ਬਾਲੀਵੁੱਡ ਤੋਂ ਆਈ ਵੱਡੀ ਖਬਰ

ਮਸ਼ਹੂਰ ਆਰਟ ਡਾਇਰੈਕਟਰ ਨਿਤਿਨ ਦੇਸਾਈ ਨੇ ਖੁਦ ਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਮੁੰਬਈ ਤੋਂ ਕਰੀਬ 80 ਕਿਲੋਮੀਟਰ ਦੂਰ ਕਰਜਤ ਇਲਾਕੇ ਵਿੱਚ ਬਣੇ ਐਨਡੀ ਸਟੂਡੀਓ ਵਿੱਚ ਫਾ ਹਾ ਲੈ ਆਪਣੀ ਜੀਵਨ ਲੀਲਾ ਸਮਾਪਤ ਕੀਤੀ। ਰਿਪੋਰਟਾਂ ਦੀ ਮੰਨੀਏ ਤਾਂ ਨਿਤਿਨ ਆਰਥਿਕ ਸੰਕਟ ਨਾਲ ਜੂਝ ਰਿਹਾ ਸੀ। ਕੁਝ ਦਿਨ ਪਹਿਲਾਂ ਉਸ ‘ਤੇ ਇੱਕ ਵਿਗਿਆਪਨ ਏਜੰਸੀ ਦੁਆਰਾ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਸੀ।

ਇਨ੍ਹਾਂ ਫਿਲਮਾਂ ‘ਚ ਕਮਾਇਆ ਖੂਬ ਨਾਂਅ…ਨਿਤਿਨ ਨੇ ਇੰਡਸਟਰੀ ਨੂੰ ਕਈ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ। ਇਹਨਾਂ ਵਿੱਚ ਹਮ ਦਿਲ ਦੇ ਚੁਕੇ ਸਨਮ, ਲਗਾਨ, ਜੋਧਾ ਅਕਬਰ ਅਤੇ ਪ੍ਰੇਮ ਰਤਨ ਧਨ ਪਾਓ ਸ਼ਾਮਿਲ ਹਨ। ਨਿਤਿਨ ਨੇ ਇਨ੍ਹਾਂ ਫਿਲਮਾਂ ਦੇ ਸੈੱਟ ਡਿਜ਼ਾਈਨ ਕੀਤੇ ਸਨ। ਇਨ੍ਹਾਂ ਸਾਰੀਆਂ ਫਿਲਮਾਂ ਵਿੱਚ ਸ਼ਾਨਦਾਰ ਸੈੱਟ ਦਿਖਾਏ ਗਏ ਸਨ, ਜਿਨ੍ਹਾਂ ਦੀ ਹਰ ਵਾਰ ਸ਼ਲਾਘਾ ਕੀਤੀ ਜਾਂਦੀ ਹੈ। ਨਿਤਿਨ ਨੂੰ ਚਾਰ ਨੈਸ਼ਨਲ ਐਵਾਰਡ ਵੀ ਮਿਲ ਚੁੱਕੇ ਹਨ। ਉਨ੍ਹਾਂ ਨੂੰ ਸਰਵੋਤਮ ਕਲਾ ਨਿਰਦੇਸ਼ਨ ਲਈ ਇਨ੍ਹਾਂ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।

ਧੋਖਾਧੜੀ ਦਾ ਲੱਗਿਆ ਦੋਸ਼—ਰਿਪੋਰਟਾਂ ਦੀ ਮੰਨੀਏ ਤਾਂ ਨਿਤਿਨ ‘ਤੇ ਮਈ ‘ਚ ਧੋਖਾਧੜੀ ਦਾ ਦੋਸ਼ ਲੱਗਾ ਸੀ। ਇਕ ਏਜੰਸੀ ਨੇ ਉਸ ‘ਤੇ 3 ਮਹੀਨਿਆਂ ਤੋਂ ਕੰਮ ਕਰਵਾਉਣ ਤੋਂ ਬਾਅਦ ਪੈਸੇ ਨਾ ਦੇਣ ਦਾ ਦੋਸ਼ ਲਗਾਇਆ। ਜਾਣਕਾਰੀ ਮੁਤਾਬਕ ਇਹ ਰਕਮ ਕਰੀਬ 51 ਲੱਖ ਰੁਪਏ ਸੀ। ਹਾਲਾਂਕਿ ਨਿਤਿਨ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।

