ਪਿੰਡ ਭਾਗੀ ਬਾਦਰ ਦਾ ਇਤਿਹਾਸ

ਪੰਜਾਬ ਇਹ ਮਸ਼ਹੂਰ ਪਿੰਡ ਵੱਸਦਾ ਬਾਂਦਰਾਂ ਕਰਕੇ ।100-200 ਸਾਲ ਤੋਂ ਰਹਿੰਦੇ ਨੇ ਬਾਦਰ ਜਾਣੋ ਲੋਕੀ ਕਿਉ ਪੂਜਦੇ ਨੇ ਰੱਬ ਵਾਂਗ! ਬਾਂਦਰਾਂ ਦਾ ਪਿੰਡ ਚ ਰਹਿਣਾ ਬਣਿਆਂ ਰਹੱਸ ਭਾਗੀ ਬਾਂਦਰ ਪੰਜਾਬ ਦੇ ਬਠਿੰਡੇ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਦਾ ਇੱਕ ਪਿੰਡ ਹੈ। 2001 ਵਿੱਚ ਭਾਗੀ ਬਾਂਦਰ ਦੀ ਅਬਾਦੀ 6578 ਸੀ। ਇਸ ਦਾ ਖੇਤਰਫ਼ਲ 25.28 ਕਿ. ਮੀ. ਵਰਗ ਹੈ।ਇਹ ਬਠਿੰਡਾ ਸਰਦੂਲਗੜ ਸੜਕ ਉੱਤੇ ਅਤੇ ਤਲਵੰਡੀ ਸਾਬੋ ਤੋਂ 30 ਕਿਲੋਮੀਟਰ ਦੀ ਦੂਰੀ ਉੱਪਰ ਸਥਿਤ ਹੈ।

ਦੱਸ ਦਈਏ ਕਿ ਇਸ ਪਿੰਡ ਦਾ ਇਤਿਹਾਸ ਲਗਭਗ ਚਾਰ ਸੌ ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਦੋ ਅਲੱਗ ਅਲੱਗ ਪਿੰਡਾਂ ‘ਭਾਗੀ ਤੇ ਬਾਂਦਰ’ ਨੂੰ ਮਿਲਾ ਕੇ ਇੱਕ ਪਿੰਡ ਬਣਾਇਆ ਗਿਆ ਹੈ।ਇਹ ਮੰਨਿਆ ਜਾਂਦਾ ਹੈ ਕਿ ਭਾਗੀ ਪਿੰਡ ਦਾ ਮੁੱਢ ਸਿੱਧੂਆਂ ਦੀ ‘ਭਾਗੀ’ ਨਾਂ ਦੀ ਔਰਤ ਨੇ ਬੰਨ੍ਹਿਆ। ਦੂਜੇ ਪਾਸੇ ਬਾਂਦਰ ਪਿੰਡ, ਹਨੁਮਾਨ ਕੋਟ ਦੇ ਇੱਕ ਰਾਜਪੂਤ ਰਜਵਾੜੇ ਦੇ ਪੁੱਤਰ ‘ਬਾਂਦਰ’ ਨੇ ਵਸਾਇਆ।

ਦੱਸ ਦਈਏ ਕਿ ਲਗਭਗ 1706 ਵਿੱਚ ਗੁਰੂ ਗੋਬਿੰਦ ਸਿੰਘ ਮੁਕਤਸਰ ਦੀ ਜੰਗ ਪਿਛੋਂ ਦਮਦਮਾ ਸਾਹਿਬ ਜਾਂਦੇ ਹੋਏ ਕੁਝ ਸਮਾਂ ਇੱਥੇ ਰੁਕੇ ਸਨ। ਜਿਸ ਜੰਡ ਨਾਲ ਗੁਰੂ ਗੋਬਿੰਦ ਸਿੰਘ ਨੇ ਆਪਣਾ ਘੋੜਾ ਬੰਨ੍ਹਿਆ ਸੀ। ਉਹ ਜੰਡ ਅੱਜ ਵੀ ਮੋਜੂਦ ਹੈ ਅਤੇ ਇਸ ਸਥਾਨ ਤੇ ਇਤਿਹਾਸਕ ਗੁਰੂਦੁਆਰਾ ਸਥਾਪਿਤ ਹੈ। ਦੱਸ ਦਈਏ ਕਿ ਇਸ ਇਤਿਹਾਸਕ ਪਿੰਡ ਚ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਆਏ ਸਨ।। ਦਸਵੀਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਹੈ ਇਹ ਪਿੰਡ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।।

