍ਰੀ ਅਮ੍ਰਿਤਸਰ ਸਾਹਿਬ ਜੀ ਦੇ ਵਡਾਲੀ ਪਿੰਡ ਵਿੱਚ ਹੋਇਆ, ਜਿਨੂੰ ਗੁਰੂ ਦੀ ਵਡਾਲੀ ਦੇ ਨਾਮ ਵਲੋਂ ਜਾਣਿਆ ਜਾਂਦਾ ਹੈ। ਬਾਲਿਅਕਾਲ ਵਲੋਂ ਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਬਹੁਮੁਖੀ ਪ੍ਰਤੀਭਾ ਦੇ ਸਵਾਮੀ ਸਨ।

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਇੱਥੇ ਲੰਬੀ ਮਿਆਦ ਦੇ ਬਾਅਦ ਇਕਲੌਤੇ ਪੁੱਤ ਦੇ ਰੂਪ ਵਿੱਚ ਹੋਣ ਦੇ ਕਾਰਨ ਉਨ੍ਹਾਂਨੂੰ ਮਾਤਾ ਪਿਤਾ ਦਾ ਅਥਾਹ ਪਿਆਰ ਮਿਲਿਆ ਅਤੇ ਇਸ ਪਿਆਰ ਵਿੱਚ ਮਿਲੇ ਉੱਚ ਕੋਟਿ ਦੇ ਸੰਸਕਾਰ ਅਤੇ ਭਕਤੀਭਾਵ ਵਲੋਂ ਪੂਰਣ ਸਾਤਵਿਕ ਮਾਹੌਲ। ਤੁਹਾਡੇ ਲਾਲਨ–ਪਾਲਣ ਵਿੱਚ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਵਰਗੀ ਮਹਾਨ ਵਿਭੂਤੀਯਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਜਿਸਦੇ ਨਾਲ ਉਮਰ ਦੇ ਵਧਣ ਦੇ ਨਾਲ ਉਨ੍ਹਾਂਨੂੰ ਵਿਵੇਕਸ਼ੀਲਤਾ, ਮਿਠਾਸ ਅਤੇ ਸਹਿਨਸ਼ੀਲਤਾ ਦੇ ਸਦਗੁਣ ਵੀ ਪ੍ਰਾਪਤ ਹੁੰਦੇ ਚਲੇ ਗਏ। ਜਦੋਂ ਤੁਸੀ ਸੱਤ ਸਾਲ ਦੇ ਹੋਏ ਤਾਂ ਤੁਹਾਨੂੰ ਸਾਕਸ਼ਰ ਕਰਣ ਲਈ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਦੀ ਨਿਯੁਕਤੀ ਕੀਤੀ ਗਈ। ਇਸਦੇ ਨਾਲ ਹੀ ਤੁਹਾਨੂੰ ਸ਼ਸਤਰ ਵਿਦਿਆ ਸਿਖਾਣ ਲਈ ਭਾਈ ਜੇਠਾ ਜੀ ਦੀ ਨਿਯੁਕਤੀ ਕੀਤੀ ਗਈ

ਦਸਵੰਦ ਕੱਢਣ ਵਾਲੇ ਇਹ ਜਰੂਰ ਵੇਖਣ

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।

ਗੁਰਦੁਆਰਾ ਸਾਹਿਬ ’ਚ ਸਿਰੋਪਾਓ ਦੇਣ ਬਾਰੇ ਵੱਡੀ ਖਬਰ

ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਵੀ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਹੈ, ਜਿਸ ਤਹਿਤ ਇਸ ਸਾਲ ਵੀ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਪੜ੍ਹਦੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਅਦਾ ਕੀਤੀਆਂ ਜਾਣਗੀਆਂ। ਇਸ ਤਹਿਤ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 150 ਤੋਂ ਵਧੇਰੇ ਬੱਚਿਆਂ ਨੂੰ ਫੀਸਾਂ ਦੀ ਸਹੂਲਤ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਰੂ ਘਰਾਂ ਅੰਦਰ ਸਿਰੋਪਾਓ ਦੀ ਵਰਤੋਂ ਸੀਮਤ ਕਰਨ ਲਈ ਵੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਕੀਤਾ ਹੈ।