ਅਦਾਕਾਰੀ ਵਿੱਚ ਅਜ਼ਮਾਇਆ ਹੱਥ—ਨਿਤਿਨ ਦੇਸਾਈ ਨੇ ਸੈੱਟ ਡਿਜ਼ਾਈਨ ਕਰਨ ਦੇ ਨਾਲ-ਨਾਲ ਅਦਾਕਾਰੀ ਵਿੱਚ ਵੀ ਹੱਥ ਅਜ਼ਮਾਇਆ ਸੀ। ਨਿਤਿਨ ਨੇ ਦਾਊਦ ਫਨ ਆਨ ਦ ਰਨ, ਹੈਲੋ ਜੈ ਹਿੰਦ ਅਤੇ ਹਮ ਸਬ ਏਕ ਹੈਂ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਫਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਹੈ। ਸਾਲ 2011 ਵਿੱਚ ਆਈ ਫਿਲਮ ਹੈਲੋ ਜੈ ਹਿੰਦ ਵਿੱਚ ਨਿਤਿਨ ਨੇ ਅਦਾਕਾਰੀ ਦੇ ਨਾਲ-ਨਾਲ ਨਿਰਦੇਸ਼ਨ ਵੀ ਕੀਤਾ ਸੀ। ਉਸਨੇ ਇੱਕ ਮਰਾਠੀ ਫਿਲਮ ਦਾ ਨਿਰਦੇਸ਼ਨ ਵੀ ਕੀਤਾ।

ਸਚਿਨ ਬਿਸ਼ਨੋਈ ਬਾਰੇ ਆਈ ਵੱਡੀ ਖਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ (Sachin Bishnoi ) ਨੂੰ ਭਾਰਤ ਲਿਆਂਦਾ ਗਿਆ ਹੈ।
ਸਚਿਨ ਬਿਸ਼ਨੋਈ (Sachin Bishnoi) ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ। ਦਿੱਲੀ ਪੁਲਿਸ ਦੀ ਇੱਕ ਟੀਮ ਅਜ਼ਰਬਾਈਜਾਨ ਤੋਂ ਇਸ ਗੈਂਗਸਟਰ ਨੂੰ ਭਾਰਤ ਲਿਆਈ ਹੈ।ਉਹ ਪਿਛਲੇ ਸਾਲ ਮਈ ‘ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ।

ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ।ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਬਣਾਈ ਸੀ। ਉਹ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ। ਸਚਿਨ ਦੇ ਭਾਰਤ ਆਉਂਦੇ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ।

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੇਂਸ ਬਿਸ਼ਨੋਈ ਦਾ ਬੇਹੱਦ ਕਰੀਬੀ ਗੈਂਗਸਟਰ ਸਚਿਨ ਬਿਸ਼ਨੋਈ ਕਤਲ ਤੋਂ ਪਹਿਲਾਂ 21 ਅਪ੍ਰੈਲ 2022 ਤੱਕ ਭਾਰਤ ਵਿੱਚ ਸੀ। ਇਸ ਤੋਂ ਬਾਅਦ ਉਹ ਫਰਜ਼ੀ ਨਾਂ ‘ਤੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਭੱਜ ਗਿਆ। ਸਚਿਨ ਬਿਸ਼ਨੋਈ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਬਿਸ਼ਨੋਈ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ।

ਵੈਲਡਰ ਵਾਲੀ ਕੁੜੀ ਦੀ ਅਨੋਖੀ ਕਹਾਣੀ

ਅੱਜ ਦੇ ਨੌਜਵਾਨ ਸਫਲਤਾ ਤਾਂ ਪ੍ਰਾਪਤ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਮਿਹਨਤ ਕਰਨਾ ਜ਼ਿਆਦਾ ਪਸੰਦ ਨਹੀਂ। ਉਨ੍ਹਾਂ ਨੂੰ ਲਗਦਾ ਹੈ ਕਿ ਸਫਲਤਾ ਦੀ ਪ੍ਰਾਪਤੀ ਲਈ ਮਿਹਨਤ ਤੋਂ ਜ਼ਿਆਦਾ ਲੋੜ ਕਿਸਮਤ ਦੀ ਹੁੰਦੀ ਹੈ। ਇਸੇ ਸੋਚ ‘ਚ ਹੀ ਉਹ ਆਪਣੇ ਜੀਵਨ ਦਾ ਕੀਮਤੀ ਸਮਾਂ ਗੁਆ ਲੈਂਦੇ ਹਨ ਤੇ ਫਿਰ ਨਿਰਾਸ਼ਾ ‘ਚ ਚਲੇ ਜਾਂਦੇ ਹਨ। ਸਫਲਤਾ ਪ੍ਰਾਪਤੀ ਲਈ ਕਿਸਮਤ ਦਾ ਸਾਥ ਜ਼ਰੂਰੀ ਹੈ ਪਰ ਸਾਨੂੰ ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਤਪ ਕੇ ਹੀ ਸੋਨਾ ਕੁੰਦਨ ਬਣਦਾ ਹੈ। ਕਿਸਮਤ ਵੀ ਮਿਹਨਤ ਕਰਨ ਵਾਲਿਆਂ ਦਾ ਹੀ ਸਾਥ ਦਿੰਦੀ ਹੈ।