ਲੱਸੀ ਪੀਣ ਦੇ ਫਾਇਦੇ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

ਬੀਬੀਆਂ ਇਹ ਪਾਠ ਰੋਜ ਕਰਨ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ । ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ।ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ।ਜੰਦਾਰੁ = {ਜੰਦਾਲ} ਅਵੈੜਾ।੪।ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।

ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥

ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

ਦਰਬਾਰ ਸਾਹਿਬ ਤੋਂ ਆਈ ਵੱਡੀ ਖਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਈ ਅਹਿਮ ਫੈਸਲਿਆਂ ਨੂੰ ਵੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਇਥੇ ਪ੍ਰਬੰਧਾਂ ਨੂੰ ਹੋਰ ਚੁਸਤ ਦਰੁਸਤ ਬਨਾਉਣ ਲਈ ਹਰ ਦਰਵਾਜ਼ੇ ’ਤੇ ਸਕੈਨਰ ਮਸ਼ੀਨਾਂ ਲਗਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਬਣੀ ਰਹਿੰਦੀ ਹੈ, ਜਿਸ ਦੇ ਠਹਿਰਣ ਲਈ ਨਵੀਆਂ ਸਰਾਵਾਂ ਦੀ ਵੱਡੀ ਲੋੜ ਹੈ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਖਾਸਕਰ ਜੀ. ਟੀ. ਰੋਡ ’ਤੇ ਜ਼ਮੀਨ ਖਰੀਦਣ ਦਾ ਫੈਸਲਾ ਲਿਆ ਹੈ। ਇਸ ਕਾਰਜ ਲਈ ਇਕ ਸਬ-ਕਮੇਟੀ ਸਥਾਪਤ ਕੀਤੀ ਗਈ ਹੈ, ਜੋ ਜ਼ਮੀਨ ਦੀ ਤਲਾਸ਼ ਕਰਕੇ ਆਪਣੀ ਰਿਪੋਰਟ ਦੇਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਤੋਂ ਬਾਹਰ ਜੀ.ਟੀ. ਰੋਡ ’ਤੇ ਖਰੀਦੀ ਜਾਣ ਵਾਲੀ ਇਸ ਜਗ੍ਹਾ ਵਿਚ ਵੱਡੀਆਂ ਸਰਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਥੋਂ ਵਿਸ਼ੇਸ਼ ਗੱਡੀਆਂ ਲਗਾ ਕੇ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਇਥੇ ਵਿਸ਼ਾਲ ਪਾਰਕਿੰਗ ਦੇ ਪ੍ਰਬੰਧ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਦਫ਼ਤਰ ਵੀ ਤਬਦੀਲ ਕਰਨ ਦੀ ਵੀ ਯੋਜਨਾ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬੇਹਤਰ ਬਣਾਉਣ ਲਈ ਇਕ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕਬੱਡੀ ਅਤੇ ਹਾਕੀ ਦੀਆਂ ਅਕੈਡਮੀਆਂ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਈ ਮਹੀਨੇ ਤੋਂ ਪੰਜਾਬ ਸਮੇਤ ਦੇਸ਼ ਭਰ ਵਿਚ ਸਰਗਰਮ ਧਰਮ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ।