ਇਸ ਤਹਿਤ ਭਵਿੱਖ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਦਰਬਾਰ ਵਿਚ ਸਿਰੋਪਾਓ ਲਈ ਨਿਯਮ ਬਣਾਏ ਜਾਣਗੇ, ਜਿਸ ਵਿਚ ਪੰਥਕ ਰਵਾਇਤਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਗੁਰੂ ਘਰਾਂ ਵਿਚ ਪੁੱਜਦੀਆਂ ਅਹਿਮ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਸਾਹਿਬਾਨ ’ਚ ਗੁਰੂ ਦਰਬਾਰ ਦੀ ਥਾਂ ਪ੍ਰਬੰਧਕੀ ਦਫ਼ਤਰਾਂ ਵਿਚ ਸਨਮਾਨ ਦਿੱਤਾ ਜਾਇਆ ਕਰੇਗਾ। ਬਹੁਤਾਤ ਵਿਚ ਸਿਰੋਪਾਓ ਦੇ ਵਰਤੋਂ ਨੂੰ ਸੰਕੋਚਿਆ ਜਾਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲਾਨਾ ਵਜੀਫਾ ਰਾਸ਼ੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸੂਬਿਆਂ ਵਿਚ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀਆਂ ਸਕੂਲ ਫੀਸਾਂ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨੀ ਨੂੰ ਸਿੱਖ ਵਿਰਸੇ ਅਤੇ ਪਛਾਣ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫੇ ਦਿੱਤੇ ਜਾਂਦੇ ਹਨ, ਜਿਸ ਦੀ ਲਗਾਤਾਰਤਾ ਬਰਕਰਾਰ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਵਿਦਿਅਕ ਸੈਸ਼ਨ ਵਿਚ ਛੇਵੀਂ ਤੋਂ ਦੱਸਵੀਂ ਪੱਧਰ ਤੱਕ 3500 ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤੱਕ 5000 ਰੁਪਏ, ਗ੍ਰੈਜੂਏਟ ਪੱਧਰ ਲਈ 8000 ਅਤੇ ਪੋਸਟ ਗ੍ਰੈਜੂਏਟ ਲਈ 10000 ਰੁਪਏ ਸਾਲਾਨਾ ਵਜੀਫਾ ਰਾਸ਼ੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ।

ਛੇਵੀਂ ਪਾਤਸ਼ਾਹੀ ਦਾ ਅਨੋਖਾ ਵਰ ਪ੍ਰਾਪਤ

ਅੱਜਕਲ ਅਜਿਹੇ ਬਹੁਤ ਸਾਰੇ ਲੋ ਕ ਤੁਹਾਨੂੰ ਮਿਲਣਗੇ ਜਿਹਨਾਂ ਦੇ ਵਿਆਹ ਨਹੀਂ ਹੁੰਦੇ । ਓਹਨਾ ਦੇ ਵਲੋਂ ਬਹੁਤ ਕੋ ਸ਼ਿ ਸ਼ਾਂ ਕੀਤੀਆਂ ਜਾ ਦੀਆਂ ਹੈ ਕਦੇ ਆ ਨ ਲਾ ਈ ਨ ਰਿ ਸ਼ ਤੇ ਲੱਭੇ ਜਾਂਦੇ ਹੈ , ਕਦੇ ਵਿ ਚੋ ਲਿ ਆਂ ਦੇ ਹੱ ਥੋਂ ਰਿ ਸ਼ ਤੇ ਕਰਵਾਉਣ ਦੀ ਕੋ ਸ਼ਿ ਸ਼ ਕੀਤੀ ਜਾਂਦੀ ਹੈ । ਪਰ ਫਿਰ ਵੀ ਸ ਫ ਲ ਤਾਂ ਨਹੀਂ ਮਿਲਦੀ ।

ਕਈ ਵਾਰ ਤਾਂ ਅਜਿਹਾ ਹੁੰਦਾ ਹੈ ਕਿ ਕਈ ਥਾਵਾਂ ਤੇ ਰਿ ਸ਼ ਤੇ ਦੀ ਹਾਂ ਹੁੰਦੀ ਵੀ ਹੈ ਪਰ ਬਾਅਦ ਦੇ ਵਿੱਚ ਨਾ ਹੋ ਜਾਂਦੀ ਹੈ । ਜਿਸਦੇ ਚੱਲਦੇ ਕਈ ਵਾਰ ਵਿਆਹ ਕਰਵਾਉਣ ਵਾਲੇ ਮੁੰ ਡੇ ਕੁ ੜੀ ਆ ਪ੍ਰੇ ਸ਼ਾ ਨ ਰਹਿਣ ਲੱਗ ਪੈਂਦੇ ਹਨ ਕਿ ਆਖਿਰ ਕਿ ਕ ਮੀ ਹੈ ਓਹਨਾ ਦੇ ਵਿੱਚ ਜੋ ਉਹਨਾਂ ਦੇ ਰਿ ਸ਼ ਤੇ ਨਹੀਂ ਹੋ ਰਹੇ ।