ਪ੍ਰਿਅੰਕਾ ਸੋਲਰ ਟਰਾਲੀਆਂ ਬਣਾਉਣ ਦਾ ਕੰਮ ਕਰਦੀ ਹੈ। ਪ੍ਰਿਅੰਕਾ ਖਰਾਦ ਅਤੇ ਗਰੈਂਡਰ ਚਲਾ ਕੇ ਰਾਤਾਂ ਨੂੰ ਜਾਗ ਜਾਗ ਕੇ ਸਖਤ ਮਿਹਨਤ ਕਰਦੀ ਹੈ। ਪ੍ਰਿਅੰਕਾ ਵਲੋਂ ਤਿਆਰ ਸੋਲਰ ਟਰਾਲੀਆਂ ਦੀ ਪੰਜਾਬ ਹੀ ਨਹੀਂ, ਸਗੋਂ ਉੱਤਰ ਪ੍ਰਦੇਸ਼, ਮਹਾਰਾਸ਼ਟਰ , ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਵੀ ਮੰਗ ਹੈ।ਪ੍ਰਿਅੰਕਾ ਸੋਲਰ ਟਰਾਲੀਆਂ ਬਣਾਉਣ ਦਾ ਕੰਮ ਕਰਦੀ ਹੈ। ਪ੍ਰਿਅੰਕਾ ਖਰਾਦ ਅਤੇ ਗਰੈਂਡਰ ਚਲਾ ਕੇ ਰਾਤਾਂ ਨੂੰ ਜਾਗ ਜਾਗ ਕੇ ਸਖਤ ਮਿਹਨਤ ਕਰਦੀ ਹੈ। ਪ੍ਰਿਅੰਕਾ ਵਲੋਂ ਤਿਆਰ ਸੋਲਰ ਟਰਾਲੀਆਂ ਦੀ ਪੰਜਾਬ ਹੀ ਨਹੀਂ, ਸਗੋਂ ਉੱਤਰ ਪ੍ਰਦੇਸ਼, ਮਹਾਰਾਸ਼ਟਰ , ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਵੀ ਮੰਗ ਹੈ

ਮਿਹਨਤ ਤੋਂ ਜੀਅ ਚੁਰਾਉਣ ਵਾਲੇ ਲੋਕ ਮੌਕਿਆਂ ਦੀ ਉਡੀਕ ਕਰਦੇ ਰਹਿ ਜਾਂਦੇ ਹਨ। ਮੌਕੇ ਆਉਣ ‘ਤੇ ਵੀ ਉਹ ਉਨ੍ਹਾਂ ਦਾ ਫ਼ਾਇਦਾ ਨਹੀਂ ਉਠਾ ਸਕਦੇ ਤੇ ਬਾਅਦ ‘ਚ ਕਿਸਮਤ ਨੂੰ ਦੋਸ਼ ਦਿੰਦੇ ਰਹਿ ਜਾਂਦੇ ਹਨ। ਮਿਹਨਤੀ ਵਿਅਕਤੀ ਮੌਕੇ ਪੈਦਾ ਕਰਦਾ ਹੈ ਤੇ ਉਨ੍ਹਾਂ ਦਾ ਫ਼ਾਇਦਾ ਉਠਾਉਂਦਾ ਹੈ।

ਰੂਸ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ!