ਇਸ ਨੂੰ ਲੈ ਕੇ ਭਾਰਤ ਅੰਦਰ ਸਥਾਪਤ 13 ਸਿੱਖ ਮਿਸ਼ਨ ਅਤੇ ਪੰਜਾਬ ਦੇ ਹਰ ਹਲਕੇ ਵਿਚ ਪ੍ਰਚਾਰਕ ਵੱਡੇ ਅੰਮ੍ਰਿਤ ਸੰਚਾਰ ਅਤੇ ਕੀਰਤਨ ਸਮਾਗਮ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸੋਲਰ ਸਿਸਟਮ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ, ਜਿਸ ਦੀ ਸੇਵਾ ਗੁਰਸ਼ਬਦ ਪ੍ਰਚਾਰ ਸਭਾ ਕਰਵਾਏਗੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਪਰਕਿਰਿਆ ਸੁਖਾਲੀ ਕੀਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਦਰਸ਼ਨ ਕਰਨ ਸਕਣ

ਦਰਸ਼ਨ ਕਰੋ ਕੋਤਵਾਲੀ ਸਾਹਿਬ ਦੇ

ਜ਼ਿਲ੍ਹਾ ਰੂਪਨਗਰ ਦੇ ਮੋਰਿੰਡਾ ਵਿਖੇ ਦਾ ਇਤਿਹਾਸਕ ਸਥਾਨ ਗੁਰਦੁਆਰਾ ਕੋਤਵਾਲੀ ਸਾਹਿਬ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਬਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਗੰਗੂ ਬ੍ਰਾਹਮਣ ਦੀ ਸ਼ਿਕਾਇਤ ’ਤੇ ਮੋਰਿੰਡੇ ਦੇ ਕੋਤਵਾਲ ਵੱਲੋਂ ਗਿ੍ਰਫ਼ਤਾਰ ਕਰਕੇ ਰੱਖਿਆ ਗਿਆ ਸੀ।

ਦੱਸ ਦਈਏ ਕਿ ਇਕ ਰਾਤ ਇਥੇ ਰੱਖਣ ਉਪਰੰਤ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਰਹੰਦ ਭੇਜਿਆ ਗਿਆ ਸੀ। ਇਹ ਸਥਾਨ ਜ਼ਿਲ੍ਹਾ ਰੂਪਨਗਰ ਦੇ ਬਲਾਕ ਮੋਰਿੰਡਾ ਸ਼ਹਿਰ ’ਚ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਸਥਾਨ ’ਤੇ ਉਹ ਪਰਾਤਨ ਜੇ ਲ੍ਹ ਦਾ ਕਮਰਾ ਵੀ ਮੌਜੂਦ ਹੈ , ਜਿਸ ’ਚ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਕੈਦ ਕਰਕੇ ਰੱਖਿਆ ਗਿਆ ਸੀ । ।

ਦੱਸ ਦਈਏ ਕਿ ਭਾਈ ਹਰਿੰਦਰ ਸਿੰਘ ਜੀ ਖਾਲਸਾ ਹੈੱਡ ਗ੍ਰੰਥੀ ਨੇ ਇਤਿਹਾਸ ਤੋਂ ਜਾਣੂੰ ਕਰਵਾਉਂਦੇ ਹੋਏ ਦੱਸਿਆ ਕਿ ਜਿਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਰਿਵਾਰ ਅਤੇ ਅਨੇਕਾਂ ਸਿੰਘਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਸੀ ਤਾਂ ਸਰਸਾ ਨੇੜੇ ਪਹਾੜੀ ਰਾਜਿਆਂ ਨੇ ਆਪਣੀਆਂ ਸੋਹਾਂ ਤੋੜਦੇ ਹੋਏ ਗੁਰੂ ਸਾਹਿਬ ’ਤੇ ਪਿੱਛੋਂ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਕਈ ਸਿੰਘ ਸ਼ਹੀਦ ਹੋ ਗਏ ਸਨ ਅਤੇ ਸਰਸਾ ਦਰਿਆ ਨੂੰ ਪਾਰ ਕਰਦੇ ਹੋਏ ਗੁਰੂ ਸਾਹਿਬ ਦਾ ਪਰਿਵਾਰ ਕਈ ਹਿੱਸਿਆ ’ਚ ਵਿੱਛੜ ਗਿਆ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਦਰਿਆ ਦੇ ਤੇਜ ਵਹਾਅ ਦੇ ਨਾਲ ਮਲਾਹ ਕੂੰਮਾ ਮਾਸ਼ਕੀ ਦੇ ਸੰਪਰਕ ’ਚ ਆਏ ਅਤੇ ਇਸ ਦੀ ਕੱਚੀ ਛੰਨ ਦੇ ’ਚ ਰਾਤ ਬਿਤਾਈ।।