ਜੋ ਲੋਕ ਪਿੱ ਛ ਲੇ ਲੰਬੇ ਸਮੇਂ ਤੋਂ ਵਿਆਹ ਦੇ ਲਈ ਸਾ ਥੀ ਦੀ ਭਾ ਲ ਕੇ ਰਹੇ ਹਨ ਪਰ ਉਹਨਾਂ ਨੂੰ ਕਾ ਮ ਜਾ ਬੀ ਨਹੀਂ ਮਿਲ ਰਹੀ । ਅੱਜ ਅਸੀਂ ਉਹਨਾਂ ਦੇ ਲਈ ਬਹੁਤ ਹੀ ਜਰੂਰੀ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਜਿਸਦੇ ਨਾਲ ਉਹਨਾਂ ਨੂੰ ਉਹਨਾਂ ਦਾ ਜੀ ਵ ਨ ਸਾਥੀ ਜਲਦ ਹੀ ਓਹਨਾ ਨੂੰ ਮਿਲ ਜਾਵੇਗਾ ।

v

ਉਸਦੀ ਲਈ ਸਿਰਫ਼ ਤੁਸੀ ਇੱਕ ਧਾ ਰ ਮਿ ਕ ਅਸਥਾਨ ਤੇ ਜਾਣਾ ਹੈ ਜਿਥੇ ਜਾਂ ਕੇ ਆਪਣਾ ਦੁ ਖ ੜਾ ਵਾਹਿਗੁਰੂ ਦੇ ਚਰਨਾਂ ਅੱਗੇ ਸੁਣਨਾ ਹੈ ਜਿਸਦੇ ਚਲਦੇ ਤੁਹਾਡੀਆਂ ਸਾਰੀਆਂ ਮ ਨੋ ਕਾ ਮ ਨਾ ਵਾਂ ਪੂਰੀਆਂ ਹੋ ਜਾਣਗੀਆ ।

ਦੱਸਦਿਆ ਕਿ ਅੰ ਮ੍ਰਿ ਤ ਸ ਰ ਤੋਂ 17 ਕੋ ਲ਼ੋ ਮੀ ਟ ਰ ਦੀ ਦੂ ਰੀ ਤੇ ਪਿੰਡ ਚੰ ਬਾ ਲ ਦੇ ਵਿੱਚ ਇੱਕ ਗੁਰੂਦੁਆਰਾ ਸਾਹਿਬ ਸ ਥਿ ਤ ਹੈ ਜਿਸਦਾ ਨਾਮ ਹੈ ਅਨੰਦ ਕਾਰਜ ਅ ਸ ਥਾ ਨ ਗੁਰੂਦੁਆਰਾ ਬੀਬੀ ਵੀਰੋ ਜੀ । ਜਿਥੇ ਦੀ ਮਾਨਤਾ ਹੈ ਕਿ ਸੰ ਜੋ ਗਾਂ ਦੇ ਲਈ ਅਰਦਾਸ ਕੀਤੀ ਜਾਂਦੀ ਹੈ । ਇਹ ਗੁਰੂਦੁਆਰਾ ਸਾਹਿਬ ਸ੍ਰੀ ਗੁਰੂ ਹਰ ਗੋਬਿੰਦ ਸਿੰਘ ਦੀ ਜੀ ਸਪੁੱਤਰੀ ਬੀਬੀ ਵੀਰੋ ਦੇ ਨਾਲ ਸ ਬੰ ਧ ਤ ਹੈ ।

ਇਸ ਗੁਰਦੁਆਰੇ ਦੇ ਵਿੱਚ ਬੀਬੀ ਵੀਰੋ ਜੀ ਦੇ ਆਨੰਦ ਕਾਰਜ ਹੀਏ ਸਨ । ਜਿਸ ਤੋਂ ਬਾਅਦ ਤੋਂ ਹੀ ਐਥੇ ਮਾ ਨ ਤਾ ਬਣ ਗਈ ਕਿ ਐਥੇ ਸੰ ਯੋ ਗਾਂ ਦੀ ਅਰਦਾਸ ਕੀਤੀ ਜਾਂਦੀ ਹੈ । ਇਸਤੋਂ ਇਲਾਵਾਂ ਜੇਕਰ ਕੋਈ ਲੋਕ ਐਥੇ ਕੋਈ ਵੀ ਅਰਦਾਸ ਕਰ ਹੀਆ ਉਸਦੀ ਮ ਨੋ ਕਾ ਮ ਨਾ ਵਾਂ ਪੂਰੀਆਂ ਹੋ ਜਾਣਗੀਆ ।