ਰੂਸ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਰੂਸ ਹੁਣ ਭਾਰਤੀਆਂ ਨੂੰ ਈ-ਵੀਜ਼ਾ ਜਾਰੀ ਕਰੇਗਾ। ਇਹ ਸਹੂਲਤ ਪਹਿਲੀ ਅਗਸਤ ਤੋਂ ਸ਼ੁਰੂ ਹੋਏਗੀ। ਅਹਿਮ ਗੱਲ ਹੈ ਸ਼ੈਨੇਗਨ ਵੀਜ਼ਾ ਧਾਰਕ ਵੀ ਰੂਸ ਲਈ ਈ-ਵੀਜ਼ਾ ਵਾਸਤੇ ਅਰਜ਼ੀ ਦੇ ਸਕਦੇ ਹਨ। ਰੂਸ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਰੂਸ ਹੁਣ ਭਾਰਤੀਆਂ ਨੂੰ ਈ-ਵੀਜ਼ਾ ਜਾਰੀ ਕਰੇਗਾ। ਇਹ ਸਹੂਲਤ ਪਹਿਲੀ ਅਗਸਤ ਤੋਂ ਸ਼ੁਰੂ ਹੋਏਗੀ। ਅਹਿਮ ਗੱਲ ਹੈ ਸ਼ੈਨੇਗਨ ਵੀਜ਼ਾ ਧਾਰਕ ਵੀ ਰੂਸ ਲਈ ਈ-ਵੀਜ਼ਾ ਵਾਸਤੇ ਅਰਜ਼ੀ ਦੇ ਸਕਦੇ ਹਨ। ਵੀਜ਼ੇ ਦੀ ਫੀਸ 3300 ਰੁਪਏ ਦੇ ਕਰੀਬ ਹੋਵੇਗੀ ਤੇ ਈ-ਵੀਜ਼ਾ 60 ਦਿਨਾਂ ਲਈ ਵੈਧ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਰੂਸ ਪਹਿਲੀ ਅਗਸਤ ਤੋਂ ਭਾਰਤੀਆਂ ਲਈ ਈ-ਵੀਜ਼ਾ ਸ਼ੁਰੂ ਕਰੇਗਾ। ਇਸ ਨਾਲ ਭਾਰਤ ਉਨ੍ਹਾਂ 49 ਮੁਲਕਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ ਜਿਸ ਦੇ ਨਾਗਰਿਕ ਸੈਰ-ਸਪਾਟਾ, ਕਾਰੋਬਾਰ ਤੇ ਆਪਣੇ ਪਰਿਵਾਰਾਂ ਜਾਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਈ-ਵੀਜ਼ਾ ’ਤੇ ਸਫਰ ਕਰਨ ਦੇ ਯੋਗ ਹੋਣਗੇ। ਰੂਸੀ ਈ-ਵੀਜ਼ਾ ਅਰਜ਼ੀਕਾਰਾਂ ਨੂੰ ਪਹਿਲਾਂ ਤੋਂ ਉਲਟ ਪੂਰੇ ਦੇਸ਼ ਤੱਕ ਪਹੁੰਚ ਮੁਹੱਈਆ ਕਰਾਏਗਾ ਜਿੱਥੇ ਕੁਝ ਖੇਤਰਾਂ ਲਈ ਵੱਖਰੇ ਈ-ਵੀਜ਼ਾ ਦੀ ਲੋੜ ਹੁੰਦੀ ਸੀ। ਇੱਥੋਂ ਤੱਕ ਸ਼ੈਨੇਗਨ ਵੀਜ਼ਾ ਧਾਰਕ ਵੀ ਰੂਸ ਲਈ ਈ-ਵੀਜ਼ਾ ਵਾਸਤੇ ਅਰਜ਼ੀ ਦੇ ਸਕਦੇ ਹਨ। ਈ-ਵੀਜ਼ਾ ਸ਼ੁਰੂ ਹੋਣ ਨਾਲ ਰੂਸੀ ਅੰਬੈਸੀ ਰਾਹੀਂ ਵੀਜ਼ੇ ਲਈ ਅਰਜ਼ੀ ਦੇਣ ਤੋਂ ਰਾਹਤ ਮਿਲੇਗੀ।ਹਾਸਲ ਜਾਣਕਾਰੀ ਮੁਤਾਬਕ ਵੀਜ਼ੇ ਦੀ ਫੀਸ 3300 ਰੁਪਏ ਦੇ ਕਰੀਬ ਹੋਵੇਗੀ ਅਤੇ ਈ-ਵੀਜ਼ਾ 60 ਦਿਨਾਂ ਲਈ ਵੈਧ ਹੋਵੇਗਾ। ਮੁਸਾਫਰ ਰੂਸ ਵਿੱਚ ਇੱਕ ਸਮੇਂ ਅੰਦਰ ਸਿਰਫ਼ 16 ਦਿਨ ਠਹਿਰ ਸਕਣਗੇ। ਹਾਲਾਂਕਿ ਭਾਰਤੀ ਆਪਣੀ ਹੋਟਲ ਦੀ ਰਿਜ਼ਰਵੇਸ਼ਨ ਅਨੁਸਾਰ ਛੇ ਮਹੀਨੇ ਲੰਮਾ ਟੂਰਿਸਟ ਵੀਜ਼ਾ ਹਾਸਲ ਕਰ ਸਕਦੇ ਹਨ।

ਅੰਮ੍ਰਿਤਪਾਲ ਦੇ ਘਰੋਂ ਆਈ ਵੱਡੀ ਖਬਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਇਸ਼ਨਾਨ ਕਰਨ ਦਾ ਸਹੀ ਤਰੀਕਾ ਸੁਣੋ

ਸਿੱਖ-ਧਰਮ ਸਾਧਨਾ ਵਿਚ ਇਸ਼ਨਾਨ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ। ਅੰਮ੍ਰਿਤਸਰ ਦਾ ਇਸ਼ਨਾਨ ਵਿਸ਼ੇਸ਼ ਰੂਪ ਵਿਚ ਚਰਚਿਤ ਹੈ। ਇਸ਼ਨਾਨ ਦੀ ਸੁਵਿਧਾ ਦੇ ਉਦੇਸ਼ ਤੋਂ ਗੁਰੂ-ਧਾਮਾਂ ਅਤੇ ਧਰਮ-ਧਾਮਾਂ ਉਤੇ ਵਿਸ਼ੇਸ਼ ਰੂਪ ਵਿਚ ਸਰੋਵਰ ਬਣਾਏ ਗਏ ਹਨ। ਗੁਰੂ ਰਾਮਦਾਸ ਜੀ ਨੇ ‘ਗਉੜੀ ਕੀ ਵਾਰ ’ ਵਿਚ ਕਿਹਾ ਹੈ ਕਿ ਜੋ ਆਪਣੇ ਆਪ ਨੂੰ ਗੁਰੂ ਕਾ ਸਿੱਖ ਅਖਵਾਉਣ ਦਾ ਗੌਰਵ ਪ੍ਰਾਪਤ ਕਰਨਾ ਚਾਹੁੰਦਾ ਹੈ, ਉਸ ਨੂੰ ਸਵੇਰੇ ਉਠ ਕੇ ਹਰਿ-ਨਾਮ ਦੀ ਆਰਾਧਨਾ ਕਰਨੀ ਚਾਹੀਦੀ ਹੈ।