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਜਦੋਂ ਇਸ ਦੀ ਖ਼ਬਰ ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨੂੰ ਮਿਲੀ ਤਾਂ ਉਹ ਕੁੰਮਾ ਮਾਸਕੀ ਤੋਂ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਨਾਲ ਆਪਣੇ ਪਿੰਡ ਸਹੇੜੀ ਲੈ ਗਏ, ਜਿੱਥੇ ਉਸ ਨੇ ਰਾਤ ਨੂੰ ਮਾਤਾ ਜੀ ਦੀ ਮਾਈਆਂ ਦੀ ਭਰੀ ਥੈਲੀ ਚੋਰੀ ਕਰਨ ਦੀ ਕੋਸਿਸ਼ ਕੀਤੀ ਤਾਂ ਮਾਤਾ ਜੀ ਨੇ ਵੇਖ ਲਿਆ ਅਤੇ ਕਿਹਾ ਗੰਗੂ ਚੋਰੀ ਕਿਉਂ ਕਰ ਰਿਹਾ ਹੈ, ਮੰਗ ਕੇ ਲੈ ਲੈਂਦਾ ਤੈਨੂੰ ਕਿਹੜਾ ਮਨ੍ਹਾ ਕਰਨਾ ਸੀ। ਤਾਂ ਗੰਗੂ ਬ੍ਰਾਹਮਣ ਨੇ ਮਾਤਾ ਜੀ ਨੂੰ ਗੁਸੇ ’ਚ ਕਾਫ਼ੀ ਮਾੜਾ ਬੋਲਿਆ ਅਤੇ ਮਾਤਾ ਜੀ ਦੀ ਇਤਲਾਹ ਮੋਰਿੰਡਾ ਦੇ ਕੋਤਵਾਲ ਨੂੰ ਦੇ ਦਿੱਤੀ। ਜਿਸ ’ਤੇ ਮੋਰਿੰਡਾ ਦੇ ਕੋਤਵਾਲ ਜਾਨੀ ਖਾਂ ਅਤੇ ਮਾਨੀ ਖਾਂ ਦੇ ਕੋਲ ਗਿ੍ਰ ਫ਼ਤਾਰ ਕਰਵਾ ਦਿੱਤਾ।

ਇਸ ਦੇ ਬਾਅਦ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਮੋਰਿੰਡਾ ਦੀ ਕੋਤਵਾਲੀ ਵਿੱਚ ਕੈਦ ਕਰਕੇ ਰੱਖਿਆ ਗਿਆ ਸੀ ਅਤੇ ਦੂਜੇ ਦਿਨ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਰਹੰਦ ਨੂੰ ਲੈ ਜਾਇਆ ਗਿਆ। ਜਿੱਥੇ ਸੂਬਾ ਸਰਹੰਦ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਮੁਸਲਿਮ ਧਰਮ ਧਾਰਨ ਕਰਨ ਦਾ ਲਾਲਚ ਦਿੱਤਾ, ਡਰਾਇਆ ਜਦੋਂ ਸਾਹਿਬਜ਼ਾਦੇ ਆਪਣੇ ਇਮਾਨ ਤੋਂ ਨਾ ਡੋਲੇ ਤਾਂ ਸੂਬਾ ਸਰਹੰਦ ਵੱਲੋਂ ਸਾਹਿਬਜ਼ਾਦਿਆਂ ਨੂੰ ਕੰਧਾਂ ’ਚ ਚਿਣਵਾ ਕੇ ਸ਼ ਹੀਦ ਕਰਵਾ ਦਿੱਤਾ ਗਿਆ ਸੀ।।