ਉਸ ਨੂੰ ਪ੍ਰਭਾਵ ਵੇਲੇ ਉਠ ਕੇ ਇਸ਼ਨਾਨ ਕਰਨਾ ਚਾਹੀਦਾ ਹੈ ਅਤੇ ਅੰਮ੍ਰਿਤਸਰ ਵਿਚ ਜਾ ਕੇ ਇਸ਼ਨਾਨ ਕਰਨ ਦਾ ਉਦਮ ਕਰਨਾ ਚਾਹੀਦਾ ਹੈ — ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿਨਾਮੁ ਧਿਆਵੈ। ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ। (ਗੁ.ਗ੍ਰੰ.305)। ਭਾਈ ਗੁਰਦਾਸ ਨੇ ਸਿੱਖ ਦੇ ਨਿੱਤ-ਕਰਮ ਵਿਚ ਇਸ਼ਨਾਨ ਦੇ ਮਹੱਤਵ ਦੀ ਸਥਾਪਨਾ ਕੀਤੀ ਹੈ — ਅੰਮ੍ਰਿਤੁ ਵੇਲੇ ਉਠਿ ਕੈ ਜਾਇ ਅੰਦਰਿ ਦਰੀਆਇ ਨ੍ਹਵੰਦੇ। ਸਹਿਜ ਸਮਾਧਿ ਅਗਾਧਿ ਵਿਚਿ ਇਕ ਮਨਿ ਹੋਇ ਗੁਰ ਜਾਪ ਜਪੰਦੇ। (6/3) ਧਿਆਨ-ਯੋਗ ਗੱਲ ਇਹ ਹੈ ਕਿ ਗੁਰਬਾਣੀ ਕੇਵਲ ਇਸ਼ਨਾਨ ਕਰਨ ਨਾਲ ਸੁੱਚੇ ਜਾਂ ਪਵਿੱਤਰ ਹੋ ਜਾਣ ਦੀ ਗੱਲ ਨੂੰ ਸਵੀਕਾਰ ਨਹੀਂ ਕਰਦੀ। ਸੱਚੀ ਸੁਚਮਤਾ ਤਾਂ ਤਦ ਪ੍ਰਾਪਤ ਹੁੰਦੀ ਹੈ ਜੇ ਸੱਚੇ ਪਰਮਾਤਮਾ ਨੂੰ ਹਿਰਦੇ ਦੇ ਅੰਦਰ ਵਸਾਇਆ ਜਾਏ — ਸੂਚੇ ਇਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ।

ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ। (ਗੁ.ਗ੍ਰੰ.472)। ਕਿਉਂਕਿ ਅੰਦਰ ਦੀ ਸਥਿਤੀ ਵਿਚ ਤਦ ਹੀ ਸੁਧਾਰ ਹੋਵੇਗਾ ਜੇ ਬ੍ਰਹਮ-ਗਿਆਨ ਦੇ ਮਹਾਰਸ ਵਿਚ ਲੀਨ ਹੋਇਆ ਜਾਏ— ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ। ਗਿਆਨਿ ਮਹਾਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ। (ਗੁ.ਗ੍ਰੰ.637)। ਅਸਲ ਵਿਚ ਉਹੀ ਨਹਾਇਆ ਹੋਇਆ ਪ੍ਰਵਾਨ ਚੜ੍ਹਦਾ ਹੈ ਜੋ ਸੱਚੇ ਨਾਮ ਦੀ ਆਰਾਧਨਾ ਨਾਲ ਸੰਯੁਕਤ ਹੁੰਦਾ ਹੈ — ਨਾਤਾ ਸੋ ਪਰਵਾਣੁ ਸਚੁ ਕਮਾਈਐ। (ਗੁ.ਗ੍ਰੰ.565)।

ਖਾਲਸਾ ਏਡ ਛਾਪੇਮਾਰੀ ਬਾਰੇ ਵੱਡੀ ਖਬਰ

ਪੰਜਾਬ ਵਿੱਚ ਐਨਆਈਏ ਦੀ ਟੀਮ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤਹਿਤ ਪਟਿਆਲਾ ‘ਚ ਖਾਲਸਾ ਏਡ ਨਾਂ ਦੀ ਸੰਸਥਾ ਦੇ ਦਫਤਰ ਅਤੇ ਏਸ਼ੀਅਨ ਪੈਸੇਫਿਕ ਦੇ ਡਾਇਰੈਕਟਰ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਤੋਂ ਬਾਅਦ ਖਾਲਸਾ ਏਡ ਇੰਡੀਆ ਦੇ ਐਮਡੀ ਅਮਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੱਸਿਆ ਕਿ ਉਨ੍ਹਾਂ ਕੋਲੋਂ ਏਜੰਸੀ ਨੇ ਕੀ-ਕੀ ਸਵਾਲ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਕਰੀਬ ਉਨ੍ਹਾਂ ਦੇ ਘਰ ਐਨਆਈਏ ਨੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਘਰ ਪਲਿਸ ਅਤੇ ਏਜੰਸੀ ਦੇ ਅਧਿਕਾਰੀ ਆਏ।