ਸੱਚਖੰਡ ਹੇਮਕੁੰਟ ਸਾਹਿਬ ਤੋਂ ਆਈ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਵਾਸਤੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਇੱਥੇ ਬੀਤੇ 2 ਸਾਲਾਂ ਦੌਰਾਨ ਕਰੋਨਾ ਦੇ ਚਲਦਿਆਂ ਹੋਇਆਂ ਯਾਤਰੀਆਂ ਨੂੰ ਬੰਦ ਕੀਤਾ ਗਿਆ ਸੀ।

ਦੁਨੀਆਂ ਦੇ ਵਿਚ ਸਭ ਤੋਂ ਉਚਾਈ ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਹੀ ਜ਼ਿਆਦਾ ਸ਼ਰਧਾ ਹੈ ਜਿਥੇ ਪੰਜਾਬ ਹਰਿਆਣਾ ਦਿੱਲੀ ਤੋਂ ਇਲਾਵਾ ਬਹੁਤ ਸਾਰੇ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਸੰਗਤ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਹੈ। ਉਥੇ ਹੀ ਹੁਣ ਰਿਸ਼ੀਕੇਸ਼ ਤੋਂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪਹਿਲੇ ਜੱਥੇ ਨੂੰ ਹੀ 19 ਮਈ ਨੂੰਰਿਲੀਜ਼ ਕੀਤਾ ਜਾਵੇਗਾ। ਜਿੱਥੇ ਇਸ ਦੇ ਆਲੇ-ਦੁਆਲੇ ਅਤੇ ਪਵਿੱਤਰ ਝੀਲ ਵਿਚ ਵੀ ਸੱਤ ਤੋਂ ਅੱਠ ਫੁੱਟ ਤੱਕ ਦੀ ਬਰਫ ਜੰਮ ਜਾਂਦੀ ਹੈ ਉਥੇ ਹੀ ਬਰਫ ਪਿਘਲਣ ਦੀ ਸੰਭਾਵਨਾ ਮਈ ਤੱਕ ਦਰਸਾਈ ਗਈ ਹੈ।

ਫੌਜ ਵੱਲੋਂ ਜਿਥੇ ਲਗਾਤਾਰ 8 ਤੋਂ 9 ਫੁੱਟ ਵੱਡੇ ਗਲੇਸ਼ੀਅਰ ਨੂੰ ਕੱਟ ਕੇ ਯਾਤਰੀਆਂ ਦੇ ਦਰਸ਼ਨਾਂ ਵਾਸਤੇ ਜਾਣ ਵਾਸਤੇ ਰਸਤੇ ਬਣਾਏ ਜਾ ਰਹੇ ਹਨ। ਯਾਤਰੀਆਂ ਵੱਲੋਂ ਜਿਥੇ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਤੱਕ ਪਹੁੰਚਣ ਵਾਸਤੇ ਇਸ ਯਾਤਰਾ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਜਿੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤਕ ਪਹੁੰਚਣ ਲਈ 18 ਕਿਲੋਮੀਟਰ ਦੀ ਔਖੀ ਯਾਤਰਾ ਗੋਬਿੰਦਘਾਟ ਤੋਂ ਸ਼ੁਰੂ ਹੋਵੇਗੀ।

ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ {ਪੰਨਾ 647}

ਪਦਅਰਥ: ਸਾਖੀ = ਸਿੱਖਿਆ ਦਾ ਬਚਨ। ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ {ਪੰਨਾ 647} ਅਰਥ: ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ {ਪੰਨਾ 647}

ਅਰਥ: ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ {ਪੰਨਾ 647} ਪਦਅਰਥ: ਕੂਕ ਪੂਕਾਰ = ਰੋਣਾ = ਚੀਕਣਾ, ਗਿਲੇ = ਗੁਜ਼ਾਰੀ। ਸੰਸਾ = ਤੌਖ਼ਲਾ। ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ।

ਬੀਬੀਆਂ ਇਹ ਕਥਾ ਜਰੂਰ ਸੁਣਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।

ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ {ਪੰਨਾ 652} ਅਰਥ: ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ {ਪੰਨਾ 652} ਪਦਅਰਥ: ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।

ਅਰਥ: ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

ਦਰਸ਼ਨ ਕਰੋ ਪੁਰਾਣੇ ਰੱਥ ਸਾਹਿਬ ਦੇ

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਤਨੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਮਾਤਾ ਗੰਗਾ ਜੀ ਦਾ ਜਨਮ ਫਿਲੌਰ ਨੇੜੇ ਮਉ ਨਾਂ ਦੇ ਪਿੰਡ ‘ਚ ਭਾਈ ਕਿਸ਼ਨ ਚੰਦ ਖੱਤਰੀ ਦੇ ਘਰ ਹੋਇਆ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਹਿਲੀ ਸ਼ਾਦੀ ਬੀਬੀ ਰਾਮਦੇਈ ਨਾਲ ਸੰਨ 1575ਈ. ਵਿਚ ਹੋਈ ਤੇ ਦੂਜੀ ਸ਼ਾਦੀ ਮਾਤਾ ਗੰਗਾ ਜੀ ਨਾਲ ਸੰਨ 1589ਈ. ਵਿਚ ਹੋਈ। ਮਾਤਾ ਜੀ ਲੰਗਰ ਦੀ ਸੇਵਾ ਸੰਭਾਲ ਤੇ ਸਾਧ ਸੰਗਤ ਦੀਆਂ ਸੁਵਿਧਾਵਾਂ ਦਾ ਖਿਆਲ ਰੱਖਦੇ। ਆਪ ਜੀ ਨੇ ਕਰਤਾਰਪੁਰ ‘ਚ ਲੋਕ ਹਿੱਤ ਲਈ ਸੰਨ 1600ਈ. ‘ਚ ਖੂਹ ਲਗਵਾਇਆ ਜੋ ਗੰਗਾਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ। ਮਾਤਾ ਗੰਗਾ ਜੀ ਦੀ ਵੀ ਜਦੋਂ ਔਲਾਦ ਨਾ ਹੋਈ ਤਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਲਾਹ ਨਾਲ ਬਾਬਾ ਬੁੱਢਾ ਜੀ ਪਾਸ ਗਏ।ਬਾਬਾ ਬੁੱਢਾ ਜੀ ਉਸ ਸਮੇਂ ਝਬਾਲ ਦੀ ਬੀੜ ‘ਚ ਪਸ਼ੂਆਂ ਦੀ ਸੰਭਾਲ ਕਰਦੇ ਸਨ।

ਇੱਕ ਦਿਨ ਬਹੁਤ ਚੰਗੇ ਪਕਵਾਨ ਬਣਾ ਕੇ ਤੇ ਰਥ ਵਿਚ ਸਵਾਰ ਹੋ, ਹੋਰ ਟਹਿਲਣਾ ਸਮੇਤ ਮਾਤਾ ਜੀ ਬਾਬਾ ਜੀ ਵੱਲ ਗਏ ਪਰ ਬਾਬਾ ਜੀ ਦੇ ਇਹ ਬਚਨ ਸੁਣ ਕੇ ਕਿ ‘ਗਿਰ ਕਿਆਂ ਨੂੰ ਕੀ ਭਾਜੜ ਪੈ ਗਈ ਹੈ’ ਮਾਤਾ ਜੀ ਨਿਰਾਸ਼ ਹੋ ਗਈ। ਗੁਰੂ ਜੀ ਨੇ ਸਾਰਾ ਪ੍ਰਸੰਗ ਸੁਣ ਕੇ ਨਿਮਰਤਾ ਸਹਿਤ ਜਾਣ ਲਈ ਕਿਹਾ ਕਿ ਇੱਕ ਦਿਨ ਮਾਤਾ ਜੀ ਮਿੱਸੇ ਪ੍ਰਸ਼ਾਦੇ ਗੰਢੇ ਤੇ ਲੱਸੀ ਲੈ ਕੇ ਪੈਦਲ ਚੱਲ ਕੇ ਬਾਬਾ ਬੁੱਢਾ ਜੀ ਪਾਸ ਗਏ। ਪ੍ਰਸਾਦਾ ਛੱਕ ਰਹੇ ਬਾਬਾ ਜੀ ਜਦ ਹੱਥ ਨਾਲ ਗੰਢਾ ਭੰਨਦੇ ਸਨ ਤਾਂ ਵਰ ਦਿੰਦੇ ਸਨ ਕਿ ਆਪ ਦੇ ਘਰ ਜੋ ਪੁੱਤਰ ਜਨਮੇਗਾ ਉਹ ਇਸ ਤਰ੍ਹਾਂ ਜ਼ਾਲਮਾਂ ਦੇ ਸਿਰ ਭੰਨੇਗਾ। ਮਾਤਾ ਜੀ ਬਾਬਾ ਬੁੱਢਾ ਪਾਸ ਗਏ ਤੇ ਪੁੱਤਰ ਰਤਨ ਦਾ ਵਰਦਾਨ ਪ੍ਰਾਪਤ ਹੋਇਆ।