ਇਸ ਦੇ ਨਾਲ ਹੀ ਦਫ਼ਤਰ ਵਿੱਚ ਵੀ NIA ਦੇ ਅਧਿਕਾਰੀਆਂ ਨੇ ਜਾਂਚ ਕੀਤੀ ਤੇ ਕੁਝ ਕਾਗਜ਼ ਅਤੇ ਮੋਬਾਈਲ ਆਪਣੇ ਨਾਲ ਲੈ ਗਏ। ਅਮਰਪ੍ਰੀਤ ਸਿੰਘ ਨੇ ਕਿਹਾ ਕਿ ਏਜੰਸੀ ਨੇ ਉਨ੍ਹਾਂ ਕੋਲੋਂ ਪੁੱਛਿਆ ਕਿ ਤੁਸੀਂ ਐਂਟੀ ਨੈਸ਼ਨਲ ਐਕਟੀਵੀ ਤਾਂ ਨਹੀਂ ਕਰ ਰਹੇ ਹੋ। ਉਨ੍ਹਾਂ ਨੇ ਏਜੰਸੀ ਵਲੋਂ ਕੀਤੀ ਗਏ ਰੇਡ ਅਤੇ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦੇ ਵਾਲੰਟੀਅਰ ਪੰਜਾਬ ਤੇ ਹਰਿਆਣਾ ਵਿੱਚ ਆਏ ਹੜ੍ਹ ਦੌਰਾਨ ਪੀੜਤ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ।

ਉੱਥੇ ਹੀ ਅਜਿਹੇ ਸਮੇਂ ਵਿੱਚ ਆ ਕੇ ਐਨਆਈਏ ਸਾਨੂੰ ਇਹ ਸਵਾਲ ਕਰ ਰਹੀ ਹੈ ਕਿ ਤੁਸੀਂ ਕਿਸੇ ਐਂਟੀ ਨੈਸ਼ਨਲ ਐਕਟੀਵਿਟੀ ਵਿੱਚ ਸ਼ਾਮਲ ਤਾਂ ਨਹੀਂ ਹੋ। ਤੁਹਾਨੂੰ ਫੰਡਿੰਗ ਕਿੱਥੋਂ ਆਉਂਦੀ ਹੈ। ਕੌਣ-ਕੌਣ ਤੁਹਾਨੂੰ ਰੈਗੂਲਰ ਫੰਡਿੰਗ ਕਰਦਾ ਹੈ। ਇਸ ਦੇ ਨਾਲ ਹੀ ਏਜੰਸੀ ਨੇ ਉਨ੍ਹਾਂ ਨੂੰ 3 ਅਗਸਤ ਦਿੱਲੀ ਸਥਿਤ ਐਨਆਈਏ ਦੇ ਮੁੱਖ ਦਫ਼ਤਰ ਵਿੱਚ ਆਉਣ ਲਈ ਕਿਹਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਅੱਜ ਖਾਲਸਾ ਏਡ ਸਮਾਜ ਭਲਾਈ ਦੇ ਕੰਮਾਂ ਵਿੱਚ ਸਭ ਤੋਂ ਅੱਗੇ ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਇਸ ਸਮੇਂ ਐਨਆਈਏ ਦੀ ਤਰਫੋਂ ਛਾਪੇਮਾਰੀ ਕਰਨਾ ਸਾਡੇ ਵਲੰਟੀਅਰ ਦੇ ਮਨੋਬਲ ਨੂੰ ਘੇਰਨ ਦੀ ਕੋਸ਼ਿਸ਼ ਹੈ। ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਸੀ ਤੇ ਅੱਜ ਏਜੰਸੀ ਨੇ ਵਲੋਂ ਛਾਪੇਮਾਰੀ ਕੀਤੀ ਗਈ, ਇਹ ਕਿਤੇ ਨਾ ਕਿਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਚਮਤਕਾਰੀ ਪਾਠ ਰੋਜ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

7 ਦਿਨਾਂ ‘ਚ ਘਰ ਪਹੁੰਚ ਜਾਵੇਗਾ Passport!

ਤੁਸੀਂ ਆਸਾਨੀ ਨਾਲ ਘਰ ਬੈਠੇ ਆਪਣੇ ਪਾਸਪੋਰਟ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਇਸ ਦੇ ਲਈ ਪਾਸਪੋਰਟ ਸੇਵਾ ਦੀ ਵੈੱਬਸਾਈਟ ‘ਤੇ ਜਾ ਕੇ ਰਜਿਸਟਰ ਕਰੋ। ਇਸ ਤੋਂ ਬਾਅਦ, ਇੱਥੇ ਪੂਰੀ ਪ੍ਰਕਿਰਿਆ, ਫੀਸ ਅਤੇ ਹੋਰ ਮਹੱਤਵਪੂਰਨ ਵੇਰਵਿਆਂ ਨੂੰ ਜਾਣੋ। ਭਾਰਤ ਤੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਪਰ ਪਾਸਪੋਰਟ ਨਹੀਂ ਹੈ? ਅਪਲਾਈ ਕਰਨਾ ਚਾਹੁੰਦੇ ਹੋ? ਆਓ ਪੂਰੀ ਪ੍ਰਕਿਰਿਆ ਬਾਰੇ ਦੱਸਦੇ ਹਾਂ। ਇਸ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਪਾਸਪੋਰਟ ਲਈ ਆਨਲਾਈਨ ਅਪਲਾਈ ਕਰਨਾ ਇਕ ਆਸਾਨ ਪ੍ਰਕਿਰਿਆ ਹੈ। ਤੁਸੀਂ ਆਪਣੀ ਬਿਨੈ-ਪੱਤਰ ਘਰ ਬੈਠੇ ਹੀ ਜਮ੍ਹਾਂ ਕਰਵਾ ਸਕਦੇ ਹੋ। ਅਸੀਂ ਤੁਹਾਨੂੰ ਪਾਸਪੋਰਟ ਲਈ ਅਪਲਾਈ ਕਰਨ ਬਾਰੇ ਪੂਰੀ ਜਾਣਕਾਰੀ ਇੱਥੇ ਦੇ ਰਹੇ ਹਾਂ।ਪਾਸਪੋਰਟ ਆਨਲਾਈਨ ਕਿਵੇਂ ਅਪਲਾਈ ਕਰੀਏ? ਸਭ ਤੋਂ ਪਹਿਲਾਂ ਤੁਹਾਨੂੰ ਪਾਸਪੋਰਟ ਸੇਵਾ ਦੀ ਵੈੱਬਸਾਈਟ ‘ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ ਜੇਕਰ ਤੁਹਾਡੇ ਕੋਲ ਪਹਿਲਾਂ ਹੀ ਖਾਤਾ ਹੈ, ਤਾਂ ਇਸ ਵਿੱਚ ਲੌਗਇਨ ਕਰੋ।ਇੱਕ ਅਰਜ਼ੀ ਦਿੱਤੀ ਜਾਵੇਗੀ, ਇਸ ਵਿੱਚ ਪੁੱਛੇ ਗਏ ਸਾਰੇ ਵੇਰਵੇ ਭਰੋ। ਫਿਰ ਸਬਮਿਟ ‘ਤੇ ਟੈਪ ਕਰੋ।

ਹੁਣ ਦੁਬਾਰਾ ਹੋਮ ਪੇਜ ‘ਤੇ ਜਾਓ ਅਤੇ View Saved/Submitted Applications ‘ਤੇ ਕਲਿੱਕ ਕਰੋ।ਇਸ ਤੋਂ ਬਾਅਦ Pay and Schedule Appointment ‘ਤੇ ਕਲਿੱਕ ਕਰੋ। ਤੁਸੀਂ ਪਾਸਪੋਰਟ ਸੇਵਾ ਕੇਂਦਰ ‘ਤੇ ਅਪਾਇੰਟਮੈਂਟ ਬੁੱਕ ਕਰ ਸਕਦੇ ਹੋ। ਵਿਕਲਪ ਦੀ ਚੋਣ ਕਰੋ ਅਤੇ ਭੁਗਤਾਨ ਲਈ ਅੱਗੇ ਵਧੋ। ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਅਰਜ਼ੀ ਦੀ ਰਸੀਦ ਨੂੰ ਡਾਊਨਲੋਡ ਕਰੋ। ਇਸ ਦੇ ਲਈ ਪ੍ਰਿੰਟ ਐਪਲੀਕੇਸ਼ਨ ਰਸੀਦ ‘ਤੇ ਕਲਿੱਕ ਕਰੋ। ਤੁਹਾਨੂੰ Appointment ਦੇ ਵੇਰਵੇ ਪ੍ਰਾਪਤ ਹੋਣਗੇ। ਪਾਸਪੋਰਟ ਸੇਵਾ ਕੇਂਦਰ ਜਾਣ ਸਮੇਂ ਤੁਹਾਡੇ ਕੋਲ ਸਾਰੇ ਅਸਲ ਦਸਤਾਵੇਜ਼ ਹੋਣੇ ਚਾਹੀਦੇ ਹਨ।
ਕਿਹੜੇ ਦਸਤਾਵੇਜ਼ਾਂ ਦੀ ਲੋੜ ਹੋਵੇਗੀ:ਮੌਜੂਦਾ ਪਤੇ ਦਾ ਸਬੂਤ- ਇਸ ਵਿੱਚ ਕੋਈ ਵੀ ਉਪਯੋਗਤਾ ਬਿੱਲ, ਆਮਦਨ ਕਰ ਮੁਲਾਂਕਣ ਆਰਡਰ, ਚੋਣ ਕਮਿਸ਼ਨ ਦੀ ਫੋਟੋ ਆਈਡੀ, ਆਧਾਰ ਕਾਰਡ, ਕਿਰਾਏ ਦਾ ਸਮਝੌਤਾ ਅਤੇ ਮਾਪਿਆਂ ਦੇ ਪਾਸਪੋਰਟ ਦੀ ਕਾਪੀ ਸ਼ਾਮਲ ਹੈ। ਇਹਨਾਂ ਵਿੱਚੋਂ ਕੋਈ ਵੀ ਵਰਤਿਆ ਜਾ ਸਕਦਾ ਹੈ।ਜਨਮ ਮਿਤੀ ਦਾ ਸਬੂਤ- ਜਨਮ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਆਈਡੀ ਕਾਰਡ ਅਤੇ ਪੈਨ ਕਾਰਡ ਵਿੱਚੋਂ ਕੋਈ ਵੀ ਇੱਕ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਪਾਸਪੋਰਟ ਕਿੰਨੇ ਸਮੇਂ ਵਿੱਚ ਘਰ ਪਹੁੰਚ ਜਾਵੇਗਾ:ਪਾਸਪੋਰਟ ਅਰਜ਼ੀ ਭਰਨ ਵੇਲੇ ਬਿਨੈਕਾਰ ਦੁਆਰਾ ਦਿੱਤੇ ਪਤੇ ‘ਤੇ ਸਪੀਡ ਪੋਸਟ ਰਾਹੀਂ ਪਾਸਪੋਰਟ ਭੇਜ ਦਿੱਤਾ ਜਾਂਦਾ ਹੈ। ਆਮ ਪਾਸਪੋਰਟ ਲਈ ਪ੍ਰੋਸੈਸਿੰਗ ਦਾ ਸਮਾਂ 30 ਤੋਂ 45 ਦਿਨ ਹੁੰਦਾ ਹੈ। ਜਦੋਂ ਕਿ, ਤਤਕਾਲ ਮੋਡ ਅਧੀਨ ਕੀਤੀਆਂ ਅਰਜ਼ੀਆਂ ਲਈ, ਪਾਸਪੋਰਟ ਅਰਜ਼ੀ ਦਾ ਸਮਾਂ 7 ਤੋਂ 14 ਦਿਨ ਹੈ। ਤੁਸੀਂ ਇੰਡੀਆ ਪੋਸਟ ਦੇ ਸਪੀਡ ਪੋਸਟ ਪੋਰਟਲ ‘ਤੇ ਉਪਲਬਧ ਟਰੈਕਿੰਗ ਉਪਯੋਗਤਾ ਸਹੂਲਤ ‘ਤੇ ਜਾ ਕੇ ਡਿਲੀਵਰੀ ਸਥਿਤੀ ਨੂੰ ਟਰੈਕ ਕਰ ਸਕਦੇ ਹੋ।