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਬਹੁਤ ਦ੍ਰਿੜ ਹਿਰਦੇ ਨਾਲ ਜਰਿਆ ਅਤੇ 11 ਸਾਲ ਦੇ ਬਾਲ ਹਰਿਗੋਬਿੰਦ ਅੰਦਰ ਆਤਮਿਕ ਬਲ ਪੈਦਾ ਕੀਤਾ। ਉਨ੍ਹਾਂ ਵੱਲੋਂ ਜੋ ਵੀ ਕਾਰਜ ਕੀਤਾ ਗਿਆ ਜਿਵੇਂ ਅਕਾਲ ਤਖਤ ਦੀ ਉਸਾਰੀ, ਸਿੱਖਾਂ ਨੂੰ ਸੈਨਿਕ ਸਿਖਲਾਈ ਕਰਾਉਣੀ, ਸ਼ਿਕਾਰ ਆਦਿ ‘ਚ ਰੁਚੀ ਲੈਣਾ ਆਦਿ ਉਸ ‘ਚ ਪੂਰਾ ਸਹਿਯੋਗ ਤੇ ਉਤਸ਼ਾਹ ਦਿੱਤਾ। ਸੰਨ 1628ਈ. ‘ਚ ਬਕਾਲੇ ਦੇ ਇੱਕ ਸੇਵਕ ਭਾਈ ਮੇਹਰਾ ਦੇ ਬੇਨਤੀ ਕਰਨ ‘ਤੇ ਆਪ ਉਥੇ ਗਏ। ਧਰਮ ਪ੍ਰਚਾਰ ਦਾ ਖੂਬ ਰੰਗ ਚੜ੍ਹਿਆ ਪਰ ਇਸੇ ਦੌਰਾਨ ਸੰਨ 1628ਈ. ‘ਚ ਆਪ ਨੇ ਪ੍ਰਾਣ ਤਿਆਕ ਦਿੱਤ। ਇਸ ਤਰ੍ਹਾਂ ਗੁਰੂ ਅਰਜਨ ਦੇਵ ਦੀ ਸ਼ਹਾਦਤ ਤੋਂ 22 ਸਾਲ ਬਾਅਦ ਆਪ ਦਾ ਦੇਹਾਂਤ ਹੋਇਆ। ਇਨ੍ਹਾਂ 22 ਸਾਲਾਂ ਦੌਰਾਨ ਸਿੱਖ ਸਮਾਜ ‘ਚ ਜੋ ਆਤਮ ਰੱਖਿਆ ਲਈ ਬਲ ਦਾ ਸੰਚਾਰ ਹੋ ਰਿਹਾ ਸੀ ਉਸ ਨੂੰ ਵਿਕਸਿਤ ਕਰਨ ‘ਚ ਤੁਸੀਂ ਬਹੁਤ ਯੋਗਦਾਨ ਪਾਇਆ।।।

ਕੜਾ ਪਾਉਣ ਦੇ ਫ਼ਾਇਦੇ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ {ਪੰਨਾ 680}

ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।

ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।