ਸਿੱਧੂ ਮੂਸੇਵਾਲਾ ਦੇ ਪਿੰਡ ਤੋਂ ਆਈ ਵੱਡੀ ਖਬਰ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਚ ਅੱਜ ਸਵੇਰੇ ਉਸ ਸਮੇਂ ਚੀਕ-ਚਿਹਾੜਾ ਮਚ ਗਿਆ ਜਦੋਂ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਘਰ ਦੀ ਛੱਤ ਡਿੱਗਣ ਕਾਰਣ ਇਕ ਔਰਤ ਰਾਣੀ ਕੌਰ (39) ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕਾ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਇਹ ਪਰਿਵਾਰ ਇਕ ਕਮਰੇ ਵਿਚ ਰਹਿ ਰਿਹਾ ਸੀ,

ਜਿਸ ਦੀ ਅਚਾਨਕ ਛੱਤ ਡਿੱਗ ਗਈ ਅਤੇ ਇਹ ਦੋਵੇਂ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ ਦੀ ਇਕ ਬੱਚੀ ਕੁੱਝ ਦੇਰ ਪਹਿਲਾਂ ਹੀ ਕਮਰੇ ’ਚੋਂ ਬਾਹਰ ਨਿਕਲੀ ਸੀ, ਜਿਸ ਦੇ ਚੱਲਦੇ ਉਸ ਦਾ ਵਾਲ-ਵਾਲ ਬਚਾਅ ਹੋ ਗਿਆ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਹੜੇ ਘਰ ਕੇਂਦਰ ਆਵਾਸ ਯੋਜਨਾ ਦੇ ਤਹਿਤ ਪਾਸ ਹੋਏ ਹਨ, ਉਨ੍ਹਾਂ ਦੇ ਪੈਸੇ ਤੁਰੰਤ ਰਿਲੀਜ਼ ਕੀਤੇ ਜਾਣ ਕਿਉਂਕਿ ਪਿੰਡ ਦੇ ਚਾਰ ਮਕਾਨ ਹੋਰ ਡਿੱਗਣ ਦੀ ਹਾਲਤ ਵਿਚ ਹਨ।

ਉਧਰ ਪਿੰਡ ਵਾਸੀ ਅਤੇ ਮ੍ਰਿਤਕ ਪਰਿਵਾਰ ਦੇ ਮੈਂਬਰਾਂ ਨੇ ਸਰਕਾਰ ਤੋਂ ਢੁੱਕਵੇਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਦੇ ਬੱਚਿਆਂ ਨੂੰ ਸਰਕਾਰ ਪੜ੍ਹਨ ਲਿਖਣ ਵਿਚ ਮਦਦ ਕਰੇ ਜਿਸ ਦੇ ਚੱਲਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ।